post

Jasbeer Singh

(Chief Editor)

Patiala News

ਹਰਚੰਦ ਸਿੰਘ ਬਰਸਟ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

post-img

ਹਰਚੰਦ ਸਿੰਘ ਬਰਸਟ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ – ਪੰਜਾਬ ਸਰਕਾਰ ਵੱਲੋਂ ਸੂਬੇ ਦੀ ਤਰੱਕੀ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਪਟਿਆਲਾ, 17 ਮਈ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਅੱਜ ਪਟਿਆਲਾ ਦਫ਼ਤਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਜਨਤਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਸ. ਬਰਸਟ ਵੱਲੋਂ ਜਲਦ ਤੋਂ ਜਲਦ ਸਮੱਸਿਆਵਾਂ ਦਾ ਹੱਲ ਕਰਵਾਉਣ ਦਾ ਭਰੋਸਾ ਦਵਾਇਆ ਗਿਆ। ਇਸ ਮੌਕੇ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਸੂਬੇ ਦੀ ਤਰੱਕੀ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਜਮੀਨੀ ਪੱਧਰ ਤੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੁਲਤਾਂ ਮੁਹੱਇਆ ਕਰਵਾਉਣਾ ਹੈ ਅਤੇ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਦੀ ਤਰੱਕੀ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਸਮੇਤ ਸਾਰੇ ਵਰਗਾਂ ਦੀ ਭਲਾਈ ਅਤੇ ਬਿਹਤਰੀ ਲਈ ਵਚਨਬੱਧ ਹੈ, ਜਿਸਦੇ ਲਈ ਵੱਡੇ ਪੱਧਰ ਤੇ ਵਿਕਾਸ ਕਾਰਜਾਂ ਨੂੰ ਅਮਲ੍ਹੀ ਜਾਮਾਂ ਪਹਿਣਾਇਆ ਜਾ ਰਿਹਾ ਹੈ। ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਹੈ, ਜਿਸ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਸਰਕਾਰ ਵੱਲੋਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇਹ ਸੁਪਨਾ ਹੈ ਕਿ ਪੰਜਾਬ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਸਖ਼ਤ ਕਦਮ ਚੁੱਕ ਰਹੀ ਹੈ, ਉੱਥੇ ਹੀ ਸਾਰਿਆਂ ਨੂੰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿੰਡਾਂ ਦੀ ਤਰੱਕੀ ਅਤੇ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸੂਬੇ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਉਸਾਰੀ ਅਤੇ ਮੁਰੰਮਤ ਦੇ ਕਾਰਜ ਵੀ ਜੋਰਾਂ ਸ਼ੋਰਾਂ ਨਾਲ ਸ਼ੁਰੂ ਕਰ ਦਿੱਤੇ ਗਏ ਹਨ। ਇਸ ਮੌਕੇ ਗੁਰਦੀਪ ਸਿੰਘ ਦੀਪਾ ਚੇਅਰਮੈਨ ਮਾਰਕਿਟ ਕਮੇਟੀ ਭਾਦਸੋਂ, ਪਰਗਟ ਸਿੰਘ ਸਰਪੰਚ ਢਕੜਬਾ, ਅਮਰੀਕ ਸਿੰਘ ਸਰਪੰਚ ਅਸਮਾਨਪੁਰ, ਹਰਿੰਦਰ ਸਿੰਘ ਸਰਪੰਚ ਭੜੀਪਨੈਚਾਂ, ਸੁਬੇਦਾਰ ਸੰਤੋਖ ਸਿੰਘ ਸਰਪੰਚ ਖਿਜਰਪੁਰ, ਕੁਲਦੀਪ ਸਿੰਘ, ਦਵਿੰਦਰ ਸਿੰਘ, ਸੋਨੂੰ, ਜੀਤ ਸਿੰਘ, ਨਵਦੀਪ ਸਿੰਘ, ਅੰਮ੍ਰਿਤਪਾਲ, ਸਰਬਜੀਤ ਸਿੰਘ, ਨਿਰਭੈ ਸਿੰਘ, ਅਕਾਸ਼ਦੀਪ ਸਿੰਘ, ਬਲਕਾਰ ਸਿੰਘ, ਹਰਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਸਰਦਾਰਾ ਸਿੰਘ, ਸਤਨਾਮ ਸਿੰਘ, ਮਲਕੀਤ ਸਿੰਘ, ਭਗਵੰਤ ਸਿੰਘ ਸਮੇਤ ਹੋਰ ਵੀ ਮੌਜੂਦ ਰਹੇ।

Related Post