
ਸਰਕਾਰਾਂ ਵੱਲੋਂ ਅਵਾਰਾ ਪਸ਼ੂਆਂ ਨਾਲ ਰੋਜਾਨਾ ਹੀ ਵਾਪਰ ਰਹੀਆਂ ਘਟਨਾਵਾਂ ਨਾਲ ਜਾ ਰਹੀਆ ਸੈਂਕੜੇ ਅਜਾਈ ਜਾਨਾਂ ਬਚਾਈਆਂ ਜਾਣ
- by Jasbeer Singh
- July 26, 2025

ਸਰਕਾਰਾਂ ਵੱਲੋਂ ਅਵਾਰਾ ਪਸ਼ੂਆਂ ਨਾਲ ਰੋਜਾਨਾ ਹੀ ਵਾਪਰ ਰਹੀਆਂ ਘਟਨਾਵਾਂ ਨਾਲ ਜਾ ਰਹੀਆ ਸੈਂਕੜੇ ਅਜਾਈ ਜਾਨਾਂ ਬਚਾਈਆਂ ਜਾਣ : ਪ੍ਰੋ. ਬਡੂੰਗਰ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਵਾਰਾ ਕੁੱਤਿਆਂ ਤੇ ਪਸ਼ੂਆਂ ਨਾਲ ਨਜਿਠਣ ਲਈ ਲਿਖਿਆ ਪੱਤਰ ਪਟਿਆਲਾ, 26 ਜੁਲਾਈ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸ਼ਹਿਰਾਂ ਤੇ ਪਿੰਡਾਂ ਦੀਆਂ ਗਲੀਆਂ-ਗਲੀਆਂ ਵਿੱਚ ਘੁੰਮ ਰਹੇ ਅਵਾਰਾ ਕੁੱਤਿਆਂ ਵੱਲੋਂ ਲੋਕਾਂ ਨੂੰ ਵੱਢੇ ਜਾਣ ਦੀਆਂ ਘਟਨਾਵਾਂ ਸਾਹਮਣੇ ਆਉਣ ਦੇ ਨਾਲ-ਨਾਲ ਸੜਕਾਂ ਤੇ ਅਵਾਰਾ ਘੁੰਮ ਰਹੇ ਪਸ਼ੂਆਂ ਨਾਲ ਨਿਤ ਦਿਨ ਵਾਪਰ ਰਹੇ ਸੜਕੀ ਹਾਸਿਆਂ ਵਿੱਚ ਸੈਕੜੇ ਲੋਕਾਂ ਦੀਆਂ ਰੋਜ਼ਾਨਾ ਹੀ ਜਾ ਰਹੀਆ ਅਜਾਈ ਜਾਨਾ ਬਚਾਉਣ ਯੋਗ ਪ੍ਰਬੰਧ ਕੀਤੇ ਜਾਣ। ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਸਮਾਜ ਵਿੱਚ ਇਹ ਗੰਭੀਰ ਸਮੱਸਿਆਵਾਂ ਬਣਦੀਆ ਜਾ ਰਹੀਆ ਹਨ, ਜਿਸ ਤੇ ਕਾਬੂ ਪਾਉਣਾ ਸਮੇਂ ਦੀ ਮੁੱਖ ਲੋੜ ਹੈ । ਉਹਨਾਂ ਦੱਸਿਆ ਕਿ ਇਹ ਸੜਕਾਂ ਤੇ ਅਵਾਰਾ ਘੁੰਮ ਰਹੇ ਪਸ਼ੂ ਜਿਆਦਾਤਰ ਉਹ ਹੁੰਦੇ ਹਨ, ਜੋ ਲੋਕਾਂ ਵੱਲੋਂ ਦੁੱਧ ਨਾ ਦੇਣ ਕਰਕੇ ਛੱਡ ਦਿੱਤੇ ਜਾਂਦੇ ਹਨ ਤੇ ਗਊਸ਼ਾਲਾਵਾਂ ਵੀ ਅਜਿਹੇ ਪਸ਼ੂਆਂ ਦੀ ਸਾਂਭ ਸੰਭਾਲ ਕਰਨ ਤੋਂ ਪੈਰ ਪਿੱਛੇ ਖਿੱਚ ਲੈਂਦੀਆ ਹਨ। ਇਸ ਸਭ ਦੇ ਬਾਵਜੂਦ ਜਦੋਂ ਸਰਕਾਰ ਵੱਲੋਂ ਗਊ ਸੈਸ ਦੇ ਨਾਂ ਤੇ ਲੱਖਾਂ ਕਰੋੜਾਂ ਰੁਪਿਆ ਲੋਕਾਂ ਕੋਲੋ ਇਕੱਠਾ ਕੀਤਾ ਜਾਂਦਾ ਹੈ, ਤਾਂ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਕਰਨਾ ਵੀ ਸਰਕਾਰਾਂ ਦਾ ਮੁੱਖ ਫਰਜ਼ ਬਣਦਾ ਹੈ, ਪਰ ਇਹ ਸਮੱਸਿਆ ਜਿਉਂ ਦੀ ਤਿਉਂ ਬਣੀ ਹੋਈ ਹੈ। ਉਹਨਾਂ ਦੱਸਿਆ ਕਿ ਅਵਾਰਾ ਪਸ਼ੂਆਂ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਸਰਕਾਰ ਵੱਲੋਂ 15 ਜੁਲਾਈ ਨੂੰ ਵਿਧਾਨ ਸਭਾ ਦੇ ਸੱਦੇ ਗਏ ਸਪੈਸ਼ਲ ਸਦਨ ਵਿੱਚ ਕੈਬਨਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਆਵਾਜ਼ ਉਠਾਈ ਗਈ ਸੀ, ਜਿਸ ਲਈ ਸਰਕਾਰ ਭਾਵੇਂ ਗੰਭੀਰ ਦਿਖਾਈ ਦਿਤੀ, ਪਰੰਤੂ ਫਿਰ ਵੀ ਯੋਗ ਪ੍ਰਬੰਧ ਸਰਕਾਰ ਵੱਲੋਂ ਜਲਦ ਤੋਂ ਜਲਦ ਕੀਤੇ ਜਾਣੇ ਚਾਹੀਦੇ ਹਨ। ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਇਸ ਦੇ ਨਾਲ ਹੀ ਅਵਾਰਾ ਕੁੱਤਿਆਂ ਦੀ ਵੱਧ ਰਹੀ ਸੰਖਿਆ ਵੀ ਸਮਾਜ ਲਈ ਘਾਤਕ ਸਿੱਧ ਹੁੰਦੀ ਜਾ ਰਹੀ ਹੈ, ਇਸ ਲਈ ਸਰਕਾਰ ਨੂੰ ਆਵਾਰਾ ਕੁੱਤਿਆਂ ਵੱਲ ਵੀ ਉਚਿਤ ਧਿਆਨ ਦੇ ਕੇ ਇਸ ਸਮੱਸਿਆ ਨੂੰ ਨਜਿਠਣ ਲਈ ਯੋਗ ਕਾਰਵਾਈ ਅਮਲ ਵਿੱਚ ਲਿਆਉਣੀ ਚਾਹੀਦੀ ਹੈ ।