post

Jasbeer Singh

(Chief Editor)

Patiala News

ਵਿਧਾਇਕ ਕੋਹਲੀ ਦੀ ਅਗਵਾਈ ਹੇਠ ਗੁਰਜੀਤ ਸਾਹਨੀ ਨੇ ਸੰਭਾਲੀ ਦਿੱਲੀ ਵਿਖੇ ਕਮਾਨ

post-img

ਵਿਧਾਇਕ ਕੋਹਲੀ ਦੀ ਅਗਵਾਈ ਹੇਠ ਗੁਰਜੀਤ ਸਾਹਨੀ ਨੇ ਸੰਭਾਲੀ ਦਿੱਲੀ ਵਿਖੇ ਕਮਾਨ - ਦਿੱਲੀ ਵਿਖੇ ਵੱਖ-ਵੱਖ ਥਾਈ ਕੀਤਾ ਡੋਰ ਟੂ ਡੋਰ ਚੋਣ ਪ੍ਰਚਾਰac - ਲੋਕ ਪੂਰੀ ਤਰ੍ਹਾਂ ਆਮ ਆਦਮੀ ਪਾਰਟੀ ਦੇ ਹੱਕ ਵਿਚ ਡਟੇ, ਹੋਵੇਗੀ ਹੁੰਝਾਫੇਰ ਜਿੱਤ ਪ੍ਰਾਪਤ ਪਟਿਆਲਾ : ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ ਦੇ ਹੇਠ ਦਿੱਲੀ ਵਿਖੇ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੀਨੀਅਰ ਨੇਤਾ ਗੁਰਜੀਤ ਸਿੰਘ ਸਾਹਨੀ ਨੇ ਪੂਰੀ ਤਰ੍ਹਾਂ ਕਮਾਂਡ ਸੰਭਾਲਦਿਆਂ ਅੱਜ ਵੱਖ-ਵੱਖ ਥਾਈ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ । ਗੁਰਜੀਤ ਸਾਹਨੀ ਨੇ ਆਖਿਆ ਕਿ ਅੱਜ ਉਨ੍ਹਾਂ ਵੱਲੋ ਦਿੱਲੀ ਦੇ ਵੱਖ ਵੱਖ ਇਲਾਕਿਆਂ ਵਿਚ ਡੋਰ ਟੂ ਡੋਰ ਚੋਣ ਪ੍ਰਚਾਰ ਕਰਕੇ ਲੋਕਾਂ ਨੂੰ ਪਾਰਟੀ ਵੱਲੋ ਹੁਣ ਤੱਕ ਕੀਤੇ ਗਏ ਵਿਕਾਸ ਪ੍ਰਤੀ ਜਾਣੂ ਕਰਵਾਇਆ ਗਿਆ ਹੈ । ਉਨ੍ਹਾਂ ਕਿਹਾ ਕਿ ਲੋਕ ਪੂਰੀ ਤਰ੍ਹਾਂ ਜਾਗਰੂਕ ਹੋਕੇ ਆਮ ਆਦਮੀ ਪਾਰਟੀ ਦੇ ਨਾਲ ਹਨ ਕਿਉਂਕਿ ਲੋਕ ਜਾਣਦੇ ਹਨ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਦਿੱਲੀ ਅੰਦਰ ਪਿਛਲੇ ਸਮੇਂ ਦੌਰਾਨ ਕਿਨਾ ਵਿਕਾਸ ਹੋਇਆ ਹੈ । ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵੱਡੇ ਪੱਧਰ 'ਤੇ ਵਿਕਾਸ ਕਾਰਜ ਚਲ ਰਹੇ ਹਨ। ਇਸੇ ਤਰ੍ਹਾ ਪਟਿਆਲਾ ਅੰਦਰ ਵੀ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋ ਰੋਜਾਨਾ ਵਿਕਾਸ ਕਾਰਜਾਂ ਦੀਆਂ ਝੜੀਆਂ ਲਗਾਈਆਂ ਜਾ ਰਹੀਆਂ ਹਨ, ਜਿਸ ਪ੍ਰਤੀ ਲੋਕਾਂ ਨੂੰ ਪੂਰੀ ਤਰ੍ਹਾਂ ਜਾਗਰੂਕ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਲੋਕ ਜਾਣਦੇ ਹਨ ਕਿ ਕੇਂਦਰ ਵਿਚ ਬੈਠੀ ਮੋਦੀ ਸਰਕਾਰ ਵੱਲੋ ਸਿਰਫ ਤੇ ਸਿਰਫ ਲੋਕਾਂ ਨੂੰ ਵੰਡਣ ਦੀ ਰਾਜਨੀਤੀ ਕੀਤੀ ਜਾ ਰਹੀ ਹੈ। ਇਸ ਲਈ ਲੋਕਾਂ ਭਾਜਪਾਨੂੰ ਜਰਾ ਵੀ ਮੂੰਹ ਨਹੀ ਲਗਾ ਰਹੇ । ਉਨ੍ਹਾ ਕਿਹਾ ਕਿ ਹੁਣ ਉਹ ਦਿਨ ਦੂਰ ਨਹੀ, ਜਦੋਂ ਦਿੱਲੀ ਅੰਦਰ ਆਮ ਆਦਮੀ ਪਾਰਟੀ ਵੱਲੋ ਰਿਕਾਰਡ ਤੋਡ ਜਿੱਤ ਪ੍ਰਾਪਤ ਕੀਤੀ ਜਾਵੇਗੀ ਅਤੇ ਲੋਕਾਂ ਲਈ ਵਿਕਾਸ ਦੇ ਕੰਮ ਜਾਰੀ ਰਖੇ ਜਾਣਗੇ ।

Related Post