ਤਿਉਹਾਰਾਂ ਦੌਰਾਨ ਪਟਾਕਿਆਂ ਦੀ ਵਰਤੋਂ 'ਤੇ ਪੰਜਾਬ ਸਰਕਾਰ ਦੀਆਂ ਨਵੀਂ ਹਦਾਇਤਾਂ.....
PUNJAB GOVERNMENT : ਬਜ਼ੁਰਗਾਂ ਦੀ ਸਿਹਤ ਦੀ ਰੱਖਿਆ ਲਈ ਸਰਕਾਰ ਦੇ ਵੱਡੇ ਫੈਸਲੇ .....ਬੁਲਾਰੇ ਨੇ ਭਾਰਤ ਦੀ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਦਾ ਹਵਾਲਾ ਦਿੱਤਾ, ਜੋ ਪਟਾਕਿਆਂ ਦੀ ਵਰਤੋਂ ਬਾਰੇ ਸੂਬਾ ਸਰਕਾਰ ਵੱਲੋਂ ਪਾਲਣਾ ਕਰਨਾ ਯਕੀਨੀ ਬਣਾਉਣ ਲਈ ਸਮੇਂ-ਸਮੇਂ ‘ਤੇ ਜਾਰੀ ਕੀਤੇ ਜਾਂਦੇ ਹਨ। ਇਨ੍ਹਾਂ ਹੁਕਮਾਂ ਦੇ ਅਨੁਸਾਰ, ਵਾਤਾਵਰਣ (ਸੁਰੱਖਿਆ) ਐਕਟ, 1986 ਦੀ ਧਾਰਾ 5 ਅਧੀਨ ਕੇਂਦਰ ਸਰਕਾਰ ਦੁਆਰਾ ਸੌਂਪੀਆਂ ਗਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਪੰਜਾਬ ਸਰਕਾਰ ਸੂਬੇ ਭਰ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਮਨਾਹੀ, ਪਾਬੰਦੀਆਂ ਅਤੇ ਨਿਯਮਾਂ ਨੂੰ ਲਾਗੂ ਕਰਦੀ ਹੈ। ਉਨ੍ਹਾਂ ਕਿਹਾ ਕਿ ਪਟਾਕਿਆਂ ਦੀ ਲੜੀ (ਸੀਰੀਜ਼ ਪਟਾਕੇ) ਦੇ ਨਿਰਮਾਣ, ਭੰਡਾਰਨ, ਵੰਡ, ਵਿਕਰੀ ਅਤੇ ਵਰਤੋਂ ‘ਤੇ ਰਾਜ ਵਿਆਪੀ ਪਾਬੰਦੀ ਲਗਾਈ ਗਈ ਹੈ। ਸਿਰਫ਼ “ਹਰੇ ਪਟਾਕੇ” (ਜਿਹਨਾਂ ਵਿੱਚ ਬੇਰੀਅਮ ਸਾਲਟਸ ਜਾਂ ਐਂਟੀਮੋਨੀ, ਲਿਥੀਅਮ, ਪਾਰਾ, ਆਰਸੈਨਿਕ, ਲੀਡ ਜਾਂ ਸਟ੍ਰੋਂਟੀਅਮ ਕ੍ਰੋਮੇਟ ਦੇ ਮਿਸ਼ਰਣਾਂ ਦੀ ਵਰਤੋਂ ਨਹੀਂ ਕੀਤੀ ਜਾਂਦੀ) ਦੀ ਵਿਕਰੀ ਅਤੇ ਵਰਤੋਂ ਲਈ ਆਗਿਆ ਦਿੱਤੀ ਗਈ ਹੈ।ਵਿਕਰੀ ਸਿਰਫ਼ ਮਨਜ਼ੂਰਸ਼ੁਦਾ ਪਟਾਕਿਆਂ ਦਾ ਵਪਾਰ ਕਰਨ ਵਾਲੇ ਲਾਇਸੰਸਸ਼ੁਦਾ ਵਪਾਰੀਆਂ ਤੱਕ ਸੀਮਤ ਹੈ ਅਤੇ ਮਨਜ਼ੂਰਸ਼ੁਦਾ ਡੈਸੀਬਲ ਪੱਧਰ ਤੋਂ ਵੱਧ ਸਮਰਥਾ ਵਾਲੇ ਪਟਾਕਿਆਂ ਨੂੰ ਸਟੋਰ ਕਰਨ, ਪ੍ਰਦਰਸ਼ਨ ਕਰਨ ਜਾਂ ਵੇਚਣ ਦੀ ਮਨਾਹੀ ਹੈ। ਸੂਬਾ ਸਰਕਾਰ ਨੇ ਤਿਉਹਾਰਾਂ ਦੌਰਾਨ ਪਟਾਕਿਆਂ ਦੀ ਵਰਤੋਂ ਲਈ ਸੀਮਤ ਸਮਾਂ ਸੀਮਾ ਤੈਅ ਕੀਤੀ ਹੈ। ਦੀਵਾਲੀ (31 ਅਕਤੂਬਰ, 2024) ਨੂੰ ਰਾਤ 8:00 ਵਜੇ ਤੋਂ ਰਾਤ 10:00 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ।
