post

Jasbeer Singh

(Chief Editor)

Punjab

ਹਰਚਰਨ ਭੁੱਲਰ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ ਹੋਵੇਗੀ ਹੁਣ 2 ਨੂੰ

post-img

ਹਰਚਰਨ ਭੁੱਲਰ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ ਹੋਵੇਗੀ ਹੁਣ 2 ਨੂੰ ਚੰਡੀਗੜ੍ਹ, 24 ਦਸੰਬਰ 2025 : ਪੰਜਾਬ ਦੇ ਸਾਬਕਾ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ ਹੁਣ 2 ਜਨਵਰੀ ਨੂੰ ਹੋਵੇਗੀ। ਦੱਸਣਯੋਗ ਹੈ ਕਿ ਪਹਿਲਾਂ ਇਹ ਸੁਣਵਾਈ 25 ਦਸੰਬਰ ਨੂੰ ਹੋਣੀ ਸੀ ਪਰ ਛੁੱਟੀ ਦੇ ਚਲਦਿਆਂ ਅੱਜ ਸੁਣਵਾਈ ਕਰਨ ਤੇ ਪਟੀਸ਼ਨ ਤੇ ਸੁਣਵਾਈ ਦਾ ਸਮਾਂ ਅੱਗੇ ਪਾ ਦਿੱਤਾ ਗਿਆ। ਸੀ. ਬੀ. ਆਈ. ਨੇ ਮੰਗਿਆ ਜਵਾਬ ਦਾਇਰ ਕਰਨ ਲਈ ਸਮਾਂ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਜੋ ਹੁਣ 2 ਜਨਵਰੀ ਨੂੰ ਹੋਵੇਗੀ ਦਾ ਮੁੱਖ ਕਾਰਨ ਸੀ. ਬੀ. ਆਈ. ਵਲੋਂ ਜਵਾਬ ਦਾਇਰ ਕਰਨ ਲਈ ਸਮਾਂ ਮੰਗਣਾ ਹੈ । ਹਰਚਰਨ ਸਿੰਘ ਭੁੱਲਰ ਵੱਲੋਂ ਅਦਾਲਤ ਵਿੱਚ ਇੱਕ ਹੋਰ ਅਰਜ਼ੀ ਵੀ ਦਾਇਰ ਕੀਤੀ ਗਈ ਹੈ, ਜਿਸਦੀ ਸੁਣਵਾਈ ਮੁਲਤਵੀ ਹੋ ਗਈ ਹੈ।

Related Post

Instagram