July 6, 2024 02:46:10
post

Jasbeer Singh

(Chief Editor)

Entertainment

Gurdas Maan: ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਖੁਸ਼ੀ ਚ ਸ਼ਾਮਲ ਹੋਏ ਗੁਰਦਾਸ ਮਾਨ, ਬੋਲੇ- ਮਾਪਿਆਂ ਨੂੰ ਜ਼ਿੰਦਗੀ ਜਿਉਣ

post-img

Gurdas Mann On Moose wala Parents New Born Son: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਆਪਣੇ ਘਰ ਬੇਟੇ ਦਾ ਸਵਾਗਤ ਕੀਤਾ ਹੈ। ਇਸ ਉੱਪਰ ਪੰਜਾਬ ਅਤੇ ਪੂਰੀ ਮਨੋਰੰਜਨ ਜਗਤ ਖੁਸ਼ੀ ਨਾਲ ਝੂਮ ਰਿਹਾ ਹੈ। ਨਵਜੰਮੇ ਬੱਚੇ ਲਈ ਮੂਸੇਵਾਲਾ ਦੇ ਪਰਿਵਾਰ ਨੂੰ ਚਾਰੋਂ ਪਾਸੇ ਤੋਂ ਵਧਾਈਆਂ, ਪਿਆਰ ਅਤੇ ਆਸ਼ੀਰਵਾਦ ਮਿਲ ਰਿਹਾ ਹੈ। ਇਸ ਖੁਸ਼ੀ ਦੇ ਮੌਕੇ ਤੇ ਪੰਜਾਬੀ ਮਨੋਰੰਜਨ ਜਗਤ ਦੇ ਦਿੱਗਜ ਗਾਇਕ ਗੁਰਦਾਸ ਮਾਨ ਵੀ ਮਰਹੂਮ ਗਾਇਕ ਦੇ ਪਰਿਵਾਰ ਨੂੰ ਮਿਲਣ ਪੁੱਜੇ। ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਜੀਣ ਦੀ ਮਿਲੀ ਨਵੀਂ ਵਜ੍ਹਾ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ ਜਨਮ ਦੀ ਖਬਰ ਤੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਗੁਰਦਾਸ ਮਾਨ ਨੇ ਕਿਹਾ, ਅੱਜ ਖੁਸ਼ੀ ਨਾਲ ਭਰਿਆ ਹੋਇਆ ਦਿਨ ਹੈ। ਪਰਿਵਾਰ ਬਹੁਤ ਖੁਸ਼ ਹੈ। ਸਭ ਤੋਂ ਵੱਡੀ ਖੁਸ਼ੀ ਉਨ੍ਹਾਂ ਦੇ ਮਾਤਾ-ਪਿਤਾ ਲਈ ਹੈ ਜਿਨ੍ਹਾਂ ਦੀ ਜ਼ਿੰਦਗੀ ਚ ਇਕ ਨਵੀਂ ਖੁਸ਼ੀ ਅਤੇ ਜਿਉਣ ਦੀ ਨਵੀਂ ਵਜ੍ਹਾ ਆਈ ਹੈ। ਉਨ੍ਹਾਂ ਕਿਹਾ ਕਿ ਬਲਕੌਰ ਸਿੰਘ ਦੇ ਦੂਜੇ ਬੇਟੇ ਦੇ ਜਨਮ ਨਾਲ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਫਿਰ ਤੋਂ ਉਮੀਦ ਦੀ ਕਿਰਨ ਮਿਲੀ ਹੈ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਮਾਤਾ-ਪਿਤਾ ਅਤੇ ਬੱਚਾ ਹਮੇਸ਼ਾ ਤੰਦਰੁਸਤ ਰਹਿਣ। ਸਿੱਧੂ ਦੇ ਪਿਤਾ ਨੇ ਫੇਸਬੁੱਕ ਤੇ ਬੇਟੇ ਦੇ ਜਨਮ ਦਾ ਐਲਾਨ ਕੀਤਾ ਤੁਹਾਨੂੰ ਦੱਸ ਦੇਈਏ ਕਿ ਸਿੱਧੂ ਦੇ ਪਿਤਾ ਨੇ ਆਪਣੇ ਸੋਸ਼ਲ ਮੀਡੀਆ ਪੇਜ਼ ਤੇ ਇੱਕ ਪੋਸਟ ਸ਼ੇਅਰ ਕਰਕੇ ਫੈਨਜ਼ ਨਾਲ ਖੁਸ਼ਖਬਰੀ ਸ਼ੇਅਰ ਕੀਤੀ। ਮੀਡੀਆ ਰਿਪੋਰਟਾਂ ਮੁਤਾਬਕ ਸਿੱਧੂ ਦੀ ਮਾਂ ਨੇ ਬੱਚੇ ਨੂੰ ਜਨਮ ਦੇਣ ਲਈ ਇਨ ਵਿਟਰੋ ਫਰਟੀਲਾਈਜ਼ੇਸ਼ਨ ਥੈਰੇਪੀ (ਆਈਵੀਐਫ) ਲਈ ਸੀ। ਹਾਲਾਂਕਿ, ਇਸ ਤੋਂ ਪਹਿਲਾਂ ਬਲਕੌਰ ਸਿੰਘ ਨੇ 58 ਸਾਲ ਦੀ ਉਮਰ ਵਿੱਚ ਆਪਣੀ ਪਤਨੀ ਦੇ ਗਰਭਵਤੀ ਹੋਣ ਦੀਆਂ ਅਫਵਾਹਾਂ ਨੂੰ ਖਾਰਜ ਕਰ ਦਿੱਤਾ ਸੀ ਅਤੇ ਸਾਰਿਆਂ ਨੂੰ ਅਫਵਾਹਾਂ ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਵੀ ਕੀਤੀ ਸੀ। ਉਨ੍ਹਾਂ ਲਿਖਿਆ ਸੀ, "ਅਸੀਂ ਸਿੱਧੂ ਦੇ ਪ੍ਰਸ਼ੰਸਕਾਂ ਦੇ ਧੰਨਵਾਦੀ ਹਾਂ, ਜੋ ਸਾਡੇ ਪਰਿਵਾਰ ਨੂੰ ਲੈ ਕੇ ਚਿੰਤਤ ਹਨ। ਪਰ ਅਸੀਂ ਬੇਨਤੀ ਕਰਦੇ ਹਾਂ ਕਿ ਪਰਿਵਾਰ ਨੂੰ ਲੈ ਕੇ ਇੰਨੀਆਂ ਅਫਵਾਹਾਂ ਚੱਲ ਰਹੀਆਂ ਹਨ ਕਿ ਉਨ੍ਹਾਂ ਤੇ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ। ਜੋ ਵੀ ਖਬਰ ਹੋਵੇਗੀ, ਪਰਿਵਾਰ ਸਾਰਿਆਂ ਨਾਲ ਸਾਂਝਾ ਕਰੇਗਾ।"

Related Post