
ਗੁਰਦੁਆਰਾ ਭਗਤ ਰਵਿਦਾਸ ਪ੍ਰਬੰਧਕਾਂ ਨੂੰ ਗੁਰੂ ਘਰ ਲਈ ਸੌਂਪੇ ਬਰਤਨ
- by Jasbeer Singh
- June 16, 2025

ਗੁਰਦੁਆਰਾ ਭਗਤ ਰਵਿਦਾਸ ਪ੍ਰਬੰਧਕਾਂ ਨੂੰ ਗੁਰੂ ਘਰ ਲਈ ਸੌਂਪੇ ਬਰਤਨ ਪਟਿਆਲਾ 15 ਜੂਨ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸ ਗੁਰਦੁਆਰਾ ਭਗਤ ਰਵਿਦਾਸ ਪ੍ਰਬੰਧਕਾਂ ਨੇ ਗੁਰੂ ਘਰ ਲਈ ਬਰਤਨਾਂ ਦੀ ਮੰਗ ਕੀਤੀ ਸੀ। ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਨੇ ਗੁਰਦੁਆਰਾ ਭਗਤ ਰਵਿਦਾਸ ਪ੍ਰਬੰਧਕਾਂ ਨੂੰ ਗੁਰੂ ਘਰ ਲਈ ਬਰਤਨ ਸੌਂਪੇ ਗਏ, ਜਿਨਾਂ ਵਿਚ ਲੰਗਰ ਬਣਾਉਣ ਲਈ ਟੱਬ, ਥਾਲ ਅਤੇ ਗਿਲਾਸ ਆਦਿ ਸ਼ਾਮਲ ਸਨ। ਇਸ ਦੌਰਾਨ ਗੁਰਦੁਆਰਾ ਭਗਤ ਰਵਿਦਾਸ ਦੇ ਪ੍ਰਧਾਨ ਰਾਜ ਸਿੰਘ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਘਰ ਲਈ ਹਮੇਸ਼ਾ ਸ਼ੋ੍ਰਮਣੀ ਕਮੇਟੀ ਦਾ ਵੱਡਾ ਸਹਿਯੋਗ ਮਿਲਦਾ ਰਹਿੰਦਾ ਹੈ, ਜਿਸ ਦੇ ਚੱਲਦਿਆਂ ਗੁਰੂ ਘਰ ਲਈ ਬਰਤਨ ਲੋੜੀਂਦੇ ਸਨ ਅਤੇ ਸ਼ੋ੍ਰਮਣੀ ਕਮੇਟੀ ਪਾਸ ਪਹੁੰਚ ਕੀਤੀ ਗਈ ਸੀ ਕਿ ਗਰੂ ਘਰ ਦੇ ਲੰਗਰਾਂ ਲਈ ਬਰਤਨਾ ਚਾਹੀਦੇ ਹਨ, ਜੋ ਪ੍ਰਾਪਤ ਕਰ ਲਏ ਗਏ ਹਨ। ਇਸ ਮੌਕੇ ਭਗਤ ਰਵਿਦਾਸ ਗੁਰੂ ਘਰ ਦੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।