
ਸ਼ਹੀਦ ਸ਼ੁਭਕਰਨ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਨੂੰ ਮਿਲੀ ਪੰਜਾਬ ਪੁਲਸ ਵਿੱਚ ਕਾਂਸਟੇਬਲ ਦੀ ਨੌਕਰੀ
- by Jasbeer Singh
- July 11, 2024

ਸ਼ਹੀਦ ਸ਼ੁਭਕਰਨ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਨੂੰ ਮਿਲੀ ਪੰਜਾਬ ਪੁਲਸ ਵਿੱਚ ਕਾਂਸਟੇਬਲ ਦੀ ਨੌਕਰੀ ਬਠਿੰਡਾ, 11 ਜੁਲਾਈ : ਸ਼ਹੀਦ ਸ਼ੁਭਕਰਨ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਨੂੰ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੀ ਨੌਕਰੀ ਮਿਲੀ ਹੈ। ਪੰਜਾਬ ਦੇ ਕਿਸਾਨਾਂ ਵੱਲੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਲਈ 21 ਫਰਵਰੀ 2024 ਨੂੰ ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ `ਤੇ ਕਿਸਾਨ ਅੰਦੋਲਨ-2 ਦੌਰਾਨ ਸ਼ਹੀਦ ਹੋਏ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲੋ ਦੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਨੂੰ ਬਠਿੰਡਾ ਪੁਲਿਸ ਵਿੱਚ ਕਾਂਸਟੇਬਲ ਵਜੋਂ ਨੌਕਰੀ ਦਿੱਤੀ ਗਈ ਹੈ। ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਤੋਂ ਨਿਯੁਕਤੀ ਪੱਤਰ ਪ੍ਰਾਪਤ ਕਰਨ ਤੋਂ ਬਾਅਦ ਗੁਰਪ੍ਰੀਤ ਕੌਰ ਆਪਣੇ ਪਿਤਾ ਨਾਲ ਬਠਿੰਡਾ ਪੁਲਿਸ ਲਾਈਨਜ਼ ਵਿਖੇ ਪਹੁੰਚੀ ਅਤੇ ਨੌਕਰੀ ਜੁਆਇਨ ਕੀਤੀ। ਇਸ ਮੌਕੇ ਗੁਰਪ੍ਰੀਤ ਕੌਰ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਭਾਰੀ ਹਿਰਦੇ ਨਾਲ ਸ਼ੁਭਕਰਨ ਲਈ ਇਨਸਾਫ਼ ਦੀ ਮੰਗ ਕੀਤੀ .