ਹਰਮੀਤ ਪਠਾਣਮਾਜਰਾ ਨੂੰ ਚਾਰ ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ ਪਟਿਆਲਾ, 25 ਮਾਰਚ 2026 : ਵਿਧਾਨ ਸਭਾ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਅੱਜ ਅਦਾਲਤ ਵਿਚ ਪੇਸ਼ ਕੀਤੇ ਜਾਣ ਦਾ ਸਮਾਚਾਰ ਹੈ। ਕੀ ਹੋਇਆ ਅਦਾਲਤ ਵਿਚ ਮਿਲੀ ਜਾਣਕਾਰੀ ਮੁਤਾਬਕ ਪਟਿਆਲਾ ਜਿ਼ਲ੍ਹੇ ਦੇ ਵਿਧਾਨ ਸਭਾ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜਿਨ੍ਹਾਂ ਨੂੰ ਅੱਜ ਗ੍ਰਿਫ਼ਤਾਰ ਕੀਤਾ ਗਿਆ ਸੀ ਨੂੰ ਪਟਿਆਲਾ ਵਿਖੇ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਸਦਾ ਅਦਾਲਤ ਵਲੋਂ ਚਾਰ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ । ਪਟਿਆਲਾ ਪੁਲਸ ਨੇ ਕੀਤਾ ਸੀ ਗਵਾਲੀਅਰ ਤੋਂ ਗ੍ਰਿਫ਼ਤਾਰ ਜਿ਼ਕਰਯੋਗ ਹੈ ਕਿ ਪਠਾਣਮਾਜਰਾ ਨੂੰ ਪਟਿਆਲਾ ਪੁਲਸ ਨੇ ਬੀਤੀ ਰਾਤ ਮੱਧ ਪ੍ਰਦੇਸ਼ ਦੇ ਗਵਾਲੀਅਰ ਤੋਂ ਕੀਤਾ ਸੀ ਗ੍ਰਿਫ਼ਤਾਰ ਅਤੇ ਅੱਜ ਪੁਲਸ ਨੂੰ ਪਟਿਆਲਾ ਲੈ ਕੇ ਪਹੁੰਚੀ ਸੀ, ਜਿਸ ਤੋਂ ਬਾਅਦ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ । ਜਿ਼ਲ੍ਹਾ ਅਦਾਲਤ ਵਿਚ ਹੋਈ ਸੁਣਵਾਈ ਤੋਂ ਬਾਅਦ ਅਦਾਲਤ ਨੇ ਪਠਾਣਮਾਜਰਾ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ।
