ਹਰਪਾਲ ਜੁਨੇਜਾ ਬਣੇ ਬਲਾਕ ਸੰਮਤੀ ਅਤੇ ਜਿ਼ਲਾ ਪ੍ਰੀਸ਼ਦ ਚੋਣਾਂ ਵਿਚ ਉਮੀਦਵਾਰਾਂ ਦੀ ਚੋਣ ਲਈ ਬਣੀ ਕਮੇਟੀ ਵਿਚ ਆਬਜਵਰ
- by Jasbeer Singh
- November 21, 2025
ਹਰਪਾਲ ਜੁਨੇਜਾ ਬਣੇ ਬਲਾਕ ਸੰਮਤੀ ਅਤੇ ਜਿ਼ਲਾ ਪ੍ਰੀਸ਼ਦ ਚੋਣਾਂ ਵਿਚ ਉਮੀਦਵਾਰਾਂ ਦੀ ਚੋਣ ਲਈ ਬਣੀ ਕਮੇਟੀ ਵਿਚ ਆਬਜਵਰ ਪਟਿਆਲਾ, 21 ਨਵੰਬਰ 2025 : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਪੰਜਾਬ ਵਿਚ ਹੋਣ ਵਾਲੀਆਂ ਬਲਾਕ ਸੰਮਤੀ, ਜਿ਼ਲਾ ਪ੍ਰੀਸ਼ਦ ਚੋਣਾਂ ਵਿਚ ਉਮੀਦਵਾਰਾਂ ਦੀ ਚੋਣ ਲਈ ਜੋ ਕਮੇਟੀ ਦਾ ਗਠਨ ਕੀਤਾ ਹੈ ਵਿਚ ਪਟਿਆਲਾ ਤੋਂ ਹਰਪਾਲ ਜੁਨੇਜਾ ਨੂੰ ਆਬਰਵਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵਲੋਂ ਦਿੱਤੀ ਜਿੰਮੇਵਾਰੀ ਨੂੰ ਤਨਦੇਹੀ ਤੇ ਈਮਾਨਦਾਰੀ ਨਾਲ ਨਿਭਾਵਾਂਗਾ : ਹਰਪਾਲ ਜੁਨੇਜਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਜੁਨੇਜਾ ਨੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਵਲੋਂ ਉਕਤ ਜਿੰਮੇਵਾਰੀ ਦੇਣ ਤੇ ਧੰਨਵਾਦ ਕਰਦਿਆਂ ਕਿਹਾ ਕਿ ਜੋ ਜਿੰਮੇਵਾਰੀ ਉਨ੍ਹਾਂ ਵਲੋਂ ਦਿੱਤੀ ਗਈ ਹੈ ਨੂੰ ਤਨਦੇਹੀ ਤੇ ਈਮਾਨਦਾਰੀ ਨਾਲ ਨਿਭਾਇਆ ਜਾਵੇਗਾ।ਦੱਸਣਯੋਗ ਹੈ ਕਿ ਹਰਪਾਲ ਜੁਨੇਜਾ ਨੇ ਆਪ ਪਾਰਟੀ ਵਿਚ ਰਹਿੰਦਿਆਂ ਹੁਣ ਤੱਕ ਜੋ ਵੀ ਜਿੰਮੇਵਾਰੀ ਪਾਰਟੀ ਵਲੋਂ ਦਿੱਤੀਆਂ ਗਈਆਂ ਹਨ ਨੂੰ ਹਰ ਹਾਲ ਵਿਚ ਨਿਭਾਇਆ ਹੈ।
