go to login
post

Jasbeer Singh

(Chief Editor)

Patiala News

ਪੰਜਾਬੀ ਯੂਨੀਵਰਸਿਟੀ ਦੀ ਗੁਰਮਤਿ ਸੰਗੀਤ ਚੇਅਰ ਨੇ ਕਰਵਾਇਆ 'ਪ੍ਰੋ. ਤਾਰਾ ਸਿੰਘ ਸਿਮ੍ਰਤੀ ਸਮਾਰੋਹ'

post-img

ਪੰਜਾਬੀ ਯੂਨੀਵਰਸਿਟੀ ਦੀ ਗੁਰਮਤਿ ਸੰਗੀਤ ਚੇਅਰ ਨੇ ਕਰਵਾਇਆ 'ਪ੍ਰੋ. ਤਾਰਾ ਸਿੰਘ ਸਿਮ੍ਰਤੀ ਸਮਾਰੋਹ' ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੀ ਗੁਰਮਤਿ ਸੰਗੀਤ ਚੇਅਰ ਵੱਲੋਂ ਗੁਰਮਤਿ ਸੰਗੀਤ ਅਤੇ ਸੰਗੀਤ ਵਿਭਾਗ ਦੇ ਸਹਿਯੋਗ ਨਾਲ਼ ਗੁਰਮਤਿ ਸੰਗੀਤਾਚਾਰੀਆ ਪ੍ਰੋ. ਤਾਰਾ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ 'ਸਿਮ੍ਰਤੀ ਸਮਾਰੋਹ' ਕਰਵਾਇਆ ਗਿਆ। ਪ੍ਰੋਗਰਾਮ ਦੇ ਆਰੰਭ ਵਿੱਚ ਗੁਰਮਤਿ ਸੰਗੀਤ ਚੇਅਰ ਦੇ ਇੰਚਾਰਜ ਡਾ. ਅਲੰਕਾਰ ਸਿੰਘ ਨੇ ਆਏ ਵਿਦਵਾਨਾਂ ਅਤੇ ਮਹਿਮਾਨਾਂ ਦਾ ਸੁਆਗਤ ਕੀਤਾ ਅਤੇ ਚੇਅਰ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਦੱਸਿਆ। ਇਸ ਉਪਰੰਤ ਉਨ੍ਹਾਂ ਵੱਲੋਂ ਸੁਰਲਿਪੀਬੱਧ ਸ਼ਬਦ ਕੀਰਤਨ ਰਚਨਾਵਾਂ ਦਾ ਗਾਇਨ ਕੀਤਾ ਗਿਆ। ਗੁਰਮਤਿ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਆਪਣੇ ਅਧਿਆਪਕਾਂ ਸ. ਗੁਰਪ੍ਰੀਤ ਸਿੰਘ ਅਤੇ ਸ. ਰਣਜੀਤ ਸਿੰਘ ਦੀ ਅਗਵਾਈ ਵਿਚ ਰਾਗ ਸਾਰੰਗ ਦੇ ਅੰਤਰਗਤ ਪੜਤਾਲ ਸ਼ਬਦ ਗਾਇਨ ਦੀ ਪ੍ਰਸਤੁਤੀ ਕੀਤੀ ਗਈ। ਇਸ ਉਪਰੰਤ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਪ੍ਰੋਫ਼ੈਸਰ ਡਾ. ਨਿਵੇਦਿਤਾ ਸਿੰਘ ਦੀ ਅਗਵਾਈ ਵਿਚ ਰਾਗ ਦੇਵਗੰਧਾਰੀ ਵਿਚ ਸ਼ਬਦ ਗਾਇਨ ਕੀਤਾ ਗਿਆ। ਇਸ ਮੌਕੇ ਉੱਘੇ ਵਿਦਵਾਨ ਅਤੇ ਲੇਖਕ ਸ. ਹਰਜਾਪ ਸਿੰਘ ਔਜਲਾ ਵੱਲੋਂ 'ਸ੍ਰੀ ਹਰਿਮੰਦਰ ਸਾਹਿਬ ਦੀ ਕੀਰਤਨ ਪਰੰਪਰਾ' ਵਿਸ਼ੇ ’ਤੇ ਗਿਆਨਵਰਧਕ ਸਿਮ੍ਰਤੀ ਵਿਖਿਆਨ ਦਿੱਤਾ ਗਿਆ ਜਿਸ ਵਿਚ ਉਹਨਾਂ ਨੇ ਗੁਰੂ ਰਾਮਦਾਸ ਦੇ ਕਾਲ ਤੋਂ ਲੈ ਕੇ ਸਮਕਾਲ ਤੱਕ ਦਾ ਵਰਣਨ ਕੀਤਾ । ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਪੰਜਾਬੀ ਯੂਨੀਵਰਸਿਟੀ ਦੇ ਨ੍ਰਿਤ ਵਿਭਾਗ ਦੇ ਫ਼ਾਊਂਡਰ ਪ੍ਰੋਫ਼ੈਸਰ ਡਾ. ਡੇਜ਼ੀ ਵਾਲੀਆਂ ਵੱਲੋਂ ਪ੍ਰੋ. ਤਾਰਾ ਸਿੰਘ ਦੀਆਂ ਸਿਮ੍ਰਤੀਆਂ ਸਰੋਤਿਆਂ ਨਾਲ ਸਾਂਝੀਆਂ ਕੀਤੀਆਂ ਗਈਆਂ । ਪ੍ਰੋ. ਤਾਰਾ ਸਿੰਘ ਦੀ ਸਪੁੱਤਰੀ ਅਤੇ ਉੱਘੇ ਚਿੱਤਰਕਾਰ ਸ੍ਰੀਮਤੀ ਕਮਲਨੈਨ ਕੌਰ ਸੋਹਲ ਨੇ ਮੁੱਖ ਮਹਿਮਾਨ ਵਜੋਂ ਇਸ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ। ਸੰਗੀਤ ਵਿਭਾਗ ਦੇ ਸੀਨੀਅਰ ਪ੍ਰੋਫ਼ੈਸਰ ਡਾ. ਨਿਵੇਦਿਤਾ ਸਿੰਘ ਨੇ ਆਏ ਹੋਏ ਵਿਦਵਾਨਾਂ ਅਤੇ ਸਮੂਹ ਸਰੋਤਿਆਂ ਦਾ ਧੰਨਵਾਦ ਕੀਤਾ । ਸਮਾਰੋਹ ਵਿੱਚ ਹੋਰਨਾਂ ਤੋਂ ਇਲਾਵਾ ਸ. ਗੁਰਜਿੰਦਰ ਸਿੰਘ, ਪ੍ਰਿੰਸੀਪਲ ਡਾ. ਰਿਪਨਜੋਤ ਕੌਰ, ਸ੍ਰੀਮਤੀ ਰਾਜਪਾਲ ਕੌਰ ਮਸਤ, ਕੋਚ ਪ੍ਰੇਮ ਕੁਮਾਰ, ਸ. ਦਲੀਪ ਸਿੰਘ ਉੱਪਲ, ਡਾ. ਭੀਮ ਇੰਦਰ ਸਿੰਘ, ਡਾ. ਸੁਰਜੀਤ ਸਿੰਘ ਭੱਟੀ, ਡਾ. ਬਲਵਿੰਦਰਜੀਤ ਕੌਰ ਭੱਟੀ, ਡਾ. ਜਯੋਤੀ ਸ਼ਰਮਾ, ਸ੍ਰੀਮਤੀ ਵਨੀਤਾ, ਡਾ. ਹਰਮਿੰਦਰ ਕੌਰ, ਸ. ਜਸਬੀਰ ਸਿੰਘ ਜਵੱਦੀ ਆਦਿ ਸ਼ਾਮਲ ਰਹੇ।

Related Post