post

Jasbeer Singh

(Chief Editor)

Punjab

ਗੁਰਿੰਦਰਪਾਲ ਸਿੰਘ ਔਜਲਾ ਨੇ ਕੀਤੀ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕਰਕੇ ਜੇਲ੍ਹ ਸ਼ਿਫਟ ਕਰਨ ਦੀ ਮੰਗ

post-img

ਗੁਰਿੰਦਰਪਾਲ ਸਿੰਘ ਔਜਲਾ ਨੇ ਕੀਤੀ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕਰਕੇ ਜੇਲ੍ਹ ਸ਼ਿਫਟ ਕਰਨ ਦੀ ਮੰਗ ਚੰਡੀਗੜ੍ਹ੍ : ਪੰਜਾਬ ਦੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਨਾਲ ਜੇਲ੍ਹ ’ਚ ਬੰਦ ਸਾਥੀ ਦੀ ਜਾਨ ਨੂੰ ਖਤਰਾ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਗੁਰਿੰਦਰਪਾਲ ਸਿੰਘ ਔਜਲਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕਰਕੇ ਜੇਲ੍ਹ ਸ਼ਿਫਟ ਕਰਨ ਦੀ ਮੰਗ ਕੀਤੀ ਹੈ। ਜਿਸ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਦੱਸਣਯੋਗ ਕਿ ਡਿਬਰੂਗੜ੍ਹ ਜੇਲ੍ਹ ’ਚ ਗੁਰਿੰਦਰਪਾਲ ਸਿੰਘ ਔਜਲਾ ਨੇ ਆਪਣੀ ਜਾਨ ਨੂੰ ਖਤਰਾ ਦੱਸਦੇ ਹੋਏ ਦੇਸ਼ ਦੀ ਕਿਸੇ ਹੋਰ ਜੇਲ੍ਹ ’ਚ ਸ਼ਿਫਟ ਕੀਤੇ ਜਾਣ ਦੀ ਮੰਗ ਕੀਤੀ ਹੈ। ਉੱਥੇ ਹੀ ਔਜਲਾ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਗਿਆ ਹੈ। ਫਿਲਹਾਲ ਹਾਈਕੋਰਟ ਵੱਲੋਂ 4 ਨਵੰਬਰ ਨੂੰ ਸਾਰੀਆਂ ਪਟੀਸ਼ਨਾਂ ਦੇ ਨਾਲ ਇਸ ਪਟੀਸ਼ਨ ’ਤੇ ਅਗਲੀ ਸੁਣਵਾਈ ਹੋਵੇਗੀ।ਦੱਸਣਯੋਗ ਹੈ ਕਿ ਔਜਲਾ ਦੀ ਮੰਗ ’ਤੇ ਇਸ ਤੋਂ ਪਹਿਲਾਂ ਉਨ੍ਹਾਂ ਦੀ ਬੈਰਕ ਬਦਲ ਕੇ ਜੇਲ੍ਹ ਦੇ ਵੱਖ ਬੈਰਕ ’ਚ ਸ਼ਿਫਟ ਕੀਤਾ ਜਾ ਚੁੱਕਿਆ ਹੈ। ਹੁਣ ਜੇਲ੍ਹ ਬਦਲਣ ਦੀ ਔਜਲਾ ਨੇ ਮੰਗ ਕੀਤੀ ਜਾ ਰਹੀ ਹੈ।

Related Post