post

Jasbeer Singh

(Chief Editor)

Patiala News

ਹਰਚੰਦ ਸਿੰਘ ਬਰਸਟ ਨੇ ਪੌਦੇ ਲਗਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਦਿੱਤਾ ਸੱਦਾ

post-img

ਹਰਚੰਦ ਸਿੰਘ ਬਰਸਟ ਨੇ ਪੌਦੇ ਲਗਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਦਿੱਤਾ ਸੱਦਾ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਸੰਭਾਲ ਕਰਨ ਲਈ ਅੱਗੇ ਆਉਣ ਦੀ ਕੀਤੀ ਅਪੀਲ ਪਟਿਆਲਾ : : ਵਾਤਾਵਰਨ ਵਿੱਚ ਪ੍ਰਦੂਸ਼ਨ ਦੀ ਰੋਕਥਾਮ ਅਤੇ ਪੰਜਾਬ ਰਾਜ ਵਿੱਚ ਹਰਿਆਲੀ ਵਧਾਉਣ ਦੇ ਉਦੇਸ਼ ਨਾਲ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਵੱਲੋਂ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੇ ਦੂਜੇ ਪੜਾਅ ਤਹਿਤ ਮਾਰਕਿਟ ਕਮੇਟੀ ਨਾਭਾ ਵਿਖੇ ਬੂਟੇ ਲਗਾਏ ਗਏ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਦੀ ਜਿੰਮੇਦਾਰੀ ਉੱਥੇ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੌਂਪੀ ਗਈ । ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਰੰਭੀ ਪੌਦੇ ਲਗਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਸੱਦਾ ਦਿੰਦਿਆ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਵੀ ਵੱਧ ਤੋਂ ਵੱਧ ਬੂਟੇ ਲਗਾ ਕੇ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਜਿਨ੍ਹਾਂ ਮਨੁੱਖੀ ਜੀਵਨ ਅਹਿਮ ਹੈ, ਉਨ੍ਹਾਂ ਹੀ ਵਾਤਾਵਰਨ ਵੀ ਅਹਿਮ ਹੈ ਤੇ ਇਸ ਨੂੰ ਬਚਾਉਣ ਦੇ ਲਈ ਸਾਰਿਆਂ ਨੂੰ ਕੁਦਰਤ ਨਾਲ ਜੁੜਣ ਦੀ ਲੋੜ ਹੈ। ਇਸ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਅਤੇ ਬੱਚਿਆਂ ਵਾਂਗ ਉਨ੍ਹਾਂ ਦੀ ਦੇਖ-ਰੇਖ ਕਰਨੀ ਚਾਹੀਦੀ ਹੈ ਤਾਂ ਜੋ ਸਾਡਾ ਆਲਾ-ਦੁਆਲਾ ਹਰਿਆ-ਭਰਿਆ ਰਹਿ ਸਕੇ । ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਹਰਿਆਵਲ ਮੁਹਿੰਮ ਤਹਿਤ ਸਾਲ 2023-24 ਦੌਰਾਨ ਪੰਜਾਬ ਰਾਜ ਦੀਆਂ ਵੱਖ-ਵੱਖ ਮੰਡੀਆਂ ਵਿੱਚ 30 ਹਜਾਰ ਬੂਟੇ ਲਗਾਉਣ ਦੇ ਆਪਣੇ ਟੀਚੇ ਨੂੰ ਪਾਰ ਕਰਦਿਆਂ ਹੋਇਆ 33000 ਤੋਂ ਵੱਧ ਫ਼ਲਦਾਰ, ਛਾਂਦਾਰ ਅਤੇ ਮੈਡੀਸਨ ਦੇ ਪੌਦੇ ਲਗਾਏ ਗਏ ਸਨ ਅਤੇ ਇਸ ਸੀਜਨ ਵਿੱਚ 35 ਹਜਾਰ ਤੋਂ ਵੱਧ ਬੂਟੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ ਤੇ ਹੁਣ ਤੱਕ ਕਰੀਬ 50 ਹਜਾਰ ਬੂਟੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਸਾਰੇ ਉੱਚ ਅਧਿਕਾਰੀਆਂ, ਕਰਮਚਾਰੀਆਂ, ਆੜ੍ਹਤੀਆਂ, ਕਿਸਾਨਾਂ ਆਦਿ ਨੂੰ ਆਪਣੇ ਆਲੇ-ਦੁਆਲੇ ਪੰਜ-ਪੰਜ ਬੂਟੇ ਲਾਜ਼ਮੀ ਲਗਾਉਣ ਅਤੇ ਆਪਣੇ ਜਨਮ ਦਿਨ ਮੌਕੇ ਦੋ-ਦੋ ਬੂਟੇ ਹੋਰ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਤ ਕੀਤਾ । ਇਸ ਮੌਕੇ ਤਰਸੇਮ ਚੰਦ ਐਸ.ਡੀ.ਐਮ., ਗੁਰਦੀਪ ਸਿੰਘ ਦੀਪਾ ਰਾਮਗੜ ਚੇਅਰਮੈਨ ਮਾਰਕਿਟ ਕਮੇਟੀ ਭਾਦਸੋਂ, ਮਨਦੀਪ ਸਿੰਘ ਡੀ.ਐਮ.ਓ., ਕਪਿਲ ਮਾਨ, ਅਮ੍ਰਿਤਪਾਲ ਸਿੰਘ ਕਾਰਜਕਾਰੀ ਇੰਜੀਨਿਅਰ, ਨਰਿੰਦਰ ਸਿੰਘ ਸਕੱਤਰ ਮਾਰਕਿਟ ਕਮੇਟੀ ਨਾਭਾ, ਅਸ਼ੋਕ ਅਰੋੜਾ ਬਲਾਕ ਪ੍ਰਧਾਨ, ਕਰਮਜੀਤ ਸਿੰਘ ਪ੍ਰਧਾਨ ਆੜਤੀ ਐਸੋਸੀਏਸ਼ਨ ਨਾਭਾ, ਜਤਿੰਦਰ ਸਿੰਘ, ਤਜਿੰਦਰ ਸਿੰਘ ਖਹਿਰਾ, ਜਸਵੀਰ ਸਿੰਘ ਸਿੰਦਾ, ਜਸਵਿੰਦਰ ਸਿੰਘ ਅੱਚਲ, ਮੇਹਰ ਸਿੰਘ ਤੂੰਗਾ, ਕਮਲ ਭਾਦਸੋਂ, ਸੁਖਦੇਵ ਸੰਧੂ ਪ੍ਰਧਾਨ ਟਰੱਕ ਯੂਨੀਅਨ, ਸੁਰਿੰਦਰ ਗੁਪਤਾ, ਸੁਭਾਸ਼, ਸਕਿੰਦਰ ਸਿੰਘ ਢੀੰਡਸਾ, ਸੁਰਿੰਦਰ ਸਿੰਗਲਾ, ਸੁਨੀਲ ਸ਼ੈਲੀ, ਪੰਕਜ ਮੌਜੂਦ ਰਹੇ ।

Related Post