
ਗੁਰਦੁਆਰਾ ਸ਼ਹੀਦ ਬਾਬਾ ਜੈ ਸਿੰਘ ਜੀ ਖਲਕੱਟ ਰਵਿਦਾਸੀਆ ਸਿੱਖ ਬਰਾਦਰੀ ਪ੍ਰਬੰਧਕ ਕਮੇਟੀ ਪਿੰਡ ਬਾਰਨ ਸਰਹਿੰਦ ਰੋਡ ਜਿਲ੍ਹਾ ਪ
- by Jasbeer Singh
- March 4, 2025

ਗੁਰਦੁਆਰਾ ਸ਼ਹੀਦ ਬਾਬਾ ਜੈ ਸਿੰਘ ਜੀ ਖਲਕੱਟ ਰਵਿਦਾਸੀਆ ਸਿੱਖ ਬਰਾਦਰੀ ਪ੍ਰਬੰਧਕ ਕਮੇਟੀ ਪਿੰਡ ਬਾਰਨ ਸਰਹਿੰਦ ਰੋਡ ਜਿਲ੍ਹਾ ਪਟਿਆਲਾ (ਪੰਜਾਬ) 272ਵੇਂ ਸਲਾਨਾ ਸ਼ਹੀਦੀ ਸਮਾਗਮ ਸਬੰਧੀ ਗੁਰਦੁਆਰਾ ਸਾਹਿਬ ਕਮੇਟੀ ਵੱਲੋਂ ਮੀਟਿੰਗ ਆਯੋਜਿਤ ਪਟਿਆਲਾ : ਪਿੰਡ ਬਾਰਨ ਵਿਖੇ ਸਿੱਖ ਕੌਮ ਦੇ ਮਹਾਨ ਪੰਜ ਅਮਰ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 272ਵੇਂ ਸਲਾਨਾ ਸ਼ਹੀਦੀ ਸਮਾਗਮ ਨੂੰ ਲੈ ੇਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਬਾਬਾ ਜੈ ਸਿੰਘ ਜੀ ਖਲਕੱਟ ਵਿਖੇ ਮੀਟਿੰਗ ਆਯੋਜਿਤ ਕੀਤੀ ਗਈ । ਮੀਟਿੰਗ ਵਿੱਚ ਕਮੇਟੀ ਮੈਂਬਰਾਂ ਤੋਂ ਇਲਾਵਾ ਧਾਰਮਿਕ ਆਗੂਆਂ ਨੇ ਭਾਗ ਲਿਆ । ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਇਸ ਸਾਲ ਸ਼ਹੀਦੀ ਸਮਾਗਮ 7 ਮਾਰਚ ਤੋਂ 9 ਮਾਰਚ 2025 ਤੱਕ ਕਰਵਾਇਆ ਜਾਵੇਗਾ । ਸਮਾਗਮ ਵਿੱਚ 3 ਦਿਨ ਹੀ ਵੱਖ—ਵੱਖ ਥਾਵਾਂ ਤੋਂ ਨਗਰ ਕੀਰਤਨ ਵੀ ਪਹੁੰਚ ਰਹੇ ਹਨ । ਇਸ ਸਮਾਗਮ ਵਿੱਚ ਉੱਚ ਕੋਟੀ ਦੇ ਵਿਦਵਾਨਾਂ, ਸੰਤਾਂ—ਮਹਾਪੁਰਸ਼ਾਂ, ਕਥਾ ਵਾਚਕਾਂ, ਰਾਗੀ ਢਾਡੀਆਂ ਵੱਲੋਂ ਤਿੰਨ ਦਿਨ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਹਜਾਰਾ ਦੀ ਗਿਣਤੀ ਵਿੱਚ ਸੰਗਤਾਂ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨਗੀਆਂ । ਸਮਾਗਮ ਨੂੰ ਲੈ ਕੇ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ । ਇਸ ਮੌਕੇ ਕਮੇਟੀ ਮੈਂਬਰ ਰੋਸ਼ਨ ਸਿੰਘ ਸਕੱਤਰ, ਹਰਮੇਸ਼ ਸਿੰਘ, ਸੁਖਦੇਵ ਸਿੰਘ, ਗੁਰਧਿਆਨ ਸਿੰਘ, ਕਰਮ ਸਿੰਘ, ਗੁਰਜੰਟ ਸਿੰਘ ਸਰਪੰਚ, ਧਰਮ ਸਿੰਘ, ਗੁਰਚਰਨ ਸਿੰਘ, ਰਾਮ ਸਿੰਘ, ਬਲਜਿੰਦਰ ਸਿੰਘ, ਜ਼ੋਗਿੰਦਰ ਸਿੰਘ ਪੰਛੀ, ਦਰਸ਼ਨ ਸਿੰਘ, ਭਿੰਦਰ ਸਿੰਘ ਤੇ ਹੋਰ ਹਾਜਰ ਸਨ ।