post

Jasbeer Singh

(Chief Editor)

Patiala News

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਜੋੜ ਮੇਲ ਨੂੰ ਲੈ ਕੇ ਗੁਰਦੁਆਰਾ ਪ੍ਰਬੰਧਕਾਂ ਨੇ ਆਰੰਭੀਆਂ ਤਿਆਰੀਆਂ

post-img

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਜੋੜ ਮੇਲ ਨੂੰ ਲੈ ਕੇ ਗੁਰਦੁਆਰਾ ਪ੍ਰਬੰਧਕਾਂ ਨੇ ਆਰੰਭੀਆਂ ਤਿਆਰੀਆਂ ਗੁਰਦੁਆਰਾ ਮੋਤੀ ਬਾਗ ਸਾਹਿਬ ਤੋਂ ਸਜਾਇਆ ਜਾਵੇਗਾ ਨਗਰ ਕੀਰਤਨ : ਨਿਸ਼ਾਨ ਸਿੰਘ ਜੱਫਰਵਾਲ ਪਟਿਆਲਾ 28 ਨਵੰਬਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਜੋੜ ਨੂੰ ਲੈ ਕੇ ਲੈ ਕੇ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਅਧਿਕਾਰੀਆਂ, ਮੁਲਾਜ਼ਮਾਂ ਨਾਲ ਇਕੱਤਰਤਾ ਕੀਤੀ ਗਈ। ਗੁਰਦੁਆਰਾ ਪ੍ਰਬੰਧਕ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਨਿਸ਼ਾਨ ਸਿੰਘ ਜੱਫ਼ਰਵਾਲ ਦੀ ਯੋਗ ਅਗਵਾਈ ’ਚ ਹੋਈ ਮੀਟਿੰਗ ਦੌਰਾਨ ਨਗਰ ਕੀਰਤਨ ਸਮੇਤ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਹੋਣ ਵਾਲੇ ਧਾਰਮਕ ਸਮਾਗਮ ਨੂੰ ਲੈ ਕੇ ਤਿਆਰੀਆਂ ਆਰੰਭੀਆਂ ਗਈਆਂ ਹਨ । ਗੁਰਦੁਆਰਾ ਪ੍ਰਬੰਧਕ ਮੈਨੇਜਰ ਨਿਸ਼ਾਨ ਸਿੰਘ ਜੱਫ਼ਰਵਾਲ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਜੋੜ ਮੇਲ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ । ਉਨ੍ਹਾਂ ਦੱਸਿਆ ਕਿ ਜਿਥੇ ਨਗਰ ਕੀਰਤਨ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਤੋਂ ਸਜਾਇਆ ਜਾਵੇਗਾ, ਉਥੇ ਹੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਧਾਰਮਕ ਸਮਾਗਮ ਕਰਵਾਏ ਜਾਣਗੇ । ਮੈਨੇਜਰ ਨਿਸ਼ਾਨ ਸਿੰਘ ਜੱਫ਼ਰਵਾਲ ਨੇ ਦੱਸਿਆ ਕਿ 4 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਅਤੇ 5 ਦਸੰਬਰ ਨੂੰ ਗੁਰਦੁਆਰਾ ਮੋਤੀ ਬਾਗ ਸਾਹਿਬ ਤੋਂ ਨਗਰ ਕੀਰਤਨ ਕੱਢਿਆ ਜਾਵੇਗਾ । ਉਨ੍ਹਾਂ ਦੱਸਿਆ ਕਿ 6 ਦਸੰਬਰ ਨੂੰ ਧਾਰਮਕ ਸਮਾਗਮ ਦੌਰਾਨ ਸਮਾਪਤ ਹੋਵੇਗੀ । ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਨੂੰ ਸਮਰਪਿਤ ਜਿਥੇ ਨਗਰ ਕੀਰਤਨ ਅਤੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ। ਉਨ੍ਹਾਂ ਦੱਸਿਆ ਕਿ ਧਾਰਮਕ ਸਮਾਗਮਾਂ ਵਿਚ ਹਜੂਰੀ ਰਾਗੀ ਜੱਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ । ਭਾਈ ਪ੍ਰਨਾਮ ਸਿੰਘ ਨੇ ਸ਼ਹਿਰ ਦੀਆਂ ਸਿੱਖ ਸਭਾਵਾਂ, ਸੁਸਾਇਟੀਆਂ, ਧਾਰਮਕ ਜਥੇਬੰਦੀਆਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਕ ਸਮਾਗਮਾਂ ਵਿਚ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਦੀ ਪਾ ਦੇ ਪਾਤਰ ਬਣਨ । ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਅਕਾਊਟੈਂਟ ਭਾਈ ਗੁਰਮੀਤ ਸਿੰਘ, ਭਾਈ ਜਸਵਿੰਦਰਪਾਲ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਜਗਜੀਤ ਸਿੰਘ ਖਾਲਸਾ, ਭਾਈ ਹਰਵਿੰਦਰ ਸਿੰਘ ਕਾਹਲਵਾਂ, ਭਾਈ ਤਰਸਵੀਰ ਸਿੰਘ, ਭਾਈ ਹਜੂਰ ਸਿੰਘ ਤੋਂ ਇਲਾਵਾ ਇਲਾਵਾ ਸ਼ੋਰਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ ।

Related Post