post

Admin

(Chief Editor)

Punjab

ਨਸ਼ੇ ਲਈ ਪੈਸੇ ਨਾ ਮਿਲਣ 'ਤੇ ਪਾੜੇ ਗੁਟਕਾ ਸਾਹਿਬ ਦੇ ਅੰਗ

post-img

ਨਸ਼ੇ ਲਈ ਪੈਸੇ ਨਾ ਮਿਲਣ 'ਤੇ ਪਾੜੇ ਗੁਟਕਾ ਸਾਹਿਬ ਦੇ ਅੰਗ

ਅੰਮ੍ਰਿਤਸਰ, 2 ਜੁਲਾਈ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਦੇ ਵੇਰਕਾ ਥਾਣਾ ਖੇਤਰ ਵਿਖੇ ਇਕ ਨੌਜਵਾਨ ਵਲੋਂ ਸ੍ਰੀ ਗੁਟਕਾ ਸਾਹਿਬ (Sri Gutka Sahib) ਦੇ ਅੰਗ ਪਾੜ ਕੇ ਬੇਅਦਬੀ ਕਰ ਦਿੱਤੀ ਗਈ ਹੈ ।

ਕੀ ਹੈ ਪੂਰਾ ਮਾਮਲਾ

ਮਿਲੀ ਜਾਣਕਾਰੀ ਅਨੁਸਾਬ ਅੰਮ੍ਰਿਤਸਰ ਦੇ ਵੇਰਕਾ ਥਾਣਾ ਖੇਤਰ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੀ ਬੇਅਦਬੀ (Sacrilege) ਦਾ ਇੱਕ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਸਾਹਮਣੇ ਆਇਆ ਹੈ ਵਿੱਚ ਪੁਲਸ ਨੇ ਧਾਰਾ 299 ਤਹਿਤ ਕੇਸ ਦਰਜ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ (Arrested) ਕਰ ਲਿਆ ਹੈ ।

ਕੀ ਜਾਣਕਾਰੀ ਦਿੱਤੀ ਪੁਲਸ ਨੂੰ ਦਿੱਤੀ ਸਿਕਾਇਤ ਵਿਚ

ਜਿਸ ਨੌਜਵਾਨ ਨੇ ਸ੍ਰੀ ਗੁਟਕਾ ਸਾਹਿਬ ਦੇ ਅੰਗ ਪਾੜੇ ਹਨ ਦੇ ਖਿਲਾਫ਼ ਉਸਦੀ ਆਪਣੀ ਹੀ ਮਾਂ ਅਮਰਜੀਤ ਕੌਰ ਨੇ ਪੁਲਸ ਨੂੰ ਦਿੱਤੀ ਸਿ਼ਕਾਇਤ (Complaint) ਵਿੱਚ ਦੱਸਿਆ ਕਿ ਉਹ ਲੋਕਾਂ ਦੇ ਘਰਾਂ ਵਿੱਚ ਸਫ਼ਾਈ ਦਾ ਕੰਮ ਕਰਕੇ ਆਪਣਾ ਗੁਜ਼ਾਰਾ ਕਰਦੀ ਹੈ ਜਦੋਂਕਿ ਉਸ ਦਾ ਪੁੱਤਰ ਹਰਦੀਪ ਸਿੰਘ ਉਰਫ਼ ਸੋਨੂ ਲੰਬੇ ਸਮੇਂ ਤੋਂ ਨਸ਼ੇ ਦਾ ਆਦੀ ਹੈ ਅਤੇ ਅਕਸਰ ਨਸ਼ਾ ਕਰਨ ਲਈ ਉਸ ਤੋਂ ਪੈਸਿਆਂ ਦੀ ਮੰਗ ਕਰਦਾ ਰਹਿੰਦਾ ਹੈ ।

ਸਿਕਾਇਤ ਮੁਤਾਬਕ 29 ਜੂਨ ਨੂੰ ਸ਼ਾਮ ਕਰੀਬ 4 ਵਜੇ ਉਹ ਆਪਣੇ ਘਰ ਦੇ ਬਾਹਰ ਬੈਠ ਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰ ਰਹੀ ਸੀ । ਇਸ ਦੌਰਾਨ ਹਰਦੀਪ ਸਿੰਘ ਉੱਥੇ ਪਹੁੰਚਿਆ ਅਤੇ ਨਸ਼ੇ ਲਈ ਪੈਸਿਆਂ ਦੀ ਮੰਗ ਕਰਨ ਲੱਗਾ । ਜਦੋਂ ਉਸ ਦੀ ਮਾਂ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਉਹ ਗੁੱਸੇ ਵਿੱਚ ਆ ਗਿਆ ਤੇ ਉਸ ਨੇ ਮਾਂ ਦੇ ਹੱਥ ਵਿੱਚੋਂ ਸ੍ਰੀ ਸੁਖਮਨੀ ਸਾਹਿਬ ਦਾ ਗੁਟਕਾ ਸਾਹਿਬ ਖੋਹਿਆ ਅਤੇ ਉਸ ਦੇ ਅੰਗ ਪਾੜ ਕੇ ਬੇਅਦਬੀ ਕੀਤੀ । ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ । ਇਸ ਤੋਂ ਬਾਅਦ ਅਮਰਜੀਤ ਕੌਰ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ ਅਤੇ ਪੁਲਸ ਕੋਲ ਸਿਕਾਇਤ ਦਰਜ ਕਰਵਾਈ ।

ਪੁਲਸ ਨੇ ਕਰ ਲਿਆ ਨੌਜਵਾਨ ਨੂੰ ਗ੍ਰਿਫ਼ਤਾਰ

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਵੇਰਕਾ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਜਿਥੇ ਦੋਸ਼ੀ ਖਿ਼ਲਾਫ਼ ਧਾਰਾ 299 ਤਹਿਤ ਕੇਸ ਦਰਜ (Case registered) ਕੀਤਾ ਹੈ, ਉਥੇ ਉਸ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ । ਪੁਲਸ ਦਾ ਕਹਿਣਾ ਹੈ ਕਿ ਧਾਰਮਿਕ ਭਾਵਨਾਵਾਂ ਨਾਲ ਜੁੜੇ ਇਸ ਸੰਵੇਦਨਸ਼ੀਲ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ । ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਵੀ ਭਾਰੀ ਰੋਸ ਹੈ ਅਤੇ ਉਹ ਦੋਸ਼ੀ ਖਿ਼ਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕਰ ਰਹੇ ਹਨ ।

Related Post

Instagram