

ਮਿਹਨਤ ਹੀ ਸਫ਼ਲਤਾ ਦੀ ਕੁੰਜੀ : ਹਰਚੰਦ ਸਿੰਘ ਬਰਸਟ ਪਟਿਆਲਾ ਸੋਸ਼ਲ ਵੈਲਫੇਅਰ ਸੋਸਾਇਟੀ ਵੱਲੋਂ ਸਰਕਾਰੀ ਮਹਿੰਦਰਾ ਕਾਲਜ ਵਿਖੇ ਸਨਮਾਨ ਸਮਾਰੋਹ ਦਾ ਆਯੋਜਨ ਯੂ. ਪੀ. ਐਸ. ਸੀ. ਦੀ ਪ੍ਰੀਖਿਆ ਪਾਸ ਕਰਨ ਵਾਲੇ ਲਾਰਸਨ ਸਿੰਗਲਾ ਨੂੰ ਕੀਤਾ ਸਨਮਾਨਿਤ ਪਟਿਆਲਾ, 5 ਮਈ 2025 : ਪਟਿਆਲਾ ਸੋਸ਼ਲ ਵੈਲਫੇਅਰ ਸੋਸਾਇਟੀ ਵੱਲੋਂ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ ਅਧਿਆਪਕਾਂ, ਡਾਕਟਰਾਂ ਅਤੇ ਸਮਾਜ ਦੀ ਭਲਾਈ ਵਿੱਚ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ । ਸਮਾਰੋਹ ਵਿੱਚ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ (ਆਪ), ਪੰਜਾਬ ਵੱਲੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ । ਇਸ ਦੌਰਾਨ ਅਧਿਆਪਕਾਂ, ਡਾਕਟਰਾਂ ਅਤੇ ਹੋਰ ਮਾਣਯੋਗ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ । ਇਸਦੇ ਨਾਲ ਹੀ ਸ. ਬਰਸਟ ਵੱਲੋਂ ਯੂ. ਪੀ. ਐਸ. ਸੀ. ਦੀ ਪ੍ਰੀਖਿਆ ਪਾਸ ਕਰਨ ਵਾਲੇ ਲਾਰਸਨ ਸਿੰਗਲਾ ਨੂੰ ਵੀ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ । ਸ. ਬਰਸਟ ਨੇ ਲਾਰਸਨ ਸਿੰਗਲਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵਧਾਈਆਂ ਦਿੰਦਿਆਂ ਹੋਇਆ ਕਿਹਾ ਕਿ ਲਾਰਸਨ ਸਿੰਗਲਾ ਨੇ ਯੂ. ਪੀ. ਐਸ. ਸੀ. ਦੀ ਪ੍ਰੀਖਿਆ ਪਾਸ ਕਰਕੇ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹੈ । ਉਨ੍ਹਾਂ ਕਿਹਾ ਕਿ ਮਿਹਨਤ ਹੀ ਕਾਮਯਾਬੀ ਦੀ ਕੁੰਜੀ ਹੈ ਅਤੇ ਨੌਜਵਾਨਾਂ ਨੂੰ ਆਪਣਾ ਟੀਚਾ ਨਿਰਧਾਰਿਤ ਕਰਕੇ ਉਸ ਨੂੰ ਹਾਸਲ ਕਰਨ ਲਈ ਪੂਰੀ ਮਿਹਨਤ ਕਰਨੀ ਚਾਹੀਦੀ ਹੈ, ਤਾਂ ਜੋ ਉਹ ਕਾਮਯਾਬ ਹੋ ਕੇ ਸਮਾਜ ਦੀ ਭਲਾਈ ਵਿੱਚ ਆਪਣਾ ਯੋਗਦਾਨ ਪਾ ਸਕਣ । ਉਨ੍ਹਾਂ ਸਾਰਿਆਂ ਨੂੰ ਸਮਾਜ ਦੀ ਭਲਾਈ ਲਈ ਅੱਗੇ ਆ ਕੇ ਵਿਸ਼ੇਸ਼ ਯੋਗਦਾਨ ਦੇਣ ਦੀ ਅਪੀਲ ਕੀਤੀ । ਚੇਅਰਮੈਨ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ੇ ਦੇ ਖਾਤਮੇ ਲਈ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ, ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਇਆ ਜਾ ਸਕੇ । ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਲੋਕਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨ । ਉਨ੍ਹਾਂ ਕਿਹਾ ਕਿ ਬਚਿੱਆਂ ਨੂੰ ਐਨਰਜੀ ਡਰਿੰਕ ਤੋਂ ਵੀ ਦੂਰ ਰੱਖਣ ਦੀ ਲੋੜ ਹੈ । ਬੱਚੇ ਸ਼ੁਰੂਆਤ ਵਿੱਚ ਤਾਂ ਐਨਰਜੀ ਡਰਿੰਕ ਪੀ ਲੈਂਦੇ ਹਨ, ਪਰ ਫਿਰ ਉਹ ਇਸ ਦੇ ਆਦਿ ਹੋ ਜਾਂਦੇ ਹਨ। ਇਹ ਐਨਰਜੀ ਡਰਿੰਕ ਬੱਚਿਆਂ ਲਈ ਹਾਨੀਕਾਰਕ ਸਾਬਤ ਹੁੰਦਾ ਹੈ । ਉਨ੍ਹਾਂ ਸਾਰਿਆਂ ਨੂੰ ਹਰੀਆਂ ਸਬਜ਼ੀਆਂ ਅਤੇ ਫਲ ਖਾਣ ਲਈ ਪ੍ਰੇਰਿਤ ਕੀਤਾ ਤਾਂ ਜੋ ਤੰਦਰੁਸਤ ਰਹਿ ਕੇ ਇੱਕ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ । ਇਸ ਮੌਕੇ ਉਹਨਾਂ ਨੇ ਪਟਿਆਲਾ ਸੋਸ਼ਲ ਵੈਲਫੇਅਰ ਸੋਸਾਇਟੀ ਵੱਲੋਂ ਸਮਾਜ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਵੀ ਸ਼ਲਾਘਾ ਕੀਤੀ। ਅੰਤ ਵਿੱਚ ਸੁਸਾਇਟੀ ਮੈਂਬਰਾਂ ਵੱਲੋਂ ਸ. ਬਰਸਟ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਨਜੀਤ ਸਿੰਘ ਨਾਰੰਗ ਆਈ. ਏ. ਐਸ. ਰਿਟ., ਵਿਜੇ ਕੁਮਾਰ ਗੋਇਲ ਪ੍ਰਧਾਨ ਪਟਿਆਲਾ ਸੋਸ਼ਲ ਵੈਲਫੇਅਰ ਸੋਸਾਇਟੀ, ਡਾ. ਪਰਸ਼ੋਤਮ ਗੋਇਲ ਜਨਰਲ ਸਕੱਤਰ, ਅਜੀਤ ਸਿੰਘ ਭੱਟੀ, ਹਰਬੰਸ ਬਾਂਸਲ, ਡਾ. ਅਨਿਲ ਗੋਇਲ, ਡਾ. ਰੀਨਾ ਗੋਇਲ, ਸੰਤੋਸ਼ ਸਿੰਗਲਾ, ਬਲਰਾਜ ਸ਼ਰਮਾ, ਡਾ. ਅਮ੍ਰਿਤ ਸਮਰਾ, ਪ੍ਰੋ. ਸੰਦੀਪ, ਡਾ. ਮਨਮੋਹਨ, ਤਰਸੇਮ ਮਿਤੱਲ ਸਮਤੇ ਹੋਰ ਲੋਕ ਵੀ ਮੌਜੂਦ ਰਹੇ ।
Related Post
Popular News
Hot Categories
Subscribe To Our Newsletter
No spam, notifications only about new products, updates.