post

Jasbeer Singh

(Chief Editor)

Patiala News

ਹਰਚੰਦ ਸਿੰਘ ਬਰਸਟ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

post-img

ਹਰਚੰਦ ਸਿੰਘ ਬਰਸਟ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਸੂਬਾ ਸਰਕਾਰ ਵੱਲੋਂ ਸਿਹਤ, ਸਿੱਖਿਆ ਸਮੇਤ ਹਰ ਖੇਤਰ ਵਿੱਚ ਵਿਕਾਸ ਕਾਰਜਾਂ ਨੂੰ ਦਿੱਤੀ ਜਾ ਰਹੀ ਹੈ ਤਵੱਜੋਂ : - ਚੇਅਰਮੈਨ  ਪਟਿਆਲਾ, 28 ਅਪ੍ਰੈਲ  : ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਚੇਅਰਮੈਨ ਪੰਜਾਬ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਅਤੇ ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ (ਆਪ), ਪੰਜਾਬ ਨੇ ਪਟਿਆਲਾ ਦਫ਼ਤਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਸਮੇਤ ਲੋਕਾਂ ਵੱਲੋਂ ਸ. ਬਰਸਟ ਕੋਲ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਰੱਖਿਆਂ ਗਈਆਂ, ਜਿਨ੍ਹਾਂ ਨੂੰ ਸ. ਬਰਸਟ ਵੱਲੋਂ ਜਲਦ ਤੋਂ ਜਲਦ ਹੱਲ ਕਰਵਾਉਣ ਦਾ ਭਰੋਸਾ ਦਵਾਇਆ ਗਿਆ । ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਵਚਨਬੱਧ ਹੈ । ਸੂਬਾ ਸਰਕਾਰ ਦਾ ਮੁੱਖ ਮਕਸਦ ਪਿੰਡਾਂ ਦਾ ਚਹੁੰਪਖੀ ਵਿਕਾਸ, ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਾ ਹੈ । ਸਿਹਤ, ਸਿੱਖਿਆ ਅਤੇ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵਿਸ਼ੇਸ ਤਵੱਜੋਂ ਦਿੰਦਿਆਂ ਹੋਇਆ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਤੇ ਵਿਕਾਸ ਕਾਰਜਾਂ ਨੂੰ ਅਮਲ੍ਹੀ ਜਾਮਾ ਪਹਿਣਾਇਆ ਜਾ ਰਿਹਾ ਹੈ । ਉਨ੍ਹਾਂ ਵਿਸ਼ਵਾਸ ਦਵਾਇਆ ਕਿ ਉਹ ਹਰ ਸਮੇਂ ਉਨ੍ਹਾਂ ਦੇ ਨਾਲ ਖੜੇ ਹਨ ਅਤੇ ਉਨ੍ਹਾਂ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ । ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ੇ ਦੇ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ । ਉਨ੍ਹਾਂ ਪੰਚਾਇਤਾਂ ਅਤੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਅੱਗੇ ਆ ਕੇ ਸੂਬਾ ਸਰਕਾਰ ਦੀ ਇਸ ਮੁਹਿੰਮ ਦਾ ਹਿੱਸਾ ਬਨਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ । ਇਸ ਮੌਕੇ ਜਗਦੀਪ ਸਿੰਘ ਸਰਪੰਚ ਪਹਾੜਪੁਰ, ਜਰਨੈਲ ਸਿੰਘ ਸਰਪੰਚ ਗੋਬਿੰਦਪੁਰਾ, ਸੰਦੀਪ ਸਿੰਘ ਸਰਪੰਚ ਕਰਤਾਰਪੁਰ, ਲਖਵਿੰਦਰ ਸਿੰਘ ਸਾਬਕਾ ਸਰਪੰਚ, ਛੋਟਾ ਸਿੰਘ ਸਾਬਕਾ ਸਰਪੰਚ, ਬਲਵਿੰਦਰ ਸਿੰਘ, ਪਰਮਜੀਤ ਸਿੰਘ, ਜਰਨੈਲ ਸਿੰਘ, ਭਗਵਾਨ ਸਿੰਘ, ਸਿਰਮਨਜੀਤ ਸਿੰਘ, ਵਿਜੈ ਠਾਕੁਰ, ਕਸ਼ਮੀਰ ਸਿੰਘ, ਪਰਮਜੀਤ ਸਿੰਘ ਸੋਹੀ, ਨਾਇਬ ਸਿੰਘ, ਹਰਮੇਲ ਸਿੰਘ, ਸ਼ਿਵਨਾਥ ਸਮੇਤ ਹੋਰ ਵੀ ਮੌਜੂਦ ਰਹੇ ।

Related Post