ਗੁ ਸੁਰਾਜਪੁਰ ਵਿਖੇ ਸੰਤ ਬਾਬਾ ਸੁਖਦੇਵ ਸਿੰਘ ਜੀ ਦੀ ਸਲਾਨਾ ਮਿੱਠੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਭਲਕੇ 30 ਜੂਨ ਨੂੰ
- by Admin
- June 29, 2025
ਗੁ ਸੁਰਾਜਪੁਰ ਵਿਖੇ ਸੰਤ ਬਾਬਾ ਸੁਖਦੇਵ ਸਿੰਘ ਜੀ ਦੀ ਸਲਾਨਾ ਮਿੱਠੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਭਲਕੇ 30 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਹੋਏ ਪ੍ਰਾਰੰਭ, ਸਮਾਗਮ ਦੀਆਂ ਤਿਆਰੀਆਂ ਮੁਕੰਮਲ - ਜਥੇਦਾਰ ਬਾਬਾ ਬਲਬੀਰ ਸਿੰਘ ਜੀ- ਨਾਭਾ 29 ਜੂਨ : ਰਿਆਸਤੀ ਸ਼ਹਿਰ ਨਾਭਾ ਦੇ ਨੇੜਲੇ ਪਿੰਡ ਸਰਾਜਪੁਰ ਵਿਖੇ ਸੁਸ਼ੋਭਿਤ ਗੁਰਦੁਆਰਾ ਸੰਤ ਈਸਰ ਸਿੰਘ ਜੀ ਆਸਰਮ ਸਰਾਜਪੁਰ ਵਿਖੇ ਸੱਚਖੰਡਿ ਵਾਸੀ ਸ੍ਰੀਮਾਨ ਸੰਤ ਬਾਬਾ ਸੁਖਦੇਵ ਸਿੰਘ ਜੀ ਦੀ ਸਲਾਨਾ ਨਿੱਘੀੇ ਮਿੱਠੀ ਯਾਦ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਭਲਕੇ ਮਿਤੀ 30 ਜੂਨ 2025 ਦਿਨ ਸੋਮਵਾਰ ਨੂੰ ਸੱਚਖੰਡਿ ਵਾਸੀ ਸ੍ਰੀ ਮਾਨ ਸੰਤ ਬਾਬਾ ਹਰਭਜਨ ਸਿੰਘ ਜੀ ਵਲੋਂ ਚਲਾਈ ਪ੍ਰਪਾਟੀ ਅਨੁਸਾਰ ਗੁਰ ਅਸਥਾਨ ਦੇ ਮੌਜੂਦਾ ਮੁਖੀ ਸੰਤ ਬਾਬਾ ਬਲਬੀਰ ਸਿੰਘ ਜੀ ਦੀ ਦੇਖ ਰੇਖ ਹੇਠ ਸੰਗਤਾਂ ਦੇ ਸਹਿਯੋਗ ਸਦਕਾ ਕਰਵਾਇਆ ਜਾ ਰਿਹਾ ਹੈ ਜਿਸ ਦੀ ਜਾਣਕਾਰੀ ਦਿੰਦਿਆਂ ਬਾਬਾ ਬਲਬੀਰ ਸਿੰਘ ਜੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸੱਚਖੰਡਿ ਵਾਸੀ ਸ੍ਰੀ ਮਾਨ ਸੰਤ ਬਾਬਾ ਸੁਖਦੇਵ ਸਿੰਘ ਜੀ ਸਿੱਧਸਰ ਅਲਹੌਰਾਂ ਵਾਲਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ ਜਿਸ ਸਬੰਧ ਵਿੱਚ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਦੀ ਪਵਿੱਤਰ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਾਰੰਭ ਕੀਤੇ ਗਏ ਹਨ ਜਿਨਾਂ ਦੇ ਮਿਤੀ 30 ਜੂਨ ਨੂੰ ਸਵੇਰੇ 9 ਵਜੇ ਭੋਗ ਪਾਏ ਜਾਣਗੇ ਜਿਸ ਉਪਰੰਤ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਦੀਵਾਨ ਸਜਾਏ ਜਾਣਗੇ | ਜਿਸ ਵਿੱਚ ਪੰਥ ਦੇ ਮਹਾਨ ਰਾਗੀ ਢਾਡੀ ਪ੍ਰਚਾਰਕ ਕਥਾਵਾਚਕ ਸੰਤ ਮਹਾਂਪੁਰਸ਼ ਅਤੇ ਗੁਣੀ ਗਿਆਨੀ ਪਹੁੰਚ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਗੁਰ ਇਤਿਹਾਸ ਅਤੇ ਗੁਰਮਤਿ ਦੀਆਂ ਵਿਚਾਰਾਂ ਰਾਹੀਂ ਨਿਹਾਲ ਕਰਨਗੇ ਉਹਨਾਂ ਦੱਸਿਆ ਸਮਾਗਮ ਵਿੱਚ ਦੇਸ਼ਾਂ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਪਹੁੰਚ ਕੇ ਮਹਾਂਪੁਰਖਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਗਿਆ ਤੇ ਗੁਰੂ ਕੀਆਂ ਖੁਸ਼ੀਆਂ ਪ੍ਰਾਪਤ ਕਰਨਗੀਆਂ ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ | ਇਸ ਮੌਕੇ ਬਾਬਾ ਲਾਲ ਸਿੰਘ,ਬਾਬਾ ਹਰਕੀਰਤ ਸਿੰਘ ਤੁੰਗਾਂ, ਦਲ ਸਿੰਘ, ਬਾਬਾ ਅਮਰਜੀਤ ਸਿੰਘ, ਭਾਈ ਮੇਜਰ ਸਿੰਘ ਮਸਾਣੀ, ਬਾਬਾ ਮੋਹਨ ਸਿੰਘ ,ਬਾਬਾ ਭੁਪਿੰਦਰ ਸਿੰਘ, ਬਾਬਾ ਪਰਗਟ ਸਿੰਘ, ਕੇਸਰ ਸਿੰਘ, ਨਛੱਤਰ ਸਿੰਘ ,ਮੇਜਰ ਸਿੰਘ ਸੌਜਾ, ਕਰਮਜੀਤ ਸਿੰਘ ਕਾਲਾਝਾੜ੍ਹ,ਰਘਵੀਰ ਸਿੰਘ ਸੌਜਾ,ਜਸਪਾਲ ਸਿੰਘ ਭੋਲਾ, ਹਰਪਾਲ ਸਿੰਘ, ਅਮਰੀਕ ਸਿੰਘ, ਗੁਰਮੀਤ ਸਿੰਘ, ਦਰਸ਼ਨ ਸਿੰਘ ,ਜੀਤ ਸਿੰਘ, ਨਾਇਬ ਸਿੰਘ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
