
ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ ਸ਼ੁਰੂ
- by Jasbeer Singh
- October 24, 2024

ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ ਸ਼ੁਰੂ ਅੰਮ੍ਰਿਤਸਰ : ਸ਼ੋ੍ਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਗੁਰਦੁਆਰਾ ਮੱਲ ਅਖਾੜਾ ਪਾ:ਛੇਵੀਂ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਵਿਖੇ ਖਾਲਸਾ ਦਰਬਾਰ ਬੰਦੀ ਛੋੜ ਦਿਵਸ ਦੀਵਾਲੀ ਸਮੇਂ ਪੁਰਾਤਨ ਰਵਾਇਤ ਮੁਤਾਬਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ੍ਰੀ ਆਖੰਡ ਪਾਠ ਪ੍ਰਾਅਰੰਭ ਹੋਣਗੇ । ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 30 ਅਕਤੂਬਰ ਨੂੰ ਸ੍ਰੀ ਆਖੰਡ ਪਾਠ ਪੂਰਨ ਮਰਯਾਦਾ ਅਨੁਸਾਰ ਅਰੰਭ ਹੋਣਗੇ ਜਿਸ ਦਾ ਭੋਗ 1 ਨਵੰਬਰ ਦਿਵਾਲੀ ਵਾਲੇ ਦਿਨ ਪਵੇਗਾ, 31 ਅਕਤੂਬਰ ਨੂੰ ਸ੍ਰੀ ਦਸਮ ਗ੍ਰੰਥ ਦੇ ਆਖੰਡ ਪਾਠ ਅਰੰਭ ਹੋ ਕੇ 2 ਨਵੰਬਰ ਨੂੰ ਭੋਗ ਪਏਗਾ। ਬੁੱਢਾ ਦਲ ਵਹੀਰ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ ਨੇ ਬੁੱਢਾ ਦਲ ਰਵਾਇਤ ਮੁਤਾਬਕ ਗੁਰਬਾਣੀ ਕੀਰਤਨ ਕੀਤਾ। ਬਾਬਾ ਇੰਦਰ ਸਿੰਘ ਜਥੇਦਾਰ ਘੋੜਿਆਂ ਨੇ ਗੁਰਇਤਿਹਾਸ ਦੀ ਸਾਂਝ ਪਾਈ । ਸ. ਬੇਦੀ ਨੇ ਦਸਿਆ ਕਿ 2 ਨਵੰਬਰ ਨੂੰ ਦੁਪਹਿਰ 12 ਵਜੇ ਸਮੂਹ ਨਿਹੰਗ ਸਿੰਘਾਂ ਦੇ ਦਲਪੰਥ ਗੁਰਦੁਆਰਾ ਮੱਲ ਅਖਾੜਾ ਪਾ: ਛੇਵੀਂ ਤੋਂ ਪੁਰਾਤਨ ਇਤਿਹਾਸਕ ਨਿਸ਼ਾਨ ਨਿਗਾਰਿਆ ਦੀ ਛਤਰ ਛਾਇਆ ਹੇਠ ਅਤੇ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਬਾਬਾ ਬਲਬੀਰ ਸਿੰਘ 96 ਕਰੋੜੀ ਮੁਖੀ ਬੁੱਢਾ ਦਲ ਦੀ ਅਗਵਾਈ ਵਿੱਚ ਮਹੱਲਾ ਚੜੇਗਾ ਇਹ ਨਿਹੰਗ ਸਿੰਘਾਂ ਦਾ ਮਹੱਲਾ ਘਿਊ ਮੰਡੀ ਚੌਕ, ਸ਼ੇਰਾਂ ਵਾਲਾ ਗੇਟ, ਰਾਮਬਾਗ ਚੋਂਕ, ਗਾਂਧੀ ਗੇਟ ਹਾਲਗੇਟ, ਹਾਥੀ ਗੇਟ ਤੋਂ ਕਿਲ੍ਹਾ ਗੋਬਿੰਦਗੜ੍ਹ ਚੋਂਕ ਰਾਹੀਂ ਬੀ ਬਲਾਕ ਦੇ ਗਰਾਉਂਡ ਵਿੱਚ ਪੁਜੇਗਾ । ਜਿਥੇ ਨਿਹੰਗ ਸਿੰਘ ਆਪਣੇ ਰਵਾਇਤੀ ਜੰਗਜੂ ਖੇਡਾਂ, ਘੋੜ ਦੌੜ, ਨੇਜੇਬਾਜੀ, ਗੱਤਕਾ ਆਦਿ ਦੇ ਜੋਹਰ ਦਿਖਾਉਣਗੇ ।
Related Post
Popular News
Hot Categories
Subscribe To Our Newsletter
No spam, notifications only about new products, updates.