post

Jasbeer Singh

(Chief Editor)

Business

ਗੁਰਦੁਆਰਾ ਪ੍ਰਬੰਧਕਾਂ ਨੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨਾਲ ਬਸੰਤ ਪੰਚਮੀ ਦੇ ਜੋੜ ਮੇਲ ਸਬੰਧੀ ਰੂਪ ਰੇਖਾ ਉਲੀਕੀ

post-img

ਗੁਰਦੁਆਰਾ ਪ੍ਰਬੰਧਕਾਂ ਨੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨਾਲ ਬਸੰਤ ਪੰਚਮੀ ਦੇ ਜੋੜ ਮੇਲ ਸਬੰਧੀ ਰੂਪ ਰੇਖਾ ਉਲੀਕੀ ਗੁਰੂ ਘਰ ਨਤਮਸਤਕ ਹੋਣ ਵਾਲੀ ਸੰਗਤ ਨੂੰ ਨਹੀਂ ਆਉਣ ਦੇਵਾਂਗੇ ਦਰਪੇਸ਼ ਮਸ਼ਕਲ : ਪ੍ਰੋ. ਬਡੂੰਗਰ, ਜਥੇਦਾਰ ਗੜ੍ਹੀ ਸੰਗਤਾਂ ਦੀ ਆਮਦ ਦੇ ਤਾਇਨਾਤ ਕੀਤੇ ਜਾਵੇਗੀ ਟਾਸਕ ਫੋਰਸ ਤੇ ਸੀਸੀਟੀਵੀ ਕੈਮਰਾ ਰੱਖਣਗੇ ਨਜ਼ਰ : ਮੈਨੇਜਰ ਟਰੈਫਿਕ ਦੇ ਸੁਚਾਰੂ ਪ੍ਰਬੰਧਾਂ ਲਈ ਚਾਰ ਥਾਵਾਂ ਕੀਤੀਆਂ ਨਿਰਧਾਰਤ, ਲਗਾਏ ਜਾਣਗੇ ਹੋਰਡਿਗਜ਼ ਪਟਿਆਲਾ 28 ਜਨਵਰੀ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਦਾ ਸਾਲਾਨਾ ਜੋੜ ਮੇਲ ਹਰ ਸਾਲ ਦੀ ਤਰ੍ਹਾਂ ਮਨਾਏ ਜਾਣ ਨੂੰ ਲੈ ਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰੀਆਂ ਚੱਲ ਰਹੀਆਂ ਹਨ, ਜਿਸ ਤਹਿਤ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸਾਂਝੀ ਇਕੱਤਰਤਾ ਕਰਕੇ ਰੂਪ ਰੇਖਾ ਉਲੀਕੀ ਗਈ । ਇਕੱਤਰਤਾ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਪ੍ਰਬੰਧਕ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਡੀਐਸਪੀ ਦਿਹਾਤੀ ਮਨੋਜ ਗੌਰੋਸੀ, ਡੀਐਸਪੀ ਟਰੈਫਿਕ ਅੱਛਰੂ ਰਾਮ, ਐਸਐਚਓ ਸੁਖਵਿੰਦਰ ਸਿੰਘ ਅਨਾਜ ਮੰਡੀ, ਟਰੈਫਿਕ ਇੰਚਾਰਜ ਦਿਹਾਤੀ ਲਾਡੀ ਪਹਿਰੀ, ਸਪੈਸ਼ਲ ਬ੍ਰਾਂਚ ਦੇ ਜਗਤਾਰ ਸਿੰਘ ਆਦਿ ਨੇ ਬਸੰਤ ਪੰਚਮੀ ਦੇ ਜੋੜ ਮੇਲ ਮੌਕੇ ਸੰਗਤਾਂ ਦੀ ਵੱਡੀ ਆਮਦ ਨੂੰ ਵੇਖਦਿਆਂ ਟਰੈਫਿਕ ਦੇ ਸੁਚਾਰੂ ਪ੍ਰਬੰਧਾਂ ’ਚ ਵਾਹਨਾਂ ਨੂੰ ਢੁਕਵੀਂ ਥਾਂ ਦੇਣ ਲਈ ਅਜਿਹੀਆਂ ਚਾਰ ਥਾਵਾਂ ਨਿਰਧਾਰਤ ਕੀਤੀਆਂ ਹਨ, ਜਿਥੇ ਹੋਰਡਿਗਜ਼ ਅਤੇ ਫਲੈਕਸ ਬੋਰਡ ਰਾਹੀਂ ਸੰਗਤਾਂ ਨੂੰ ਦੱਸਿਆ ਜਾਵੇਗਾ ਕਿ ਉਹ ਵੱਖ ਵੱਖ ਥਾਵਾਂ ’ਤੇ ਆਪਣੇ ਵਾਹਨ ਖੜਾ ਸਕਦੇ ਹਨ, ਜਿਨ੍ਹਾਂ ਵਿਚ ਪਾਰਕਿੰਗ ਲਈ ਅਨਾਜ ਮੰਡੀ, ਪੁੱਡਾ ਗਰਾਊਂਡ, ਪੁਰਾਣਾ ਬੱਸ ਅੱਡਾ, ਛੋਟੀ ਬਰਾਦਰੀ, ਬੀਐਨ ਖਾਲਸਾ ਸਕੂਲ ਦੀ ਚੋਣ ਕੀਤੀ ਗਈ ਹੈ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਅਤੇ ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਂਦਾ ਕਿ ਸੰਗਤਾਂ ਨੂੰ ਕੋਈ ਦਰਪੇਸ਼ ਮੁਸ਼ਕਲ ਨੂੰ ਧਿਆਨ ਵਿਚ ਰੱਖਕੇ ਪੁਲਿਸ ਕੰਟਰੋਲ ਰੂਮ ਸਥਾਪਤ ਕੀਤਾ ਜਾਵੇ ਅਤੇ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਅਜਿਹੇ ਪੁਖਤਾ ਇੰਤਜਾਮ ਵੀ ਕੀਤੇ ਜਾਣ ਕਿ ਸੰਗਤ ਪ੍ਰੇਸ਼ਾਨ ਨਾ ਹੋਵੇ । ਇਸ ਮੌਕੇ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਦੱਸਿਆ ਕਿ ਬਸੰਤ ਪੰਚਮੀ ਜੋੜ ਮੇਲ ਦੌਰਾਨ ਵੱਡੀ ਗਿਣਤੀ ਵਿਚ ਜੁੜਦੀ ਭੀੜ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਸਪੈਸ਼ਲ ਟਾਸਕ ਫੋਰਸ ਤਾਇਨਾਤ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਅਕਸਰ ਹੀ ਭੀੜ ਦੌਰਾਨ ਚੋਰੀ ਦੀਆਂ ਘਟਨਾਵਾਂ ਵੀ ਵਾਪਰਦੀਆਂ ਹਨ, ਜਿਨ੍ਹਾਂ ’ਤੇ ਨਿਗਾਹ ਰੱਖਣ ਲਈ ਗੁਰਦੁਆਰਾ ਕੰਪਲੈਕਸ ਅੰਦਰ ਵੱਖ ਵੱਖ ਥਾਵਾਂ ’ਤੇ ਸੀਸੀਟੀਵੀ ਕੈਮਰਿਆਂ ਰਾਹੀਂ ਪੈਨੀ ਨਜ਼ਰ ਰੱਖੀ ਜਾਵੇ। ਉਨ੍ਹਾਂ ਦੱਸਿਆ ਕਿ ਸੰਗਤਾਂ ਨੂੰ ਮੱਥਾ ਟਿਕਵਾਉਣ ਲਈ ਵੱਖ ਵੱਖ ਅਜਿਹੇ ਗੇਟ ਨਿਰਧਾਰਤ ਕੀਤੇ ਜਾਣਗੇ, ਜਿਥੇ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਤੋਂ ਇਲਾਵਾ ਵੱਖ ਵੱਖ ਥਾਵਾਂ ’ਤੇ ਪੁਲਿਸ ਕਰਮਚਾਰੀ ਵੀ ਤਾਇਨਾਤ ਰਹਿਣਗੇ। ਇਕੱਤਰਤਾ ਦੌਰਾਨ ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਅਕਸਰ ਗੁਰਦੁਆਰਾ ਸਾਹਿਬ ਅੰਦਰ ਚੱਲਦੇ ਵੱਡੇ ਸਮਾਗਮਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਡਾ ਸਹਿਯੋਗ ਦਿੰਦਾ ਆਇਆ ਹੈ ਅਤੇ ਭਵਿੱਖ ਵਿਚ ਅਜਿਹਾ ਸਹਿਯੋਗ ਰੱਖਣ ਲਈ ਉਹ ਪੁਲਿਸ ਅਧਿਕਾਰੀਆਂ ਦਾ ਧੰਨਵਾਦ ਕਰਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਜਸਵਿੰਦਰ ਸਿੰਘ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਅਕਾਉਟੈਂਟ ਭਾਈ ਗੁਰਮੀਤ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਹਜੂਰ ਸਿੰਘ, ਭਾਈ ਤਰਸਵੀਰ ਸਿੰਘ, ਭਾਈ ਜਸਵਿੰਦਰ ਸਿੰਘ ਬਿੱਲਾ ਆਦਿ ਸ਼ਾਮਲ ਸਨ ।

Related Post