
ਪੰਚਮ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਕੰਬਲੀ ਵਾਲਾ ਵਿਖੇ ਗੁਰਮਤਿ ਸਮਾਗਮ
- by Jasbeer Singh
- June 2, 2025

ਪੰਚਮ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਕੰਬਲੀ ਵਾਲਾ ਵਿਖੇ ਗੁਰਮਤਿ ਸਮਾਗਮ - ਸਮਾਗਮ ’ਚ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਮਹਾਂਪੁਰਸ਼ਾਂ ਵੱਲੋਂ ਸਨਮਾਨਤ - ਸਿੱਖ ਇਤਿਹਾਸ ਅੰਦਰ ਪੰਚਮ ਪਾਤਸ਼ਾਹ ਦੀ ਸ਼ਹੀਦੀ ਲਾਸਾਨੀ : ਬਾਬਾ ਨਛੱਤਰ ਸਿੰਘ ਜੀ ਕਾਲੀ ਕੰਬਲੀ ਵਾਲੇ ਪਟਿਆਲਾ, 2 ਜੂਨ : ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਦੀ ਯੋਗ ਅਗਵਾਈ ਵਿਚ ਗੁਰਦੁਆਰਾ ਸਾਹਿਬ ਵਿਖੇ ਸੁਖਮਨੀ ਸੇਵਾ ਸੁਸਾਇਟੀ ਵੱਲੋਂ 40 ਦਿਨ ਲਗਾਤਾਰ ਬੀਬੀਆਂ ਵੱਲੋਂ ਸੰਗਤਾਂ ਨੂੰ ਨਾਮ ਸਿਮਰਨ ਨਾਲ ਜੋੜਨ ਦਾ ਉਪਰਾਲਾ ਕੀਤਾ ਗਿਆ। ਭਾਈ ਗੁਰਦੀਪ ਸਿੰਘ ਨੇ ਵੀ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਗੁਰੂ ਸਾਹਿਬ ਦੇ ਲੜ ਲੱਗਣ ਦਾ ਮਾਰਗ ਵਿਖਾਇਟਾ। ਇਸ ਦੌਰਾਨ ਗੁਰਦੁਆਰਾ ਸਾਹਿਬ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਨੇ ਸੁਖਮਨੀ ਸੇਵਾ ਸੁਸਾਇਟੀ ਨਾਲ ਸਬੰਧਤ ਬੀਬੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਵੀ ਕੀਤਾ ਗਿਆ ਅਤੇ ਸੰਗਤਾਂ ਨੂੰ ਸੰਬੋਧਨ ਦੌਰਾਨ ਕਿਹਾ ਕਿ ਸਿੱਖ ਇਤਿਹਾਸ ਅੰਦਰ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਲਸਾਨੀ ਹੈ, ਜਿਸ ਨੂੰ ਸਮੁੱਚਾ ਸੰਸਾਰ ਸਿਜਦਾ ਕਰਦਾ ਅਤੇ ਗੁਰੂ ਸਾਹਿਬ ਵੱਲੋਂ ਸਮਾਜਕ ਬਰਾਬਰੀ ਲਈ, ਧੱਕੇ ਅਤੇ ਜ਼ੁਲਮ ਦੇ ਖਿਲਾਫ਼ ਆਪਣੀ ਸ਼ਹਾਦਤ ਦਿੱਤੀ ਅਤੇ ਇਸ ਸ਼ਹਾਦਤ ਨਾਲ ਗੁਰੂ ਸਾਹਿਬ ਸ਼ਹੀਦਾਂ ਦੇ ਸਿਰਤਾਜ ਕਹਿਲਾਏ। ਉਨ੍ਹਾਂ ਕਿਹਾ ਕਿ ਅੱਜ ਗੁਰੂ ਸਾਹਿਬ ਦੀ ਸ਼ਹੀਦੀ ਆਪਣੇ ਧਰਮ ਵਿਚ ਪਰਪੱਕ ਰਹਿਣ ਦਾ ਰਾਹ ਵਿਖਾਉਂਦੀ ਹੈ। ਇਸ ਦੌਰਾਨ ਜਿਥੇ 40 ਦਿਨ ਲਗਾਤਾਰ ਸੁਖਮਨੀ ਸਾਹਿਬ ਦੀ ਪਾਠ ਨਿਰੰਤਰ ਚੱਲਦੇ ਰਹੇ, ਉਥੇ ਹੀ ਠੰਡੇ ਮਿੱਠੇ ਜਲ ਦੀ ਛਬੀਲ ਵੀ ਸੰਗਤਾਂ ਨੂੰ ਵਰਤਾਈ ਗਈ। ਸਮਾਗਮ ਦੌਰਾਨ ਸਨਮਾਨਤ ਕੀਤੀਆਂ ਬੀਬੀਆਂ ਵਿਚ ਸੁਖਮਨੀ ਸੇਵਾ ਸੁਸਾਇਟੀ ਦੀ ਪ੍ਰਧਾਨ ਮਨਦੀਪ ਕੌਰ, ਪ੍ਰਦੀਪ ਕੌਰ, ਗੁਰਨਾਮ ਕੌਰ, ਗੁਰਜੀਤ ਕੌਰ, ਜੋਗਿੰਦਰ ਕੌਰ, ਮਨਜੀਤ ਕੌਰ,ਅਮਰਜੀਤ ਕੌਰ, ਜਸਵਿੰਦਰ ਕੌਰ, ਕੰਵਲਜੀਤ ਕੌਰ, ਸੰਦੀਪ ਕੌਰ, ਪਰਮਜੀਤ ਕੌਰ ਆਦਿ ਬੀਬੀਆਂ ਸ਼ਾਮਲ ਸਨ। ਅੰਤ ਵਿਚ ਮੁੱਖ ਪ੍ਰਬੰਧਕ ਭਾਈ ਗੁਰਦੀਪ ਸਿੰਘ ਨੇ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕੀਤਾ ।