
ਗੁ: ਬੰਦੀ ਛੋੜ ਕਿਲ੍ਹਾ ਗਵਾਲੀਅਰ ਤੋਂ ਚਲੀ ਸ਼ਬਦ ਚੌਂਕੀ ਦਾ ਬੁਰਜ ਅਕਾਲੀ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਨਿੱਘਾ ਸਵਾਗ
- by Jasbeer Singh
- November 1, 2024

ਗੁ: ਬੰਦੀ ਛੋੜ ਕਿਲ੍ਹਾ ਗਵਾਲੀਅਰ ਤੋਂ ਚਲੀ ਸ਼ਬਦ ਚੌਂਕੀ ਦਾ ਬੁਰਜ ਅਕਾਲੀ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਨਿੱਘਾ ਸਵਾਗਤ ਸ. ਦਿਲਜੀਤ ਸਿੰਘ ਬੇਦੀ, ਬਾਬਾ ਜੱਸਾ ਸਿੰਘ ਬੁੱਢਾ ਦਲ ਵੱਲੋਂ ਬਾਬਾ ਸੇਵਾ ਸਿੰਘ ਸਮੇਤ ਆਈਆਂ ਸਖ਼ਸ਼ੀਅਤਾਂ ਦਾ ਸਨਮਾਨ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਕਿਲ੍ਹਾ ਗਵਾਲੀਅਰ ਦੇ ਗੁ: ਬੰਦੀ ਛੋੜ ਸਾਹਿਬ ਤੋਂ ਦਰਸ਼ਨ ਕਰਕੇ ਵਾਪਿਸ ਗੁਰੂ ਨਗਰੀ ਅੰਮ੍ਰਿਤਸਰ ਪਰਤੀ ਚੌਥੀ ਪੈਦਲ ਸ਼ਬਦ ਚੌਂਕੀ ਯਾਤਰਾ ਸ੍ਰੀ ਗੁਰੁ ਹਰਿਗੋਬਿੰਦ ਸਾਹਿਬ ਦੇ ਅਸਥਾਨ ਗੁ: ਮੱਲ ਅਖਾੜਾ ਸਾਹਿਬ ਪਾ:ਛੇਵੀਂ, ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਪੁੱਜ ਕੇ ਅਰਦਾਸ ਕਰਨ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਰਵਾਨਾ ਹੋਈ । ਗਵਾਲੀਅਰ ਤੋਂ ਪੈਦਲ ਚਲੀ ਇਸ ਸ਼ਬਦ ਚੌਕੀ ਯਾਤਰਾ ਦਾ ਅੱਜ ਇਥੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਭਗਤ ਸਿੰਘ, ਬਾਬਾ ਇੰਦਰਬੀਰ ਸਿੰਘ ਸਤਲਾਣੀ ਸਾਹਿਬ, ਸ. ਜਗਦੀਸ਼ ਸਿੰਘ ਆਹਲੂਵਾਲੀਆ ਨੇ ਸਮੇਤ ਕਾਰਸੇਵਕ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਸ਼ਬਦ ਚੌਂਕੀ ਵਿੱਚ ਸ਼ਾਮਲ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ, ਨਿਸ਼ਾਨ ਸਾਹਿਬ ਤੇ ਮੁਖੀ ਪ੍ਰਬੰਧਕਾਂ ਨੂੰ ਸਿਰੋਪਾਓ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ਸਕੱਤਰ ਬੁੱਢਾ ਸ. ਦਿਲਜੀਤ ਸਿੰਘ ਬੇਦੀ, ਸੰਤ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਨੇ ਸਾਂਝੇ ਤੌਰ ਤੇ ਦਸਿਆ ਕਿ ਇਹ ਚੌਥੀ ਪੈਦਲ ਯਾਤਰਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਾਬਾ ਬੁੱਢਾ ਸਾਹਿਬ ਜੀ ਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਕਿਲ੍ਹਾ ਗਵਾਲੀਅਰ ਤੋਂ ਰਿਹਾਈ ਲਈ ਅਰੰਭ ਕੀਤੀ ਗਈ ਸੀ ਜੋ ਪਿਛਲੇ ਚਾਰ ਸਾਲ ਤੋਂ ਬਾਬਾ ਸੇਵਾ ਸਿੰਘ ਜੀ ਵੱਲੋਂ ਅਰੰਭ ਕੀਤੀ ਗਈ ਹੈ । ਬੰਦੀ ਛੋੜ ਦਿਵਸ ਸੰਬੰਧੀ ਅਰੰਭ ਕੀਤੀ ਗਈ। ਇਹ ਸ਼ਬਦਚੌਂਕੀ ਮਰਯਾਦਾ ਅਨੁਸਾਰ ਸਜਾਈ ਗਈ ਸੀ ਤੇ ਕਿਲ੍ਹਾ ਗਵਾਲੀਅਰ ਦੇ ਗੁ: ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮਾਂ ਵਿਚ ਸ਼ਿਰਕਤ ਕਰਕੇ ਇਹ ਯਾਤਰਾ ਵੱਖ-ਵੱਖ ਸੂਬਿਆਂ ਤੋਂ ਹੁੰਦੀ ਹੋਈ ਵੱਖ-ਵੱਖ ਥਾਵਾਂ ਤੇ ਪੜਾ ਕਰਦੀ ਬੰਦੀ ਛੋੜ ਦਿਵਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਪਹੁੰਚ ਕੇ ਸੰਪੂਰਨਤਾ ਹੋਈ। ਇਸ ਮੌਕੇ ਬਾਬਾ ਮੱਘਰ ਸਿੰਘ ਮੁੱਖ ਗ੍ਰੰਥੀ ਬੁੱਢਾ ਦਲ, ਸ. ਪਰਮਜੀਤ ਸਿੰਘ ਬਾਜਵਾ ਮੈਨੇਜ਼ਰ, ਬਾਬਾ ਗਗਨਦੀਪ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.