
Hail warning with heavy rain: ਪੰਜਾਬ ‘ਚ ਅੱਜ ਭਾਰੀ ਮੀਂਹ ਦੇ ਨਾਲ ਗੜੇ ਪੈਣ ਦੀ ਚੇਤਾਵਨੀ! ਮੌਸਮ ਵਿਭਾਗ ਵੱਲੋਂ ਅਲਰ
- by Aaksh News
- April 29, 2024

Hail warning with heavy rain: ਪੰਜਾਬ ‘ਚ ਅੱਜ ਭਾਰੀ ਮੀਂਹ ਦੇ ਨਾਲ ਗੜੇ ਪੈਣ ਦੀ ਚੇਤਾਵਨੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ Hail warning with heavy rain: ਮੌਸਮ ਵਿਭਾਗ ਦੇ ਵਲੋਂ ਪੰਜਾਬ ਦੇ ਅੰਦਰ ਭਾਰੀ ਮੀਂਹ ਦੇ ਨਾਲ ਗੜੇ ਪੈਣ ਬਾਰੇ ਇੱਕ ਵਾਰ ਫਿਰ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਸੂਬੇ ਵਿਚ ਵੱਖ ਵੱਖ ਥਾਵਾਂ ‘ਤੇ ਅੱਜ 29 ਅਪ੍ਰੈਲ ਨੂੰ ਭਾਰੀ ਮੀਂਹ ਦੇ ਨਾਲ ਗੜੇਮਾਰੀ ਹੋ ਸਕਦੀ ਹੈ। ਪੰਜਾਬ ਵਿਚ ਵੱਖ ਵੱਖ ਥਾਵਾਂ ਤੇ ਮੀਂਹ ਪੈਣ ਦੀਆਂ ਖ਼ਬਰਾਂ ਮਿਲ ਰਹੀਆਂ ਹਨ, ਜਿਸ ਨਾਲ ਤਾਪਮਾਨ ਵਿਚ ਤਾਂ ਗਿਰਾਵਟ ਆਈ ਹੀ ਹੈ, ਨਾਲ ਹੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਪਰ ਕਿਸਾਨ ਇਸ ਮੀਂਹ ਦੇ ਕਾਰਨ ਪ੍ਰੇਸ਼ਾਨ ਨਜ਼ਰ ਆ ਰਹੇ ਹਨ। ਕਿਉਂਕਿ ਕਿਸਾਨਾਂ ਦੀ ਕਣਕ ਦੀ ਫ਼ਸਲ ਹਾਲੇ ਖੇਤਾਂ ਵਿਚ ਕੱਟਣ ਵਾਲੀ ਖੜੀ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਅਤੇ ਆਸ ਪਾਸ ਦੇ ਇਲਾਕਿਆਂ ਵਿਚ ਆਉਣ ਵਾਲੇ ਤਿੰਨ-ਚਾਰ ਦਿਨ ਠੰਡੀਆਂ ਹਵਾਵਾਂ ਤਾਂ ਚੱਲਦੀਆਂ ਹੀ ਰਹਿਣਗੀਆਂ। ਇਸ ਤੋਂ ਪਹਿਲਾਂ ਪੰਜਾਬ ਸਮੇਤ ਉੱਤਰ ਭਾਰਤ ਦੇ ਕਈ ਸੂਬਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਈ ਸੀ। ਮੌਸਮ ਵਿਭਾਗ ਮੁਤਾਬਕ ਅਰੁਣਾਚਲ ਪ੍ਰਦੇਸ਼ ‘ਚ ਭਾਰੀ ਮੀਂਹ ਪੈ ਰਿਹਾ ਹੈ ਅਤੇ ਅਗਲੇ ਦਿਨਾਂ ਵਿਚ ਵੀ ਪੈਣ ਦੀ ਸੰਭਾਵਨਾ ਹੈ।