post

Jasbeer Singh

(Chief Editor)

Patiala News

ਸੂਲਰ ’ਚ ਗ੍ਰਾਮ ਸਭਾ ਦਾ ਇਜਲਾਸ ਕਰਵਾਇਆ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

post-img

ਸੂਲਰ ’ਚ ਗ੍ਰਾਮ ਸਭਾ ਦਾ ਇਜਲਾਸ ਕਰਵਾਇਆ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਪਟਿਆਲਾ, 31 ਦਸੰਬਰ ( )- ਇਥੋਂ ਨੇੜਲੇ ਪਿੰਡ ਸੂਲਰ ਵਿਖੇ ਸਰਪੰਚ ਜਤਿੰਦਰ ਕੌਰ ਵਲੋਂ ਗ੍ਰਾਮ ਸਭਾ ਦਾ ਇਜਲਾਸ ਕਰਵਾਇਆ ਗਿਆ, ਜਿਸ ਵਿਚ ਪਿੰਡ ਵਾਸੀਆਂ ਨੇ ਹਿੱਸਾ ਲਿਆ ਅਤੇ ਦਰਪੇਸ ਸਮੱਸਿਆਵਾਂ ਤੋਂ ਸਰਪੰਚ ਅਤੇ ਪੰਚਾਇਤ ਨੂੰ ਜਾਣੂ ਕਰਵਾਇਆ। ਇਸ ਮੌਕੇ ਨੌਜਵਾਨ ਆਗੂ ਰਜਿੰਦਰ ਸਿੰਘ ਬੱਬੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਜਲਾਸ ਦੌਰਾਨ ਪੰਚਾਇਤ ਵਲੋਂ ਪਿੰਡ ਵਾਸੀਆਂ ਦੀਆਂ ਇਕ-ਇਕ ਕਰਕੇ ਸਮੱਸਿਆਵਾਂ ਸੁਣੀਆਂ, ਜਿਨ੍ਹਾਂ ਵਿਚ ਲੋਕਾਂ ਵਲੋਂ ਕੁਝ ਮਹੱਲਿਆਂ ਵਿਚ ਸੀਵਰੇਜ ਤੇ ਲਾਈਟਾਂ ਦੀ ਸਮੱਸਿਆ, ਪਿੰਡ ਦੇ ਗਰਾਂਊਂਡ ਦੇ ਨੌਜਵਾਨਾਂ ਲਈ ਜ਼ਿੰਮ ਅਤੇ ਕਈ ਥਾਈਂ ਗਲੀਆਂ ਪੱਕੀ ਕਰਨ ਦੀ ਮੰਗ ਕੀਤੀ, ਜਿਸ ਨੂੰ ਪੰਚਾਇਤ ਵਲੋਂ ਭਰੋਸਾ ਦਿਵਾਇਆ ਕਿ ਜਿਹੜੇ ਮੁਹੱਲਿਆਂ ਤੇ ਗਲੀਆਂ ਵਿਚ ਸੀਵਰੇਜ ਨੂੰ ਪਿਆ ਉਥੇ ਜਲਦ ਹੀ ਸੀਵਰੇਜ ਪੁਆ ਦਿੱਤਾ ਜਾਵੇਗਾ ਅਤੇ ਸਟਰੀਟ ਲਾਈਟਾਂ ਦੀ ਸਮੱਸਿਆ ਵੀ ਤੁਰੰਤ ਹੱਲ ਕਰ ਦਿੱਤੀ ਜਾਵੇਗੀ । ਇਸ ਤੋਂ ਬਿਨ੍ਹਾਂ ਕੱਚੇ ਘਰਾਂ ਵਾਲੇ ਗਰੀਬ ਤੇ ਲੋੜਵੰਦਾਂ ਨੂੰ ਮਕਾਨ ਬਣਾਉਣ ਲਈ ਸਰਕਾਰੀ ਸਕੀਮ ਦਾ ਲਾਭ ਲੈਣ ਵਿਚ ਪਹਿਲ ਦੇ ਆਧਾਰ ’ਤੇ ਸਹਾਇਤਾ ਕੀਤੀ ਜਾਵੇਗੀ। ਸੂਲਰ ਦੇ ਸਰਪੰਚ ਵਲੋਂ ਸਭ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਪੂਰਾ ਭਰੋਸਾ ਦਿਵਾਇਆ । ਇਸ ਮੌਕੇ ਹਾਜ਼ਰ ਪੰਚਾਇਤ ਸੈਕਟਰੀ ਗੁਰਦੀਪ ਸਿੰਘ ਵਲੋਂ ਪੰਚਾਇਤ ਨੂੰ ਸਵੈ ਨਿਰਭਰ ਹੋਣ ਲਈ ਪਿੰਡ ਵਿਚ ਆਮਦਨ ਦੇ ਵਸੀਲੇ ਪੈਦਾ ਕਰਨ ਦੇ ਨੁਕਤੇ ਸਾਂਝੇ ਕੀਤੇ। ਸੈਕਟਰੀ ਗੁਰਦੀਪ ਸਿੰਘ ਨੇ ਕਿਹਾ ਕਿ ਜ਼ਿਆਦਾਤਰ ਪਿੰਡਾਂ ਵਿਚ ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਲਈ ਜਾਂ ਫਿਰ ਪਿੰਡ ਦੇ ਛੋਟੇ ਮੋਟੇ ਕੰਮਾਂ ਲਈ ਸਰਕਾਰ ਤੋਂ ਮਿਲਣ ਵਾਲੀਆਂ ਗ੍ਰਾਂਟਾਂ ’ਤੇ ਹੀ ਨਿਰਭਰ ਰਹਿਣਾ ਪੈਂਦਾ ਹੈ, ਜਦਕਿ ਪੰਚਾਇਤਾਂ ਨਿਯਮਾਂ ਅਨੁਸਾਰ ਪਿੰਡ ਲਈ ਆਮਦਨ ਜਰਨੇਟ ਕਰ ਸਕਦੀਆਂ ਹਨ ਤਾਂ ਜੋ ਪਿੰਡਾਂ ਦੇ ਛੋਟੇ ਮੋਟੇ ਕੰਮਾਂ ਲਈ ਸਰਕਾਰ ’ਤੇ ਨਿਰਭਰ ਨਾ ਰਹਿਣਾ ਪਵੇ। ਨੌਜਵਾਨ ਆਗੂ ਰਜਿੰਦਰ ਸਿੰਘ ਬੱਬੀ ਵਲੋਂ ਪਿੰਡ ਵਾਸੀਆਂ ਤੇ ਖਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਪਿੰਡ ਦੇ ਵਿਕਾਸ ਕਾਰਜਾਂ ਲਈ ਪੰਚਾਇਤ ਦਾ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਅੱਗੋਂ ਵੀ ਸਮੇਂ ਸਮੇਂ ’ਤੇ ਅਜਿਹੇ ਖੁੱਲੇ ਇਜਲਾਸ ਕਰਵਾਏ ਜਾਣਗੇ । ਇਸ ਮੌਕੇ ਪੰਚਾਇਤ ਸੈਕਟਰੀ ਗੁਰਦੀਪ ਸਿੰਘ, ਰਜਿੰਦਰ ਸਿੰਘ ਬੱਬੀ, ਪੰਚਾਇਤ ਮੈਂਬਰ ਮੋਹਨ ਸਿੰਘ, ਨਿਸ਼ਾਨ ਸਿੰਘ, ਹਰਮਨ ਕੌਰ ਤੋਂ ਇਲਾਵਾਂ ਪੰਚਾਇਤ ਮੈਂਬਰਾ ਹਾਜ਼ਰ ਸਨ ।

Related Post