National
0
ਹੈਕਰਜ਼ ਨੇ ਕੀਤਾ ਸੁਪਰੀਮ ਕੋਰਟ ਦੇ ਅਧਿਕਾਰਤ ਯੂਟਿਊਬ ਚੈਨਲ ਨੂੰ ਹੈਕ
- by Jasbeer Singh
- September 20, 2024
ਹੈਕਰਜ਼ ਨੇ ਕੀਤਾ ਸੁਪਰੀਮ ਕੋਰਟ ਦੇ ਅਧਿਕਾਰਤ ਯੂਟਿਊਬ ਚੈਨਲ ਨੂੰ ਹੈਕ ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਦੇ ਅਧਿਕਾਰਤ ਯੂਟਿਊਬ ਚੈਨਲ ਨੂੰ ਹੈਕਰਾਂ ਦੇ ਵੱਲੋਂ ਹੈਕ ਕਰ ਲਿਆ ਗਿਆ ਹੈ। ਜਾਣਕਾਰੀ ਦੇ ਮੁਤਾਬਕ ਰਿਪਲ ਲੈਬਜ਼ ਦੁਆਰਾ ਵਿਕਸਤ ਕ੍ਰਿਪਟੋਕਰੰਸੀ ਦਾ ਪ੍ਰਚਾਰ ਕਰਨ ਵਾਲੇ ਵੀਡੀਓ ਅਦਾਲਤ ਦੀ ਕਾਨੂੰਨੀ ਕਾਰਵਾਈ ਦੀ ਥਾਂ `ਤੇ ਅਪਲੋਡ ਕੀਤੇ ਗਏ ਹਨ।ਮੌਜੂਦਾ ਸਮੇਂ ਵਿੱਚ ਅਮਰੀਕੀ ਕੰਪਨੀ ਰਿਪਲ ਲੈਬਜ਼ ਦੁਆਰਾ ਵਿਕਸਤ ਕ੍ਰਿਪਟੋਕਰੰਸੀ, ਐਕਸ ਆਰ ਪੀ. ਨੂੰ ਉਤਸ਼ਾਹਿਤ ਕਰਨ ਵਾਲੇ ਵੀਡੀਓ ਦਿਖਾ ਰਿਹਾ ਹੈ।
