
ਗੁਰਦੁਆਰਾ ਨਥਾਣਾ ਸਾਹਿਬ ਵਿਖੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ
- by Jasbeer Singh
- May 11, 2025

ਗੁਰਦੁਆਰਾ ਨਥਾਣਾ ਸਾਹਿਬ ਵਿਖੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਧਰਮ ਦੇ ਪ੍ਰਚਾਰ ਪਸਾਰ ਦੌਰਾਨ ਗੁਰੂ ਸਾਹਿਬ ਨੇ ਕੀਤੇ ਮਹਾਨ ਕਾਰਜ : ਜਥੇਦਾਰ ਸੁਰਜੀਤ ਸਿੰਘ ਗੜ੍ਹੀ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਭਾਰਤ-ਪਾਕਿ ਜੰਗ ਟਲ ਸਕਦੀ : ਸ਼ੋ੍ਰਮਣੀ ਕਮੇਟੀ ਮੈਂਬਰ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਸਮੇਤ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਅਤੇ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ ਘਨੌਰ/ਪਟਿਆਲਾ 11 ਮਈ () ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਇਤਿਹਾਸਕ ਗੁਰਦੁਆਰਾ ਨਥਾਣਾ ਸਾਹਿਬ ਵਿਖੇ ਮਾਨਵਤਾ ਦੇ ਰਹਿਬਰ ਗੁਰੂ ਅਮਰਦਾਸ ਜੀ ਦੇ ਚਰਨਛੋਹ ਪਾਵਨ ਅਸਥਾਨ ਵਿਖੇ ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਮੱਥਾ ਟੇਕ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਕਥਾ ਦਾ ਪ੍ਰਵਾਹ ਕਰਦਿਆਂ ਸੰਗਤਾਂ ਨੂੰ ਨਾਮ ਸਿਮਰਨ ਅਤੇ ਗੁਰੂ ਸਾਹਿਬ ਦੀ ਸਮਰਪਿਤ ਸੇਵਾ ਭਾਵਨਾ ਬਾਰੇ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ। ਪ੍ਰਕਾਸ਼ ਗੁਰਪੁਰਬ ਮੌਕੇ ਅੰਤ੍ਰਿਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗ੍ੜ੍ਹੀ ਅਤੇ ਜਥੇਦਾਰ ਜਸਮੇਰ ਸਿੰਘ ਲਾਲੜੂ ਦੀ ਅਗਵਾਈ ਵਿਚ ਉਲੀਕੇ ਗਏ ਧਾਰਮਿਕ ਸਮਾਗਮ ਦੌਰਾਨ ਢਾਡੀ ਕਵੀਸ਼ਰੀ ਜਥਿਆਂ ਨੂੰ ਇਲਾਵਾ ਕਥਾ ਪ੍ਰਵਾਹ ਚਲਾਇਆ ਗਿਆ ਅਤੇ ਇਸ ਦੌਰਾਨ ਭਾਰਤ ਪਾਕਿ ਜੰਗ ਦੌਰਾਨ ਤਣਾਅ ਮਾਹੌਲ ਨੂੰ ਵੇਖਦਿਆਂ ਮਾਨਵਤਾ ਦੇ ਭਲੇ ਦੀ ਅਰਦਾਸ ਕਰਦਿਆਂ ਕਾਮਨਾ ਕੀਤੀ ਕਿ ਗੁਰੂ ਸਾਹਿਬ ਦੀ ਰਚਿਤ ਬਾਣੀ ਵਿਚ ਸਰਬੱਤ ਦੇ ਭਲੇ ਦਾ ਫ਼ਲਸਫ਼ਾ ਸਾਰਿਆਂ ਨੂੰ ਪ੍ਰੇਰਨਾ ਦਿੰਦਾ ਹੈ ਕਿ ਇਸ ਦੌਰਾਨ ਸੰਗਤਾਂ ਘਰ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਸੁੱਖ ਸ਼ਾਂਤੀ ਮੰਗੇ ਤਾਂ ਕਿ ਜੰਗ ਵਰਗੇ ਹਾਲਾਤ ਟਲ ਸਕਣ। ਇਸ ਦੌਰਾਨ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੋਂ ਇਲਾਵਾ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੀ ਪੁੱਜੀਆਂ ਹੋਈਆਂ ਸਨ। ਇਸ ਦੌਰਾਨ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਜਿਥੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ, ਉੱਥੇ ਸੰਗਤਾਂ ਦਾ ਧੰਨਵਾਦ ਵੀ ਕੀਤਾ, ਜਿਨ੍ਹਾਂ ਦੇ ਵਡਮੁੱਲੇ ਸਹਿਯੋਗ ਸਦਕਾ ਗੁਰੂ ਘਰ ਵਿਚ ਉਲੀਕੇ ਪ੍ਰੋਗਰਾਮ ਨੇਪਰੇ ਚੜ ਸਕੇ ਹਨ। ਜਥੇਦਾਰ ਗੜ੍ਹੀ ਨੇ ਕਿਹਾ ਕਿ ਗੁਰਦੁਆਰਾ ਨਥਾਣਾ ਸਾਹਿਬ ਗੁਰੂ ਅਮਰਦਾਸ ਜੀ ਦੀ ਚਰਨਛੋਹ ਧਰਤੀ ਹੈ, ਜਿੱਥੇ ਗੁਰੂ ਸਾਹਿਬ ਧਰਮ ਦੇ ਪ੍ਰਚਾਰ ਦੌਰਾਨ ਇਸ ਮਹਾਨ ਧਰਤੀ ਅਤੇ 22 ਵਾਰ ਦੇ ਕਰੀਬ ਪੁੱਜੇ ਅਤੇ ਸੰਗਤਾਂ ਨੂੰ ਪ੍ਰਮਾਤਮਾ ਨਾਲ ਜੋੜਨ ਦਾ ਮਹਾਨ ਕਾਰਜ ਕੀਤਾ। ਉਨ੍ਹਾਂ ਕਿਹਾ ਕਿ ਜਿਥੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਗੁਰੂ ਘਰ ਦੀਆਂ ਖ਼ੁਸ਼ੀਆਂ ਲੈ ਰਹੀਆਂ, ਉੱਥੇ ਹੀ ਭਾਰਤ ਪਾਕਿ ਜੰਗ ਦੌਰਾਨ ਤਣਾਅਮਈ ਹਾਲਾਤ ਬਣੇ ਹੋਏ ਹਨ, ਜਦਕਿ ਸਮੁੱਚੀ ਸੰਗਤ ਗੁਰੂ ਸਾਹਿਬ ਵੱਲੋਂ ਵਿਖਾਏ ਮਾਰਗ ’ਤੇ ਚੱਲਕੇ ਸਰਬੱਤ ਦੇ ਭਲੇ ਦੀ ਅਰਦਾਸ ਕਰੇ। ਇਸ ਦੌਰਾਨ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਲਾਲੜੂ ਨੇ ਕਿਹਾ ਕਿ ਮਾਨਵਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਦੀ ਜੋਤਿ ਗੁਰੂ ਅਮਰਦਾਸ ਜੀ ਨੇ ਗੁਰਦੁਆਰਾ ਗੋਇੰਦਵਾਲ ਸਾਹਿਬ ਵਿਖੇ ਬਾਉਲੀ ਦਾ ਨਿਰਮਾਣ ਕਰਕੇ ਸਿੱਖ ਕੌਮ ਅਜਿਹਾ ਮੁਕੱਦਸ ਅਸਥਾਨ ਦਿੱਤਾ, ਜਿਥੇ ਸੰਗਤਾਂ ਵਿਸਾਖੀ ਪੁਰਬ ਮੌਕੇ ਸੰਗਤਾਂ ਹੁੰਮ ਹੁੰਮਾ ਕੇ ਪੁੱਜਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਸ਼ਬਦ ਗੁਰੂ ਨਾਲ ਜੁੜਨਾ ਕਰੀਏ ਅਤੇ ਗੁਰਬਾਣੀ ਦੇ ਫਲਸਫੇ ਅਨੁਸਾਰ ਗੁਰੂ ਆਸ਼ੇ ਦੇ ਧਾਰਨੀ ਬਣੀਏ ਤਾਂ ਹੀ ਜੀਵਨ ਸਫਲਾ ਹੋ ਸਕਦਾ। ਇਸ ਦੌਰਾਨ ਪ੍ਰਚਾਰਕ ਭਾਈ ਪਰਵਿੰਦਰ ਸਿੰਘ ਰਿਉਂਦ ਨੇ ਵੀ ਸੰਗਤਾਂ ਨੂੰ ਕਥਾ ਪ੍ਰਵਾਹ ਨਾਲ ਜੋੜਿਆ ਅਤੇ ਸਟੇਜ ਦੀ ਕਾਰਵਾਈ ਪ੍ਰਚਾਰਕ ਭਾਈ ਪਰਵਿੰਦਰ ਸਿੰਘ ਬਰਾੜਾਾ ਨੇ ਨਿਭਾਉਂਦਿਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਨੇ ਪੁੱਜੀਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਦੇ ਬਖਸ਼ਿਸ਼ ਕੀਤੀ। ਧਾਰਮਿਕ ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਮਨਦੀਪ ਸਿੰਘ ਭਲਵਾਨ, ਸੁਰਿੰਦਰ ਸਿੰਘ ਘੁਮਾਣਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਆਦਿ ਹਾਜ਼ਰ ਸਨ।