post

Jasbeer Singh

(Chief Editor)

Punjab

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਹਾਜ਼ਰੀ ‘ਚ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱ

post-img

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਹਾਜ਼ਰੀ ‘ਚ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਹੋਇਆ ਗੁਰਮਤਾ ਬੁੱਢਾ ਦਲ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਦਲਾਂ ਵੱਲੋਂ ਜਥੇ: ਕੁਲਵੰਤ ਸਿੰਘ ਸ੍ਰੀ ਹਜ਼ੂਰ ਸਾਹਿਬ ਨੂੰ ਵਿਸ਼ੇਸ਼ ਐਵਾਰਡ ਤੇ ਸੋਨ ਤਗਮੇ ਤੇ ਸੁਨਹਿਰੀ ਸ੍ਰੀ ਸਾਹਿਬ ਨਾਲ ਨਿਵਾਜਿਆ ਜਾਵੇਗਾ ਅੰਮ੍ਰਿਤਸਰ, 25 ਨਵੰਬਰ ( ) : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਅੱਜ ਇੱਕ ਵਿਸ਼ੇਸ਼ ਐਲਾਨ ਕਰਦਿਆਂ ਦਸਿਆ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਨੇ ਗੁਰਮਤਾ ਕਰਕੇ ਤਖ਼ਤ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਨਾਂਦੇੜ ਵਿਖੇ ਢਾਈ ਦਹਾਕਿਆਂ ਤੋਂ ਸੇਵਾ ਕਰਦਿਆਂ ਦਾ ਸਿਲਵਰ ਜੁਬਲੀ ਵਰ੍ਹਾਂ ਵਿਸ਼ਾਲ ਗੁਰਮਤਿ ਕਰਕੇ ਦਲਪੰਥ ਬੁੱਢਾ ਦਲ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਦਲ ਪੰਥਾਂ ਵੱਲੋਂ ਸਿੰਘ ਸਾਹਿਬ ਬਾਬਾ ਜੱਸਾ ਸਿੰਘ ਆਹਲੂਵਾਲੀਆ ਵਿਸ਼ੇਸ਼ ਯਾਦਗਾਰੀ ਐਵਾਰਡ ਨਾਲ ਸਨਮਾਨਿਤ ਕਰਨ ਦਾ ਫੈਸਲਾ ਲਿਆ ਹੈ । ਇਸ ਸਬੰਧੀ ਜਾਣਕਾਰੀ ਦੇਂਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਅੱਜ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਸਥਿਤ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਾਇਸ਼ ਵਿਖੇ ਸਿੰਘ ਸਾਹਿਬ ਗਿ. ਰਘਬੀਰ ਸਿੰਘ ਮੁਖ ਗ੍ਰੰਥੀ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ, ਬਾਬਾ ਅਵਤਾਰ ਸਿੰਘ ਮੁਖੀ ਤਰਨਾ ਦਲ ਸੰਪਰਦਾਇ ਬਾਬਾ ਬਿਧੀਚੰਦ ਸਾਹਿਬ ਸੁਰਸਿੰਘ, ਬਾਬਾ ਗੁਰਦੇਵ ਸਿੰਘ ਗੁ: ਸ਼ਹੀਦੀ ਬਾਗ਼ ਵਾਲੇ ਤਰਨਾ ਦਲ ਮਿਸਲ ਸ਼ਹੀਦਾਂ ਬਾਬਾ ਬਕਾਲਾ ਨੇ ਸਾਂਝੇ ਤੌਰ ਤੇ ਗੁਰਮਤਾ ਕਰਕੇ ਅਹਿਮ ਫੈਸਲਾ ਲਿਆ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਬਾਬਾ ਕੁਲਵੰਤ ਸਿੰਘ 25 ਸਾਲ ਤੋਂ ਸਰਧਾ ਭਾਵਨਾ, ਮੇਹਨਤ ਲਗਨ ਤੇ ਨਿਰਵਘਨ ਮਰਯਾਦਾ ਅਨੁਸਾਰ ਸੇਵਾ ਨਿਭਾਉਂਦੇ ਆ ਰਹੇ ਹਨ । ਇਹ ਨਿਰੰਤਰ ਸੇਵਾ ਨਿਭਾਉਂਦਿਆਂ 25 ਜਨਵਰੀ 2025 ਨੂੰ ਉਨ੍ਹਾਂ ਦੇ 25 ਸਾਲ ਪੂਰੇ ਹੋ ਰਹੇ ਹਨ । ਉਨ੍ਹਾਂ ਕਿਹਾ ਜਥੇਦਾਰ ਸਾਹਿਬ ਦੀ ਇਸ ਨਿਰੰਤਰ ਘਾਲਣਾ ਤੇ ਨਿਰਵਿਘਣ ਸੇਵਾ ਦੇ ਸਨਮਾਨ ਵਜੋਂ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਹਜ਼ੂਰ ਸਾਹਿਬ ਦੀ ਸੰਗਤ ਵੱਲੋਂ ਇਕ ਵਿਸ਼ਾਲ ਗੁਰਮਤਿ ਸਮਾਗਮ ਪੂਰਨ ਖਾਲਸਾਈ ਜਾਹੋ ਜਲਾਲ ਨਾਲ ਅਯੋਜਿਤ ਹੋਵੇਗਾ ਜਿਸ ਵਿੱਚ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ 96 ਕਰੋੜੀ ਦੀ ਅਗਵਾਈ ਹੇਠ “ਬਾਬਾ ਜੱਸਾ ਸਿੰਘ ਆਹਲੂਵਾਲੀਆ ਐਵਾਰਡ”, ‘ਸੋਨ ਤਗਮਾ’ ਅਤੇ ਸੁਨਹਿਰੀ ਸ੍ਰੀ ਸਾਹਿਬ ਨਾਲ ਸਨਮਾਨਤ ਕਰਨ ਦਾ ਫੈਸਲਾ ਕੀਤਾ ਗਿਆ। ਇੱਕਤਰਤਾ ਸਮੇਂ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਬਾਬਾ ਪ੍ਰੇਮ ਸਿੰਘ, ਬਾਬਾ ਚਰਨਜੀਤ ਸਿੰਘ ਸੁਰਸਿੰਘ, ਬਾਬਾ ਦੀਪਕ ਸਿੰਘ ਵੱਡਾ ਨਿਰਮਲ ਆਸ਼ਰਮ ਮੋਗਾ, ਸ. ਪਰਮਜੀਤ ਸਿੰਘ ਬਾਜਵਾ, ਸ. ਭਗਵਾਨ ਸਿੰਘ, ਸ . ਜਸਪਾਲ ਸਿੰਘ ਢੱਡੇ, ਸ. ਸੁਖਦੇਵ ਸਿੰਘ ਭੂਰਾਕੋਨਾ ਆਦਿ ਹਾਜ਼ਰ ਸਨ ।

Related Post