post

Jasbeer Singh

(Chief Editor)

Patiala News

ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਗੁਰਬਚਨ ਸਿੰਘ ਨੇ ਮੀਤ ਮੈਨੇਜਰ ਵਜੋਂ ਕਾਰਜਭਾਰ ਸੰਭਾਲਿਆ

post-img

ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਗੁਰਬਚਨ ਸਿੰਘ ਨੇ ਮੀਤ ਮੈਨੇਜਰ ਵਜੋਂ ਕਾਰਜਭਾਰ ਸੰਭਾਲਿਆ ਪਟਿਆਲਾ 6 ਮਈ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਦੇ ਆਦੇਸ਼ਾਂ ’ਤੇ ਤਾਇਨਾਤ ਕੀਤੇ ਮੀਤ ਮੈਨੇਜਰ ਗੁਰਬਚਨ ਸਿੰਘ ਨੇ ਆਪਣੇ ਅਹੁਦੇ ਦਾ ਕਾਰਜਕਾਰ ਸੰਭਾਲ ਲਿਆ ਹੈ। ਇਸ ਦੌਰਾਨ ਉਚੇਚੇ ਤੌਰ ਅਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤ੍ਰਿਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਹੈੱਡ ਗ੍ਰੰਥੀ ਗਿਆਨੀ ਫੁਲਾ ਸਿੰਘ ਉਚੇਚੇ ਤੌਰ ’ਤੇ ਸ਼ਾਮਲ ਸਨ। ਇਸ ਦੌਰਾਨ ਅੰਤ੍ਰਿਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਬਤੌਰ ਮੀਤ ਮੈਨੇਜਰ ਗੁਰਦੁਆਰਾ ਸ੍ਰੀ ਦੂਖ-ਨਿਵਾਰਨੋਂ ਸਾਹਿਬ ਵਿਖੇ ਗੁਰਬਚਨ ਸਿੰਘ ਆਪਣੀਆਂ ਸੇਵਾਵਾਂ ਦੇਣਗੇ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਉਨ੍ਹਾਂ ਨੂੰ ਗੁਰੂ ਸਾਹਿਬ ਦੇ ਚਰਨਛੋਹ ਅਸਥਾਨ ਵਿਖੇ ਮੀਤ ਮੈਨੇਜਰ ਸੇਵਾਵਾਂ ਮਿਲੀਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਭਾਗ ਸਿੰਘ, ਐਡੀਸ਼ਨਲ ਮੈਨੇਜਰ ਜਸਵਿੰਦਰ ਸਿੰਘ, ਮੀਤ ਮੈਨੇਜਰ ਆਤਮ ਪ੍ਰਕਾਸ਼ ਸਿੰਘ ਬੇਦੀ, ਮਨਦੀਪ ਸਿੰਘ ਭਲਵਾਨ, ਮੈਨੇਜਰ ਬਹਾਦਰਗੜ੍ਹ ਮਨਜੀਤ ਸਿੰਘ ਕੌਲੀ, ਭਾਈ ਸਰਬਜੀਤ ਸਿੰਘ, ਭਾਈ ਹਜ਼ੂਰ ਸਿੰਘ, ਮਨਜੀਤ ਸਿੰਘ ਪਵਾਰ ਤੇ ਸ਼੍ਰੋਮਣੀ ਕਮੇਟੀ ਦਾ ਸਮੁੱਚਾ ਸਟਾਫ਼ ਅਧਿਕਾਰੀ ਤੇ ਮੈਂਬਰ ਆਦਿ ਸ਼ਾਮਲ ਸਨ।

Related Post