July 6, 2024 02:59:49
post

Jasbeer Singh

(Chief Editor)

Sports

Gurdaspur News | ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਗੁਰਦਾਸਪੁਰ ਪ੍ਰਸ਼ਾਸਨ ਵੱਲੋਂ ਕੀਤਾ ਗਿਆ ਵਿਸ਼ੇਸ਼ ਉਪਰਾਲਾ

post-img

ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਭਾਸ਼ ਚੰਦਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਲਈ ਇਹ ਖੇਡ ਮੈਦਾਨ ਤਿਆਰ ਕਰ ਕੇ ਦੇ ਦਿੱਤੇ ਹਨ ਅਤੇ ਹੁਣ ਇਨ੍ਹਾਂ ਖੇਡ ਮੈਦਾਨਾਂ ਵਿੱਚ ਖੇਡਣਾ ਅਤੇ ਮਿਹਨਤ ਕਰਨੀ ਖਿਡਾਰੀਆਂ ਦਾ ਫਰਜ ਹੈ।ਜਤਿੰਦਰ ਮੋਹਨ ਗੁਰਦਾਸਪੁਰ: ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਵਿਸ਼ੇਸ਼ ਯਤਨਾਂ ਸਦਕਾ ਜਮਨੇਜ਼ੀਅਮ ਹਾਲ ਕੰਪਲੈਕਸ, ਜ਼ਿਲ੍ਹਾ ਖੇਡ ਦਫ਼ਤਰ, ਗੁਰਦਾਸਪੁਰ ਵਿਖੇ ਲਾਅਨ ਟੈਨਿਸ ਗਰਾਊਂਡ ਅਤੇ ਬਾਸਕਟਬਾਲ ਗਰਾਊਂਡ ਬਣ ਕੇ ਤਿਆਰ ਹੋ ਗਈਆਂ ਹਨ। ਇਨ੍ਹਾਂ ਖੇਡ ਮੈਦਾਨਾਂ ਦਾ ਉਦਘਾਟਨ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਭਾਸ਼ ਚੰਦਰ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਖੇਡ ਅਫ਼ਸਰ ਸਿਮਰਨਜੀਤ ਸਿੰਘ ਰੰਧਾਵਾ ਤੇ ਵੱਖ-ਵੱਖ ਖੇਡਾਂ ਦੇ ਕੋਚ ਸਾਹਿਬਾਨ ਤੇ ਖਿਡਾਰੀ ਵੀ ਹਾਜ਼ਰ ਸਨ।ਇਸ ਮੌਕੇ ਖਿਡਾਰੀਆਂ ਨਾਲ ਗੱਲਬਾਤ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਭਾਸ਼ ਚੰਦਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਨਿੱਜੀ ਦਿਲਚਸਪੀ ਲੈ ਕੇ ਇਨ੍ਹਾਂ ਲਾਅਨ ਟੈਨਿਸ ਗਰਾਊਂਡ ਅਤੇ ਬਾਸਕਟਬਾਲ ਗਰਾਊਂਡ ਦੀ ਤਿਆਰੀ ਕਰਵਾਈ ਗਈ ਹੈ ਅਤੇ ਅੱਜ ਦਾ ਦਿਨ ਬੜਾ ਸੁਭਾਗਾ ਹੈ ਜੋ ਖਿਡਾਰੀਆਂ ਨੂੰ ਇਹ ਨਵੇਂ ਖੇਡ ਮੈਦਾਨ ਖੇਡਣ ਲਈ ਮਿਲੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਲਈ ਇਹ ਖੇਡ ਮੈਦਾਨ ਤਿਆਰ ਕਰ ਕੇ ਦੇ ਦਿੱਤੇ ਹਨ ਅਤੇ ਹੁਣ ਇਨ੍ਹਾਂ ਖੇਡ ਮੈਦਾਨਾਂ ਵਿੱਚ ਖੇਡਣਾ ਅਤੇ ਮਿਹਨਤ ਕਰਨੀ ਖਿਡਾਰੀਆਂ ਦਾ ਫਰਜ ਹੈ।ਇਹ ਵੀ ਪੜ੍ਹੋੇ: ਅਸਲਾ ਜਮ੍ਹਾ ਕਰਵਾਉਣ ਦੇ ਹੋ ਗਏ ਆਰਡਰ, ਹੁਕਮਾਂ ਦੀ ਤਾਮੀਲ ਨਾ ਕਰਨ ’ਤੇ ਮਿਲੇਗੀ ਸਜ਼ਾ ਉਨ੍ਹਾਂ ਕਿਹਾ ਕਿ ਨੌਜਵਾਨ ਖਿਡਾਰੀ ਪੂਰੀ ਮਿਹਨਤ ਤੇ ਲਗਨ ਨਾਲ ਆਪਣੀ ਗੇਮ ਕਰਨ ਅਤੇ ਵੱਖ-ਵੱਖ ਮੰਚਾਂ ਉੱਪਰ ਆਪਣੇ ਜ਼ਿਲ੍ਹੇ, ਸੂਬੇ ਤੇ ਦੇਸ਼ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਹਮੇਸ਼ਾਂ ਯਤਨਸ਼ੀਲ ਰਹੇਗਾ।ਇਸ ਮੌਕੇ ਗੁਰਦਾਸਪੁਰ ਸ਼ਹਿਰ ਦੇ ਖਿਡਾਰੀਆਂ ਅਤੇ ਨੌਜਵਾਨਾਂ ਨੇ ਇਨ੍ਹਾਂ ਖੇਡ ਮੈਦਾਨਾਂ ਲਈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਹੈ।

Related Post