post

Jasbeer Singh

(Chief Editor)

ਸਮੂਹ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਗੁਰਮਤਿ ਸਮਾਗਮ

post-img

ਸਮੂਹ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਗੁਰਮਤਿ ਸਮਾਗਮ ਅੰਮ੍ਰਿਤਸਰ:- 25 ਜੁਲਾਈ ( ) ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਸਾਹਿਬ ਦੀਆਂ ਸਮੂਹ ਬੀਬੀਆਂ ਦੀਆਂ ਸਭਾ ਸੁਸਾਇਟੀਆਂ ਵੱਲੋਂ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਵਿਖੇ ਇੱਕ ਵਿਸ਼ੇਸ਼ ਗੁਰਮਤਿ ਸਮਾਗਮ 31 ਜੁਲਾਈ ਨੂੰ ਕੀਤਾ ਜਾਵੇਗਾ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਇਸ ਗੁਰਮਤਿ ਸਮਾਗਮ ਵਿਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਉਚੇਚੇ ਤੌਰ ਤੇ ਪੁਜਣਗੇ। ਉਨ੍ਹਾਂ ਦਸਿਆ ਕਿ 31 ਜੁਲਾਈ ਨੂੰ ਸਵੇਰੇ 10 ਵਜੇ ਤੋਂ 12 ਵਜੇ ਤੀਕ ਸਮੂਹ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੀਆਂ ਬੀਬੀਆਂ ਸਰਧਾ ਪੂਰਵਕ ਸਮੂਹਕ ਤੌਰ ਇਕ ਸੁਰ ਹੋ ਕੇ ਸੁਖਮਨੀ ਸਾਹਿਬ ਦੇ ਪਾਠ ਕਰਨਗੀਆਂ। ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਤਿੰਦਰ ਸਿੰਘ, ਭਾਈ ਮਨਪ੍ਰੀਤ ਸਿੰਘ ਅਤੇ ਭਾਈ ਕ੍ਰਿਪਾਲ ਸਿੰਘ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਦੀ ਮੁਖੀ ਬੀਬੀ ਗੁਰਚਰਨ ਕੌਰ ਅਤੇ ਬੀਬੀ ਤੇਜ ਕੌਰ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਚੜ੍ਹ ਕੇ ਗੁਰਦੁਆਰਾ ਮੱਲ ਅਖਾੜਾ ਸਾਹਿਬ ਪੁੱਜ ਕੇ ਹੋ ਰਹੇ ਸਮਾਗਮ ਵਿੱਚ ਹਾਜ਼ਰੀ ਭਰ ਕੇ ਆਪਣਾ ਜੀਵਨ ਸਫਲ ਕਰਨ।

Related Post

Instagram