post

Admin

(Chief Editor)

ਜੀ ਐਸ ਅਲੋਏਸ ਕੰਪਨੀ ਵੱਲੋਂ ਪਲੇਸੈਂਟ ਕੈਂਪ 18 ਜੂਨ ਨੂੰ

post-img

ਜੀ ਐਸ ਅਲੋਏਸ ਕੰਪਨੀ ਵੱਲੋਂ ਪਲੇਸੈਂਟ ਕੈਂਪ 18 ਜੂਨ ਨੂੰ ਸੰਗਰੂਰ, 17 ਜੂਨ (000) - ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਜੀ ਐਸ ਅਲੋਏਸ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 18 ਜੂਨ ਦਿਨ ਬੁੱਧਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਰੋਜ਼ਗਾਰ ਦਫ਼ਤਰ, ਸੰਗਰੂਰ ਵਿਖੇ ਇੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀਮਤੀ ਸਿੰਪੀ ਸਿੰਗਲਾ ਨੇ ਦੱਸਿਆ ਕਿ ਕੰਪਨੀ ਵੱਲੋਂ ਸੀ ਐਨ ਸੀ ਆਪਰੇਟਰ, ਵੈਲਡਰ, ਫਿਟਰ (ਲੜਕੇ ਅਤੇ ਲੜਕੀਆਂ ਦੋਵੇਂ) ਦੀ ਅਸਾਮੀ ਲਈ ਇੰਟਰਵਿਊ ਲਈ ਜਾਵੇਗੀ। ਜਿਸ ਲਈ ਪ੍ਰਾਰਥੀ ਦੀ ਵਿਦਿੱਅਕ ਯੋਗਤਾ 10ਵੀਂ,12ਵੀਂ,ਆਈ.ਟੀ.ਆਈ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਮਰ 18 ਤੋਂ 30 ਸਾਲ ਹੋਣੀ ਚਾਹੀਦੀ ਹੈ । ਚਾਹਵਾਨ ਅਤੇ ਯੋਗ ਪ੍ਰਾਰਥੀ ਰਜਿਊਮ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ.ਏ ਅਤੇ ਡੀ.ਏ ਦੇਣ ਯੋਗ ਨਹੀਂ ਹੋਵੇਗਾ। ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ ।

Related Post

Instagram