
ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਦੇਵੇਗੀ ਲੱਖ ਰੁਪਏ ਸਰਕਾਰ : ਮਾਨ
- by Jasbeer Singh
- July 23, 2025

ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਦੇਵੇਗੀ ਲੱਖ ਰੁਪਏ ਸਰਕਾਰ : ਮਾਨ ਚੰਡੀਗੜ੍ਹ, 23 ਜੁਲਾਈ 2025 : ਲੈਂਡ ਪੂਲਿੰਗ ਨੀਤੀ-2025 ਵਿੱਚ ਕਈ ਕਿਸਾਨ-ਪੱਖੀ ਸੋਧਾਂ ਨੂੰ ਹਰੀ ਝੰਡੀ ਦੇਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਯੋਜਿਤ ਮੀਟਿੰਗ ਵਿਚ ਕਈ ਫ਼ੈਸਲੇ ਲਏ ਗਏ, ਜਿਸ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਸਰਕਾਰ ਵਲੋਂ ਦੇਣ ਦਾ ਫ਼ੈਸਲਾ ਵੀ ਕੀਤਾ ਗਿਆ। ਆਖਰ ਕਿਊਂ ਲਿਆ ਗਿਆ ਇਹ ਫ਼ੈਸਲਾ ਮੀਟਿੰਗ ਵਿਚ ਕਿਸਾਨਾਂ ਨੂੰ ਇਕ ਲੱਖ ਰੁਪਏ ਸਾਲਾਨਾ ਸਰਕਾਰ ਵਲੋਂ ਦੇਣ ਦਾ ਜੋ ਫ਼ੈਸਲਾ ਲਿਆ ਗਿਆ ਹੈ ਦਾ ਮੁੱਖ ਕਾਰਨ ਲੈਂਡ ਪੂਲਿੰਗ ਵਿੱਚ ਸ਼ਾਮਲ ਕਿਸਾਨਾਂ ਨੂੰ ਜ਼ਮੀਨ ਵਿਕਸਤ ਹੋਣਾ ਤੇ ਗੁਜ਼ਾਰਾ ਹੋਣਾ ਮੁੱਖ ਹੈ। ਜੋ ਕਿ ਪਿਛਲੀਆਂ ਸਰਕਾਰਾਂ ਵੱਲੋਂ ਦਿੱਤੀ ਗਈ 20,000 ਰੁਪਏ ਦੀ ਰਕਮ ਤੋਂ ਸਿੱਧੇ ਤੌਰ `ਤੇ ਪੰਜ ਗੁਣਾ ਵੱਧ ਹੈ। ਅਜਿਹਾ ਕਰਕੇ ਸਰਕਾਰ ਨੇ 10 ਫੀਸਦੀ ਵਾਧਾ ਕੀਤਾ ਹੈ। ਕਿਸਾਨਾਂ ਨੂੰ ਮਿਲੇਗਾ 21 ਦਿਨਾਂ ਅੰਦਰ ਲੈਟਰ ਆਫ ਇੰਟੈਂਟ ਪੰਜਾਬ ਸਰਕਾਰ ਵਲੋਂ ਇਸ ਪ੍ਰਕਿਰਿਆ ਵਿੱਚ ਤੇਜ਼ੀ ਅਤੇ ਪਾਰਦਰਸ਼ਤਾ ਲਿਆਉਂਦਿਆਂ ਹੁਣ ਕਿਸਾਨਾਂ ਨੂੰ 21 ਦਿਨਾਂ ਦੇ ਅੰਦਰ-ਅੰਦਰ ਲੈਟਰ ਆਫ਼ ਇੰਟੈਂਟ ਦੇਣ ਦਾ ਫ਼ੈਸਲਾ ਕੀਤਾ ਹੈ। ਕਿਸਾਨਾਂ ਦੀ ਸਹੂਲਤ ਲਈ ਸਰਕਾਰ ਵੱਲੋਂ ਇਹ ਵਿਵਸਥਾ ਵੀ ਕੀਤੀ ਗਈ ਹੈ ਕਿ ਉਹ ਲੈਟਰ ਆਫ਼ ਇੰਟੈਂਟ ਨੂੰ ਵੇਚ ਵੀ ਸਕਦੇ ਹਨ ਅਤੇ ਇਸ `ਤੇ ਕਰਜ਼ਾ ਵੀ ਲਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਪ੍ਰੋਜੈਕਟ ‘ਤੇ ਕੰਮ ਸ਼ੁਰੂ ਹੋਣ ਤੱਕ, ਕਿਸਾਨ ਆਪਣੀ ਜ਼ਮੀਨ `ਤੇ ਖੇਤੀ ਕਰਕੇ ਆਮਦਨ ਕਮਾ ਸਕਣਗੇ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਸਾਲਾਨਾ 50,000 ਰੁਪਏ ਦੀ ਵਾਧੂ ਸਹਾਇਤਾ ਵੀ ਦਿੱਤੀ ਜਾਵੇਗੀ।