post

Jasbeer Singh

(Chief Editor)

Punjab

ਗੁਰਮੀਤ ਸਿੰਘ (ਪੀ.ਪੀ.ਐਸ.) ਨੇ ਸੀਨੀਅਰ ਪੁਲਿਸ ਕਪਤਾਨ ਮਾਲੇਰਕੋਟਲਾ ਦਾ ਅਹੁਦਾ ਸੰਭਾਲਿਆ

post-img

ਗੁਰਮੀਤ ਸਿੰਘ (ਪੀ.ਪੀ.ਐਸ.) ਨੇ ਸੀਨੀਅਰ ਪੁਲਿਸ ਕਪਤਾਨ ਮਾਲੇਰਕੋਟਲਾ ਦਾ ਅਹੁਦਾ ਸੰਭਾਲਿਆ ਲੋਕ-ਕੇਂਦਰਿਤ ਪੁਲਿਸਿੰਗ ’ਤੇ ਦਿੱਤਾ ਜ਼ੋਰ ਨਸ਼ਿਆਂ, ਸਾਈਬਰ ਕਰਾਈਮ ਅਤੇ ਗੁੰਡਾਗਰਦੀ ਖ਼ਿਲਾਫ਼ ਸਖ਼ਤ ਰਵੱਈਆ, “ਪੁਲਿਸ-ਪਬਲਿਕ ਸਾਂਝ ਨਾਲ ਹੀ ਬਣੇਗਾ ਸੁਰੱਖਿਅਤ ਸਮਾਜ” ਮਾਲੇਰਕੋਟਲਾ, 07 ਮਈ 2026 : ਗੁਰਮੀਤ ਸਿੰਘ, ਪੀ.ਪੀ.ਐਸ. ਨੇ ਅੱਜ ਜ਼ਿਲ੍ਹਾ ਮਾਲੇਰਕੋਟਲਾ ਦੇ ਨਵੇਂ ਸੀਨੀਅਰ ਪੁਲਿਸ ਕਪਤਾਨ ਵਜੋਂ ਅਹੁਦਾ ਸੰਭਾਲ ਲਿਆ। ਚਾਰਜ ਸੰਭਾਲਣ ਮੌਕੇ ਉਨ੍ਹਾਂ ਨੂੰ ਪੁਲਿਸ ਟੁਕੜੀ ਵੱਲੋਂ ਸ਼ਾਨਦਾਰ “ਗਾਰਡ ਆਫ਼ ਆਨਰ” ਪੇਸ਼ ਕੀਤਾ ਗਿਆ। ਜਿਕਰਯੋਗ ਹੈ ਕਿ ਗੁਰਮੀਤ ਸਿੰਘ ਇਸ ਤੋਂ ਪਹਿਲਾਂ ਐਸ.ਐਸ.ਪੀ. ਫਾਜ਼ਿਲਕਾ, ਐਸ. ਐਸ. ਪੀ. ਜਲੰਧਰ ਦਿਹਾਤੀ, ਏ. ਆਈ. ਜੀ. ਸੀ. ਆਈ. ਡੀ., ਏ. ਆਈ. ਜੀ. ਵਿਜੀਲੈਂਸ ਸਮੇਤ ਕਈ ਮਹੱਤਵਪੂਰਨ ਅਹੁਦਿਆਂ ’ਤੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਦੇ ਪ੍ਰਸ਼ਾਸਨਿਕ ਤਜਰਬੇ ਅਤੇ ਕਾਬਲੀਅਤ ਨੂੰ ਦੇਖਦਿਆਂ ਜ਼ਿਲ੍ਹਾ ਵਾਸੀਆਂ ਵਿੱਚ ਨਵੀਆਂ ਉਮੀਦਾਂ ਜਾਗੀਆਂ ਹਨ। ਅਹੁਦਾ ਸੰਭਾਲਣ ਉਪਰੰਤ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਸੰਵੇਦਨਸ਼ੀਲ ਪੁਲਿਸ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਹਦਾਇਤ ਕੀਤੀ ਕਿ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹਾਲਤ ਵਿੱਚ ਬਰਕਰਾਰ ਰੱਖਣ ਲਈ ਪੂਰੀ ਮੁਸਤੈਦੀ ਨਾਲ ਕੰਮ ਕੀਤਾ ਜਾਵੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਸੁਣ ਕੇ ਹੱਲ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਤਸਕਰੀ, ਸਾਈਬਰ ਕਰਾਈਮ, ਜਾਇਦਾਦੀ ਅਪਰਾਧਾਂ, ਔਰਤਾਂ ਅਤੇ ਬੱਚਿਆਂ ਵਿਰੁੱਧ ਅਪਰਾਧਾਂ ਸਮੇਤ ਸਨਸਨੀਖੇਜ਼ ਘਟਨਾਵਾਂ ਨੂੰ ਰੋਕਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਰਹੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਅਪਰਾਧ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨਾਲ ਕੋਈ ਰਹਿਮ ਨਹੀਂ ਕੀਤਾ ਜਾਵੇਗਾ । ਐਸ. ਐਸ. ਪੀ. ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਅਤੇ ਅਪਰਾਧਾਂ ਖ਼ਿਲਾਫ਼ ਚੱਲ ਰਹੀ ਮੁਹਿੰਮ ਵਿੱਚ ਪੁਲਿਸ ਦਾ ਨਿਡਰ ਹੋ ਕੇ ਸਾਥ ਦੇਣ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਲੋਕਾਂ ਦੀ ਆਪਸੀ ਸਾਂਝ ਨਾਲ ਹੀ ਸੁਰੱਖਿਅਤ ਅਤੇ ਸ਼ਾਂਤਮਈ ਸਮਾਜ ਦੀ ਸਿਰਜਣਾ ਸੰਭਵ ਹੈ । ਉਨ੍ਹਾਂ ਲੋਕਾਂ ਨੂੰ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਅਫ਼ਵਾਹਾਂ ਅਤੇ ਭੜਕਾਊ ਸੰਦੇਸ਼ਾਂ ਤੋਂ ਸਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਅਣਪੁਸ਼ਟੀ ਜਾਣਕਾਰੀ ’ਤੇ ਵਿਸ਼ਵਾਸ ਨਾ ਕੀਤਾ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪੁਲਿਸ ਆਮ ਲੋਕਾਂ ਦੀ ਹਮਦਰਦ ਹੈ ਅਤੇ ਹਰ ਨਾਗਰਿਕ ਨਾਲ ਪੂਰੇ ਮਾਣ-ਸਤਿਕਾਰ ਅਤੇ ਨਿਰਪੱਖਤਾ ਨਾਲ ਪੇਸ਼ ਆਇਆ ਜਾਵੇਗਾ । ਇਸ ਮੌਕੇ ਇਸ ਮੌਕੇ ਐਸ. ਪੀ (ਐਚ) ਗੁਰਸ਼ਰਨਜੀਤ ਸਿੰਘ,ਐਸ. ਪੀ. (ਇੰਨ) ਰਾਜਵਿੰਦਰ ਸਿੰਘ, ਡੀ. ਐਸ. ਪੀ. ਸਤੀਸ਼ ਕੁਮਾਰ, ਡੀ. ਐਸ. ਪੀ. (ਐਚ) ਸੁਮਿਤ ਸੂਦ, ਡੀ. ਐਸ. ਪੀ. (ਇੰਨ.) ਦੀਪਇੰਦਰ ਸਿੰਘ, ਡੀ. ਐਸ. ਪੀ. ਮਾਲੇਰਕੋਟਲਾ ਮਾਨਵਜੀਤ ਸਿੰਘ, ਡੀ. ਐਸ. ਪੀ. ਅਹਿਮਦਗੜ੍ਹ ਸੁਖਦੇਵ ਸਿੰਘ ਬਰਾੜ, ਡੀ. ਐਸ. ਪੀ. ਅਮਰਗੜ੍ਹ ਸੰਜੀਵ ਕਪੂਰ, ਡੀ. ਐਸ. ਪੀ.ਯਾਦਵਿੰਦਰ ਸਿੰਘ ਤੋਂ ਇਲਾਵਾ ਹੋਰ ਉੱਚ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

Related Post

Instagram