
ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਮੁਲਾਜ਼ਮਾਂ ਨੂੰ ਗੁਰਦੁਆਰਾ ਪ੍ਰਬੰਧਕਾਂ ਨੇ ਦਿੱਤੀ ਨਿੱਘੀ ਵਿਦਾਇਗੀ
- by Jasbeer Singh
- March 31, 2025

ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਮੁਲਾਜ਼ਮਾਂ ਨੂੰ ਗੁਰਦੁਆਰਾ ਪ੍ਰਬੰਧਕਾਂ ਨੇ ਦਿੱਤੀ ਨਿੱਘੀ ਵਿਦਾਇਗੀ ਗੁਰਦੁਆਰਾ ਪ੍ਰਬੰਧਕਾਂ ਨੇ ਸੇਵਾ ਮੁਕਤ ਮੁਲਾਜ਼ਮਾਂ ਨੂੰ ਕੀਤਾ ਸਨਮਾਨਤ ਪਟਿਆਲਾ 31 ਮਾਰਚ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਪ੍ਰਬੰਧ ਅਧੀਨ ਸੇਵਾਵਾਂ ਨਿਭਾਉਣ ਵਾਲੇ ਦੋ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੂੰ ਅੱਜ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ । ਇਸ ਦੌਰਾਨ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ, ਹੈੱਡ ਗ੍ਰੰਥੀ ਗਿਆਨੀ ਫੁਲਾ ਸਿੰਘ ਆਦਿ ਉਚੇਚੇ ਤੌਰ ’ਤੇ ਮੌਜੂਦ ਰਹੇ । ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਨਿਸ਼ਾਨ ਸਿੰਘ ਜ਼ਫਰਵਾਲ ਨੇ ਦੱਸਿਆ ਕਿ ਅੱਜ ਸ਼੍ਰੋਮਣੀ ਕਮੇਟੀ ਦੇ ਨਿਯਮਾਂ ਅਨੁਸਾਰ ਡਾ. ਬਲਬੀਰ ਸਿੰਘ ਅਤੇ ਭਾਈ ਜਗਜੀਤ ਸਿੰਘ ਸੇਵਾ ਮੁਕਤ ਹੋਏ ਹਨ, ਜਿਨ੍ਹਾਂ ਨੇ ਲੰਮਾ ਸਮਾਂ ਪ੍ਰਬੰਧ ਅਧੀਨ ਆਪਣੀਆਂ ਸੇਵਾਵਾਂ ਦਿੱਤੀਆਂ ਅਤੇ ਹੋਰਨਾਂ ਮੁਲਾਜ਼ਮਾਂ ਲਈ ਵੀ ਪ੍ਰੇਰਨਾ ਬਣੇ ਹਨ । ਮੈਨੇਜਰ ਨਿਸ਼ਾਨ ਸਿੰਘ ਜ਼ਫਰਵਾਲ ਨੇ ਦੱਸਿਆ ਕਿ ਡਿਊਟੀ ਦੌਰਾਨ ਦੋਵਾਂ ਮੁਲਾਜ਼ਮਾਂ ਦੀਆਂ ਬੇਹਤਰੀਨ ਸੇਵਾਵਾਂ ਰਹੀਆਂ, ਜਿਨ੍ਹਾਂ ਨੇ ਹਮੇਸ਼ਾ ਸਮਰਪਿਤ ਭਾਵਨਾ ਨਾਲ ਆਪਣੀ ਸੇਵਾ ਦੌਰਾਨ ਕਦੇ ਵੀ ਕੋਈ ਸ਼ਿਕਾਇਤ ਦਾ ਮੌਕਾ ਨਹੀਂ ਦਿੱਤਾ । ਇਸ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸੇਵਾ ਕਾਲ ਦੌਰਾਨ ਸਮਰਪਿਤ ਭਾਵਨਾ ਨਾਲ ਕੰਮ ਕਰਨ ਵਾਲੇ ਮੁਲਾਜ਼ਮ ਹੋਰਨਾਂ ਮੁਲਾਜ਼ਮਾਂ ਲਈ ਵੀ ਮਾਰਗ ਦਰਸ਼ਨ ਬਣਦੇ ਹਨ, ਜਿਨ੍ਹਾਂ ਵਿਚੋਂ ਡਾ. ਬਲਬੀਰ ਸਿੰਘ ਅਤੇ ਭਾਈ ਜਗਜੀਤ ਸਿੰਘ ਹਨ । ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰੂ ਸਾਹਿਬ ਦਾ ਫ਼ਲਸਫ਼ਾ ਮਾਨਵਤਾ ਦਾ ਭਲਾ ਕਰਨ ਦਾ ਰਾਹ ਵਿਖਾਉਂਦਾ ਜਿਸ ’ਤੇ ਚੱਲਦਿਆਂ ਗੁਰਦੁਆਰਾ ਸਾਹਿਬ ਦੀ ਡਿਸਪੈਂਸਰੀ ਵਿਚ ਡਾ. ਬਲਬੀਰ ਸਿੰਘ ਨੇ ਮਾਨਵਤਾ ਦੀ ਵੱਡੀ ਸੇਵਾ ਕੀਤੀ ਹੈ, ਜੋ ਕਦੇ ਅਣਡਿੱਠ ਨਹੀਂ ਕੀਤੀ ਜਾ ਸਕਦੀ । ਉਨ੍ਹਾਂ ਕਿਹਾ ਕਿ ਪ੍ਰਬੰਧ ਅਧੀਨ ਕੰਮ ਕਰਨ ਵਾਲੇ ਮੁਲਾਜ਼ਮ ਸੇਵਾ ਭਾਵ ਨਾਲ ਆਪਣੇ ਧਾਰਮਿਕ ਕਾਰਜਾਂ ਪ੍ਰਤੀ ਫ਼ਰਜ਼ਾਂ ਦੀ ਪਹਿਰੇਦਾਰੀ ਕਰਨ । ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਅਕਾਊਂਟੈਂਟ ਭਾਈ ਗੁਰਮੀਤ ਸਿੰਘ, ਭਾਈ ਦਰਸ਼ਨ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਜਗਜੀਤ ਸਿੰਘ ਖਾਲਸਾ, ਭਾਈ ਤਸਵੀਰ ਸਿੰਘ, ਭਾਈ ਸਰਬਜੀਤ ਸਿੰਘ ਆਦਿ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਤੇ ਪ੍ਰਬੰਧਕ ਸਟਾਫ਼ ਮੈਂਬਰ ਆਦਿ ਵੀ ਮੌਜੂਦ ਰਹੇ ।