post

Jasbeer Singh

(Chief Editor)

Patiala News

350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੋਤੀ ਬਾਗ਼ ਸਾਹਿਬ ਵਿਖੇ ਹੋਣਗੇ ਗੁਰਮਤਿ ਸਮਾਗਮ

post-img

350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੋਤੀ ਬਾਗ਼ ਸਾਹਿਬ ਵਿਖੇ ਹੋਣਗੇ ਗੁਰਮਤਿ ਸਮਾਗਮ ਸਬ ਕਮੇਟੀ ਦੀ ਬੈਠਕ ਵਿਚ ਮੈਨੇਜਰ ਸਾਹਿਬਾਨ, ਹੈੱਡ ਗ੍ਰੰਥੀ ਤੇ ਪ੍ਰਚਾਰਕ ਸਾਹਿਬਾਨ ਨਾਲ ਉਲੀਕੀ ਰੂਪ ਰੇਖਾ ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਵਿੱਦਿਅਕ ਅਦਾਰਿਆਂ ਦੇ ਬੱਚੇ ਵੀ ਕਰਨਗੇ ਸ਼ਮੂਲੀਅਤ ਪਟਿਆਲਾ 29 ਮਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਵਿਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲ ਜੀ ਦੇ 350 ਸਾਲਾ ਸ਼ਹੀਦ ਦਿਹਾੜੇ ਸਮੇਤ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਦੇ ਸਬੰਧ ਵਿਚ ਗਠਿਤ ਸਬ ਕਮੇਟੀ ਦੀ ਇਕੱਤਰਤਾ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਕੀਤੀ ਗਈ। ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਬਲਤੇਜ ਸਿੰਘ ਖੌਖ, ਸੈਕਟਰੀ ਪ੍ਰਤਾਪ ਸਿੰਘ, ਮੀਤ ਸਕੱਤਰ ਸੁਖਦੇਵ ਸਿੰਘ, ਸੁਪਰਵਾਈਜ਼ਰ ਸ਼ਤਾਬਦੀ ਕਮੇਟੀ ਭੁਪਿੰਦਰ ਸਿੰਘ, ਇੰਚਾਰਜ ਬਿਕਰਮ ਸਿੰਘ, ਮੈਨੇਜਰ ਸਾਹਿਬਾਨ, ਹੈੱਡ ਗ੍ਰੰਥੀ ਸਾਹਿਬਨ, ਢਾਡੀ ਕਵੀਸ਼ਰੀ ਜਥਿਆਂ ਦੇ ਇੰਚਾਰਜ ਅਤੇ ਪ੍ਰਚਾਰਕ ਸਾਹਿਬਾਨ ਨੇ ਸ਼ਮੂਲੀਅਤ ਕੀਤੀ। ਸਬ ਕਮੇਟੀ ਦੀ ਬੈਠਕ ਦੀ ਆਰੰਭਤਾ ਤੋਂ ਪਹਿਲਾਂ ਸਾਬਕਾ ਰਾਜ ਸਭਾ ਮੈਂਬਰ ਅਤੇ ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ ’ਤੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਉਨ੍ਹਾਂ ਨੂੰ ਸ਼ਰਧਾ ਸਤਿਕਾਰ ਭੇਂਟ ਕੀਤਾ ਗਿਆ। ਇਕੱਤਰਤਾ ਦੌਰਾਨ ਮਾਲਵਾ ਜ਼ੋਨ ਵਿਚ ਸ਼ੋ੍ਰਮਣੀ ਕਮੇਟੀ ਵੱਲੋਂ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਸਮਾਗਮ ਸਬੰਧੀ ਏਜੰਡਾ ਲਿਆਂਦਾ ਗਿਆ, ਜਿਸ ’ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਮੈਨੇਜਰ ਸਾਹਿਬਾਨ ਅਤੇ ਹੈੱਡ ਗ੍ਰੰਥੀ ਤੇ ਪ੍ਰਚਾਰਕ ਸਾਹਿਬਾਨਾਂ ਨੇ ਦੀਰਘ ਵਿਚਾਰਾਂ ਵਿਚ ਸ਼ਹੀਦੀ ਦਿਹਾੜੇ ਸਬੰਧੀ ਗੁਰਮਤਿ ਸਮਾਗਮ ਨੂੰ ਜੋਸ਼ੋ ਖਰੋਸ਼ ਨਾਲ ਮਨਾਏ ਜਾਣ ਸਬੰਧੀ ਆਪਣੇ ਵਿਚਾਰ ਦਿੱਤੇ। ਇਸ ਦੌਰਾਨ ਸਬ ਕਮੇਟੀ ਨੇ ਫੈਸਲਾ ਕੀਤਾ ਕਿ ਨੌਵੇਂ ਪਾਤਸ਼ਾਹ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਮੋਤੀ ਬਾਗ਼ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਗੁਰੂ ਸਾਹਿਬਾਨ ਨਾਲ ਸਬੰਧ ਅਸਥਾਨਾਂ ਵਿਖੇ ਧਾਰਮਿਕ ਸਮਾਗਮ ਅਤੇ ਇਕ ਵਿਸ਼ਾਲ ਨਗਰ ਕੀਰਤਨ ਤੋਂ ਇਲਾਵਾ ਅੰਮ੍ਰਿਤ ਸੰਚਾਰ ਕਰਵਾਏ ਜਾਣ ਬਾਰੇ ਵੀ ਆਪਣੇ ਢੁਕਵੇਂ ਵਿਚਾਰ ਦਿੱਤੇ ਇਸ ਸਬੰਧ ਵਿਚ ਪੂਰਨ ਤੌਰ ’ਤੇ ਰੂਪ ਰੇਖਾ ਉਲੀਕਣ ਅਤੇ ਅੰਤਿਮ ਫ਼ੈਸਲਾ ਸ਼੍ਰੋਮਣੀ ਕਮੇਟੀ ਪ੍ਰਧਾਨ ਪਾਸ ਭੇਜਿਆ ਜਾਵੇਗਾ। ਸਬ ਕਮੇਟੀ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਨੇ ਤਖ਼ਤ ਸ੍ਰੀ ਆਨੰਦਪੁਰ ਸਾਹਿਬ ਵਿਖੇ 21 ਨਵੰਬਰ ਤੋਂ 29 ਨਵੰਬਰ ਤੱਕ ਦੇ ਸ਼ਤਾਬਦੀ ਸਮਾਗਮ ਉਲੀਕੇ ਹਨ ਇਸ ਤੋਂ ਪਹਿਲਾਂ ਅਗਸਤ ਜਾਂ ਸਤੰਬਰ ਮਹੀਨੇ ਗੁਰਦੁਆਰਾ ਸ੍ਰੀ ਮੋਤੀ ਬਾਗ਼ ਸਾਹਿਬ ਵਿਖੇ ਕਰਵਾ ਲਿਆ ਜਾਵੇ। ਧਾਰਮਿਕ ਸਮਾਗਮ ਸਬੰਧੀ ਸ਼ਹਿਰਾਂ ਤੇ ਪਿੰਡਾਂ ਵਿਚ ਕਾਰਜਸ਼ੀਲ ਸਿੱਖ ਸਭਾਵਾਂ, ਸੁਸਾਇਟੀਆਂ ਅਤੇ ਜਥੇਬੰਦੀਆਂ ਨੂੰ ਨਾਲ ਜੋੜ ਕੇ ਗੁਰੂ ਸਾਹਿਬ ਦਾ ਫ਼ਲਸਫ਼ੇ ਪਹੁੰਚਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਅੰਮ੍ਰਿਤ ਸੰਚਾਰ ਦੌਰਾਨ ਤਖ਼ਤ ਸਾਹਿਬਾਨ ਦੇ ਪੰਜ ਪਿਆਰਿਆਂ ਵੱਲੋਂ ਸੰਗਤਾਂ ਨੂੰ ਖੰਡੇ ਬਾਟੇ ਦੀ ਪਾਹੁਲ ਦਿਵਾਈ ਜਾਵੇ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਏਨਾ ਵਿਚ ਲਿਆਂਦੇ ਜਾਣ ਤਾਂ ਕੀਰਤਨ ਦਾ ਜੱਸ ਸੰਗਤਾਂ ਦੇ ਮਨ ਹਿਰਦੇ ’ਤੇ ਪਵੇ। ਇਸ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਇਸ ਬੈਠਕ ਤੋਂ ਪਹਿਲਾਂ ਸੈਮੀਨਾਰ ਸਬ ਕਮੇਟੀ ਦੀ ਬੈਠਕ ਹੋਈ ਅਤੇ ਅੱਜ ਪਟਿਆਲਾ ਵਿਖੇ ਗੁਰਦੁਆਰਾ ਮੋਤੀ ਬਾਗ਼ ਸਾਹਿਬ ਵਿਖੇ ਗੁਰਮਤਿ ਸਮਾਗਮ ਸਬੰਧੀ ਅਹਿਮ ਮਤੇ ਪਾਸ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦਾ ਮੰਤਵ ਬੱਚਿਆਂ ਅਤੇ ਨੌਜੁਆਨਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨਾ ਅਤੇ ਇਤਿਹਾਸ ਦੀ ਜਾਣਕਾਰੀ ਦੇਣਾ ਹੈ। ਉਨ੍ਹਾਂ ਦੱਸਿਆ ਕਿ ਆਪਣਾ ਬਲੀਦਾਨ ਦੇਣ ਤੋਂ ਪਹਿਲਾਂ ਨੌਵੇਂ ਪਾਤਸ਼ਾਹ ਸ੍ਰੀ ਆਨੰਦਪੁਰ ਸਾਹਿਬ ਤੋਂ ਦਿੱਲੀ ਵੱਲ ਚੱਲੇ ਅਤੇ ਪਟਿਆਲਾ ਦੇ 42 ਦੇ ਕਰੀਬ ਅਜਿਹੇ ਅਸਥਾਨਾਂ ’ਤੇ ਆਪਣੇ ਚਰਨ ਪਾਏ, ਜਿਨ੍ਹਾਂ ਨੇ ਧਰਮ ਦੇ ਪ੍ਰਚਾਰ ਵਿਚ ਗੁਰਬਾਣੀ ਫ਼ਲਸਫ਼ੇ ਰਾਹੀਂ ਮਾਨਵਤਾ ਦਾ ਭਲਾ ਕੀਤਾ ਅਤੇ ਮਾਨਵੀ ਅਧਿਕਾਰਾਂ ਦੀ ਰਾਖੀ ਲਈ ਆਪਣਾ ਬਲੀਦਾਨ ਦਿੱਤਾ ਅੱਜ ਏਨਾ ਸਮਾਗਮਾਂ ਰਾਹੀਂ ਗੁਰੂ ਸਾਹਿਬ ਦੀ ਗੁਰਬਾਣੀ ਦਾ ਪ੍ਰਚਾਰ ਘਰ ਘਰ ਤੱਕ ਪਹੁੰਚਾਇਆ ਜਾਣਾ ਸਮੇਂ ਦੀ ਵੱਡੀ ਲੋੜ ਹੈ। ਇਕੱਤਰਤਾ ਦੇ ਅੰਤ ਵਿਚ ਮੀਤ ਸਕੱਤਰ ਸ. ਸੁਖਦੇਵ ਸਿੰਘ ਨੇ ਸਾਰਿਆਂ ਦਾ ਧੰਨਵਾਦ ਵੀ ਕੀਤਾ। ਇਸ ਦੌਰਾਨ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਗਿਆਨੀ ਫੂਲਾ ਸਿੰਘ, ਹੈੱਡ ਗ੍ਰੰਥੀ ਅਵਤਾਰ ਸਿੰਘ ਬਹਾਦਰਗੜ੍ਰ, ਮੈਨੇਜਰ ਭਾਗ ਸਿੰਘ, ਸੁਪਰਵਾਈਜ਼ਰ ਕਰਨੈਲ ਸਿੰਘ ਵਿਰਕ, ਐਡੀਸ਼ਨਲ ਮੈਨੇਜਰ ਜਸਵਿੰਦਰ ਸਿੰਘ, ਮੀਤ ਮੈਨੇਜਰ ਮਨਦੀਪ ਸਿੰਘ, ਆਤਮ ਪ੍ਰਕਾਸ਼ ਸਿੰਘ ਬੇਦੀ, ਗੁਰਬਚਨ ਸਿੰਘ, ਮੈਨੇ. ਜਸਵਿੰਦਰ ਸਿੰਘ ਨਾਭਾ, ਮੈਨੇ. ਮਨਜੀਤ ਸਿੰਘ ਕੌਲੀ, ਮੈਨੇ. ਧਨਵੰਤ ਸਿੰਘ ਕਰਹਾਲੀ ਸਾਹਿਬ, ਭਾਈ ਹਰਵਿੰਦਰ ਸਿੰਘ, ਢਾਡੀ ਗੁਰਪਿਆਰ ਸਿੰਘ ਜੌਹਰ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਭਾਈ ਸਰਬਜੀਤ ਸਿੰਘ, ਭਾਈ ਹਜੂਰ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਮੂਹ ਸਟਾਫ਼ ਮੈਂਬਰ ਆਦਿ ਸ਼ਾਮਲ ਸਨ।

Related Post