ਗੁਰਮੀਤ ਰਾਮ ਰਹੀਮ ਨੂੰ ਮੁੜ ਮਿਲੀ 40 ਦਿਨਾਂ ਦੀ ਪੈਰੋਲ ਨਵੀਂ ਦਿੱਲੀ, 4 ਜਨਵਰੀ 2026 : ਹਰਿਆਣਾ ਦੇ ਡੇਰਾ ਸਿਰਸਾ ਮੁਖੀ ਸੌਦਾ ਸਾਧ ਗੁਰਮੀਤ ਰਾਮ ਰਹੀਮ ਨੂੰ 15ਵੀਂ ਵਾਰ 40 ਦਿਨ ਦੀ ਪੈਰੋਲ ਮਿਲ ਗਈ ਹੈ । ਦੱਸਣਯੋਗ ਹੈ ਕਿ ਸਾਧਵੀ ਜਿਨਸੀ ਸ਼ੋਸ਼ਣ ਮਾਮਲੇ ਵਿਚ ਦੋਸ਼ੀ ਸਾਬਤ ਹੋਣ ਤੋਂ ਬਾਅਦ ਰਾਮ ਰਹੀਮ 2017 ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਸਜ਼ਾ ਕੱਟ ਰਿਹਾ ਹੈ। ਕਤਲ ਮਾਮਲੇ ਵਿਚ 20 ਸਾਲ ਦੀ ਕੈਦ ਕੱਟ ਰਿਹਾ ਰਾਮ ਰਹੀਮ ਸੌਦਾ ਸਾਧ ਜਬਰ ਜਨਾਹ ਅਤੇ ਕਤਲ ਮਾਮਲੇ ਵਿਚ 20 ਸਾਲ ਦੀ ਕੈਦ ਕੱਟ ਰਿਹਾ ਹੈ। 25 ਅਗਸਤ 2017 ਨੂੰ ਰਾਮ ਰਹੀਮ ਨੂੰ 2 ਸਾਧਵੀਆਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿਚ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ । ਇਸ ਤੋਂ ਬਾਅਦ 17 ਜਨਵਰੀ 201 ਨੂੰ, ਉਸ ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ । ਇਸ ਦੇ ਨਾਲ ਹੀ, ਅਕਤੂਬਰ2021 ਵਿਚ, ਸੀ. ਬੀ. ਆਈ. ਅਦਾਲਤ ਨੇ ਡੇਰਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਮਾਮਲੇ ਵਿਚ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ ।
