

ਮੌਸਮ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਪਹਿਲੀ ਤੋਂ 12ਵੀਂ ਜਮਾਤ ਤੱਕ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ, ਪ੍ਰਾਈਵੇਟ ਸਕੂਲ ਅਤੇ ਆਂਗਣਵਾੜੀ ਕੇਂਦਰਾਂ ਨੂੰ ਦੋ ਦਿਨਾਂ ਲਈ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਕ ਪਾਸੇ ਜਿੱਥੇ ਦੇਸ਼ ਭਿਆਨਕ ਗਰਮੀ ਨਾਲ ਜੂਝ ਰਿਹਾ ਹੈ, ਉਥੇ ਹੀ ਦੂਜੇ ਪਾਸੇ ਕਈ ਸੂਬੇ ਭਾਰੀ ਮੀਂਹ ਦੀ ਮਾਰ ਝੱਲ ਰਹੇ ਹਨ। ਹੜ੍ਹਾਂ ਦੇ ਲਪੇਟੇ ਵਿਚ ਆਏ ਮਨੀਪੁਰ ਵਿਚ ਸਰਕਾਰ ਨੇ 5 ਅਤੇ 6 ਜੁਲਾਈ 2024 ਤੱਕ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਹੈ। ਹੜ੍ਹਾਂ ਕਾਰਨ ਸਕੂਲਾਂ ਵਿੱਚ ਪਹਿਲਾਂ ਹੀ ਛੁੱਟੀਆਂ ਸਨ, ਜੋ ਮਾੜੇ ਹਾਲਾਤ ਕਾਰਨ ਵਧਾ ਦਿੱਤੀਆਂ ਗਈਆਂ ਹਨ। ਰਿਪੋਰਟ ਮੁਤਾਬਕ ਮਨੀਪੁਰ ਵਿਚ ਹੁਣ ਤੱਕ ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 2000 ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਮੌਸਮ ਵਿਭਾਗ ਨੇ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਨੈਨੀਤਾਲ ਜ਼ਿਲ੍ਹੇ ‘ਚ ਕੁਝ ਥਾਵਾਂ ‘ਤੇ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਪਹਿਲੀ ਤੋਂ 12ਵੀਂ ਜਮਾਤ ਤੱਕ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ, ਪ੍ਰਾਈਵੇਟ ਸਕੂਲ ਅਤੇ ਆਂਗਣਵਾੜੀ ਕੇਂਦਰਾਂ ਨੂੰ ਦੋ ਦਿਨਾਂ ਲਈ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਦਈਏ ਕਿ ਉੱਤਰਾਖੰਡ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਤੋਂ ਬਾਅਦ ਦੋ ਜ਼ਿਲ੍ਹਿਆਂ ਊਧਮ ਸਿੰਘ ਨਗਰ ਅਤੇ ਨੈਨੀਤਾਲ ਦੇ ਸਾਰੇ ਸਕੂਲ ਵੀਰਵਾਰ (4 ਜੁਲਾਈ, 2024) ਨੂੰ ਬੰਦ ਕਰ ਦਿੱਤੇ ਗਏ ਸਨ। ਘਾਟੀ ‘ਚ ਪਿਛਲੇ ਕੁਝ ਹਫਤਿਆਂ ਤੋਂ ਤਾਪਮਾਨ ਵਧ ਰਿਹਾ ਹੈ, ਜਿਸ ਕਾਰਨ ਕਈ ਇਲਾਕਿਆਂ ‘ਚ ਪਾਣੀ ਦੀ ਕਮੀ ਹੈ। ਸਕੂਲ ਸਿੱਖਿਆ ਵਿਭਾਗ ਨੇ ਪਹਿਲਾਂ ਹੀ ਘਾਟੀ ਦੇ ਸਾਰੇ ਸਕੂਲਾਂ ਵਿੱਚ 8 ਜੁਲਾਈ ਤੋਂ 10 ਦਿਨਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਦਿੱਲੀ ਤੋਂ ਇਲਾਵਾ ਬਿਹਾਰ ਅਤੇ ਪੱਛਮੀ ਬੰਗਾਲ ਸਮੇਤ ਦੇਸ਼ ਦੇ 26 ਸੂਬਿਆਂ ‘ਚ ਭਾਰੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਵਿੱਚ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਉੱਤਰਾਖੰਡ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਦੱਸ ਦਈਏ ਕਿ ਇਸ ਸਮੇਂ ਅਸਾਮ ਵਿੱਚ ਹੜ੍ਹਾਂ ਕਾਰਨ ਸਥਿਤੀ ਬਹੁਤ ਗੰਭੀਰ ਬਣੀ ਹੋਈ ਹੈ। ਇੱਥੋਂ ਦੇ ਲੱਖਾਂ ਲੋਕ ਇਸ ਨਾਲ ਪ੍ਰਭਾਵਿਤ ਹੋਏ ਹਨ। ਮਨੀਪੁਰ ਦੇ ਇੰਫਾਲ ‘ਚ ਨਵੇਂ ਬਣੇ ਪੁਲ ਦੇ ਡਿੱਗਣ ਕਾਰਨ ਵੱਡਾ ਹਾਦਸਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਡਰਾਈਵਰ ਦੀ ਮੌਤ ਹੋ ਗਈ ਅਤੇ ਦੋ ਹੋਰ ਲੋਕ ਜ਼ਖਮੀ ਹੋ ਗਏ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.