
ਜੂਨ ’84 ਘੱਲੂਘਾਰਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਸ੍ਰੀ ਅਖੰਡ ਪਾਠ ਸਾਹਿਬ ਆਰੰਭ
- by Jasbeer Singh
- June 4, 2025

ਜੂਨ ’84 ਘੱਲੂਘਾਰਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਪਟਿਆਲਾ 4 ਜੂਨ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਜੂਨ 1984 ਘੱਲੂਘਾਰੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਕੀਤੀ ਗਈ, ਜਿਨਾਂ ਦੇ ਭੋਗ ਗੁਰਦੁਆਰਾ ਸਾਹਿਬ ਦੇ ਦੀਵਾਨ ਵਿਖੇ 6 ਜੂਨ ਸਵੇਰੇ 10.30 ਵਜੇ ਪਾਏ ਜਾਣਗੇ। ਅਰਦਾਸ ਉਪਰੰਤ ਪਾਵਨ ਹੁਕਮਨਾਮਾ ਭਾਈ ਗੁਲਵਿੰਦਰ ਸਿੰਘ ਵੱਲੋ ਲਿਆ। ਇਸ ਮੌਕੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਜਾਣਕਾਰੀ ਦਿੱਤੀ ਕਿ ਜੂਨ 1984 ਨੂੰ ਘੱਲੂਘਾਰਾ ਦਿਵਸ ਦੀ 41ਵੀਂ ਵਰੇਗੰਢ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਧਾਰਮਕ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੂਨ 1984 ਦੌਰਾਨ ਸ਼ਹੀਦ ਹੋਏ ਸਿੰਘਾਂ, ਸਿੰਘਣੀਆਂ ਨੂੰ ਗੁਰਮਤਿ ਸਮਾਗਮ ਦੌਰਾਨ ਸ਼ਰਧਾ ਸਤਿਕਾਰ ਭੇਂਟ ਕੀਤਾ ਜਾਵੇਗਾ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਮੈਨੇਜਰ ਭਾਗ ਸਿੰਘ, ਐਡੀਸ਼ਨਲ ਮੈਨੇਜਰ ਜਸਵਿੰਦਰ ਸਿੰਘ, ਮੀਤ ਮੈਨੇਜਰ ਮਨਦੀਪ ਸਿੰਘ ਭਲਵਾਨ, ਗੁਰਬਚਨ ਸਿੰਘ, ਭਾਈ ਸੁਖਜੀਤ ਸਿੰਘ ਬਘੌਰਾ ਤੇ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਤੇ ਸਟਾਫ਼ ਮੈਂਬਰ ਆਦਿ ਸ਼ਾਮਲ ਸਨ।