
ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਦਾ ਬਾਲ ਚਿੱਤਰਕਾਰ ਗੁਰਵੀਰ
- by Jasbeer Singh
- December 21, 2024

ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਦਾ ਬਾਲ ਚਿੱਤਰਕਾਰ ਗੁਰਵੀਰ ਪਟਿਆਲਾ : ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਦੇ ਬਾਲ ਕਲਾਕਾਰ ਅੱਠਵੀਂ ਜਮਾਤ ਦੇ ਗੁਰਵੀਰ ਨੇ ਸਰਬੰਸ ਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਸ਼ਹਾਦਤ ਨੂੰ ਯਾਦ ਕਰਦਿਆਂ, ਪੋਸਟਰ ਰਾਹੀਂ ਆਪਣੀ ਸ਼ਰਧਾ ਭਾਵਨਾ ਪ੍ਰਗਟ ਕੀਤੀ । ਪ੍ਰਿੰਸੀਪਲ ਸ਼੍ਰੀਮਤੀ ਸਰਲਾ ਭਟਨਾਗਰ ਅਤੇ ਕੌਆਰਡੀਨੇਟਰ ਸ਼੍ਰੀਮਤੀ ਨਰੇਸ਼ ਕੁਮਾਰੀ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਇਸ ਮਹੀਨੇ ਦੌਰਾਨ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ਼ ਬਹਾਦਰ ਜੀ, ਸ਼੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜ਼ਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ ਗਈ । ਬੱਚਿਆਂ ਵਲੋਂ ਕਵਿਤਾ, ਭਾਵੂਕ ਵਿਚਾਰਾਂ ਅਤੇ ਪੇਂਟਿੰਗ ਰਾਹੀਂ, ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਆਪਣੇ ਦੇਸ਼, ਸਮਾਜ, ਧਰਮ, ਵਾਤਾਵਰਨ, ਪਵਨ, ਪਾਣੀ, ਧਰਤੀ ਮਾਂ ਅਤੇ ਫਰਜ਼ਾਂ ਪ੍ਰਤੀ ਵਫਾਦਾਰ ਰਹਿਣ ਦਾ ਪ੍ਰਣ ਕੀਤਾ ।