post

Jasbeer Singh

(Chief Editor)

Punjab

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਛਾਤੀ ਵਿਚ ਦਰਦ ਹੋਣ ਤੇ ਹਸਪਤਾਲ ਦਾਖਲ ; ਮਿਲੀ ਛੁੱਟੀ

post-img

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਛਾਤੀ ਵਿਚ ਦਰਦ ਹੋਣ ਤੇ ਹਸਪਤਾਲ ਦਾਖਲ ; ਮਿਲੀ ਛੁੱਟੀ ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਵੀਰਵਾਰ ਦੇਰ ਰਾਤ ਅਚਾਨਕ ਤਬੀਅਤ ਵਿਗੜ ਗਈ। ਛਾਤੀ ਵਿਚ ਦਰਦ ਹੋਣ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਆ ਗਿਆ। ਉਹ ਰਾਜਸਥਾਨ ਦੇ ਉਦੈਪੁਰ ਵਿਚ ਗਏ ਹੋਏ ਸਨ। ਡਾਕਟਰਾਂ ਦੀ ਟੀਮ ਵੱਲੋਂ ਸਾਰੀ ਰਾਤ ਉਨ੍ਹਾਂ ਦਾ ਇਲਾਜ ਕੀਤਾ ਗਿਆ। ਸਾਰੇ ਟੈਸਟ ਨਾਰਮਲ ਆਉਣ ਤੋਂ ਬਾਅਦ ਅੱਜ ਸਵੇਰੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਤੇ ਉਹ ਘਰ ਵਾਪਸ ਪਰਤ ਆਏ ਹਨ।

Related Post