post

Jasbeer Singh

(Chief Editor)

Punjab

ਹਰਪਾਲ ਸਿੰਘ ਚੀਮਾ ਵੱਲੋਂ ਹਲਕਾ ਦਿੜ੍ਹਬਾ ਨੂੰ 11.46 ਕਰੋੜ ਦੇ ਵਿਕਾਸ ਕਾਰਜਾਂ ਦਾ ਦੀਵਾਲੀ ਤੋਹਫ਼ਾ

post-img

ਹਰਪਾਲ ਸਿੰਘ ਚੀਮਾ ਵੱਲੋਂ ਹਲਕਾ ਦਿੜ੍ਹਬਾ ਨੂੰ 11.46 ਕਰੋੜ ਦੇ ਵਿਕਾਸ ਕਾਰਜਾਂ ਦਾ ਦੀਵਾਲੀ ਤੋਹਫ਼ਾ - ਪਿੰਡ ਛਾਜਲੀ ਵਿੱਚ 2.5 ਕਰੋੜ ਰੁਪਏ ਲਾਗਤ ਵਾਲੇ ਨਹਿਰੀ ਪਾਣੀ ਪ੍ਰੋਜੈਕਟ ਦਾ ਨੀਂਹ ਪੱਥਰ - 8.81 ਕਰੋੜ ਰੁਪਏ ਦੀ ਲਾਗਤ ਵਾਲੀਆਂ 17.35 ਕਿਲੋਮੀਟਰ ਸੜਕਾਂ ਦੇ ਕੰਮਾਂ ਦੀ ਸ਼ੁਰੂਆਤ - ਪਿੰਡ ਮੈਦੇਵਾਸ ਵਿੱਚ ਐੱਸ ਸੀ ਭਾਈਚਾਰੇ ਦੀ ਨਵੀਂ ਬਣੀ ਧਰਮਸ਼ਾਲਾ ਦਾ ਉਦਘਾਟਨ - ਕਿਹਾ! ਲੋਕਾਂ ਦੀਆਂ ਉਮੀਦਾਂ ਉੱਤੇ ਖਰਾ ਉਤਰਨ ਲਈ ਹਰ ਯਤਨ ਕਰ ਰਹੇ ਹਾਂ ਦਿੜ੍ਹਬਾ, 14 ਅਕਤੂਬਰ 2025 : ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਆਪਣੇ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਵਾਸੀਆਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਅੱਜ 11.46 ਕਰੋੜ ਰੁਪਏ ਦੇ ਵੱਖ ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਦੇ ਨਾਲ ਨਾਲ ਉਦਘਾਟਨ ਕੀਤੇ।ਇਹਨਾਂ ਵਿਕਾਸ ਕੰਮਾਂ ਵਿੱਚ ਪਿੰਡ ਛਾਜਲੀ ਵਿਖੇ ਨਹਿਰੀ ਪਾਣੀ ਪ੍ਰੋਜੈਕਟ, ਵੱਖ ਵੱਖ ਪਿੰਡਾਂ ਦੀਆਂ ਸੜਕਾਂ ਦਾ ਨੀਂਹ ਪੱਥਰ ਅਤੇ ਪਿੰਡ ਮੈਦੇਵਾਸ ਵਿੱਚ ਐੱਸ ਸੀ ਭਾਈਚਾਰੇ ਦੀ ਨਵੀਂ ਬਣੀ ਧਰਮਸ਼ਾਲਾ ਦਾ ਉਦਘਾਟਨ ਸ਼ਾਮਿਲ ਹਨ । ਵੱਖ - ਵੱਖ ਸਮਾਗਮਾਂ ਦੌਰਾਨ ਲੋਕਾਂ ਨੂੰ ਵਧਾਈ ਦਿੰਦਿਆਂ ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ ਸਾਢੇ ਤਿੰਨ ਸਾਲ ਦੌਰਾਨ ਪੰਜਾਬ ਸਰਕਾਰ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਦ੍ਰਿੜ ਯਤਨਸ਼ੀਲ ਹੈ। ਸੂਬੇ ਦੇ ਲੋਕਾਂ ਨੇ ਉਹਨਾਂ ਨੂੰ ਵਿਕਾਸ ਲਈ ਵੋਟ ਪਾਈ ਸੀ। ਜਿਸ ਕਰਕੇ ਪੰਜਾਬ ਸਰਕਾਰ ਲੋਕਾਂ ਦੀ ਉਮੀਦ ਉੱਤੇ ਖਰਾ ਉਤਰਨ ਲਈ ਹਰ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ ਉਹ ਲਾਰਿਆਂ ਵਿੱਚ ਰੱਖਣ ਵਿੱਚ ਵਿਸ਼ਵਾਸ਼ ਨਹੀਂ ਰੱਖਦੇ। ਸਾਫ਼ ਨੀਅਤ ਨਾਲ ਸਾਰੇ ਕੰਮ ਹੋ ਜਾਂਦੇ ਹਨ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ, ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ਉਤੇ ਕੰਮ ਕੀਤਾ ਜਾ ਰਿਹਾ ਹੈ। ਪਿਛਲੀਆਂ ਸਰਕਾਰਾਂ ਦੀ ਖੋਟੀ ਨੀਅਤ ਅਤੇ ਮਾੜੀਆਂ ਨੀਤੀਆਂ ਕਾਰਨ ਸੂਬਾ ਵਿਕਾਸ ਪੱਖੋਂ ਕਾਫ਼ੀ ਪਛੜ ਗਿਆ ਸੀ। ਪਰ ਜਦੋਂ ਤੋਂ ਆਪ ਪਾਰਟੀ ਸੱਤਾ ਵਿਚ ਆਈ ਹੈ ਉਦੋਂ ਤੋਂ ਹੀ ਤਰਜੀਹੀ ਤੌਰ ਉੱਤੇ ਸਰਬਪੱਖੀ ਵਿਕਾਸ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ । ਉਹਨਾਂ ਕਿਹਾ ਕਿ ਪਿੰਡ ਛਾਜਲੀ ਵਿੱਚ 2.5 ਕਰੋੜ ਰੁਪਏ ਲਾਗਤ ਵਾਲੇ ਨਹਿਰੀ ਪਾਣੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ ਹੈ । ਜਿਸ ਤਹਿਤ 13 ਕਿਲੋਮੀਟਰ ਲੰਮੀ ਪਾਈਪ ਲਾਈਨ ਪਾ ਕੇ ਕਿਸਾਨਾਂ ਦੇ ਖੇਤਾਂ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਿਆ ਜਾਵੇਗਾ। ਉਹਨਾਂ ਕਿਹਾ ਕਿ ਹੁਣ ਇਸ ਇਲਾਕੇ ਦੇ ਰਕਬੇ ਨੂੰ ਟਿਊਬਵੈੱਲ ਨਾਲ ਪਾਣੀ ਮਿਲਦਾ ਹੈ ਪਰ ਪਾਣੀ ਡੂੰਘੇ ਹੋਣ ਕਾਰਨ ਹੁਣ ਇਹ ਟਿਊਬਵੈੱਲ ਲਗਭਗ ਨਕਾਰਾ ਹੋ ਚੁੱਕੇ ਹਨ । ਫ਼ਸਲ ਨੂੰ ਪਾਣੀ ਦੇਣ ਲਈ ਕਿਸਾਨਾਂ ਨੂੰ ਭਾਰੀ ਮੁਸ਼ੱਕਤ ਕਰਨੀ ਪੈਂਦੀ ਹੈ । ਇਸੇ ਤਰ੍ਹਾਂ 8.81 ਕਰੋੜ ਰੁਪਏ ਦੀ ਲਾਗਤ ਵਾਲੀਆਂ 17.35 ਕਿਲੋਮੀਟਰ ਸੜਕਾਂ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਹਨਾਂ ਕਿਹਾ ਕਿ ਪਿੰਡ ਢਢਿਆਲ ਤੋਂ ਪਾਤੜਾਂ (4 ਕਿਲੋਮੀਟਰ) ਸੜਕ ਨੂੰ ਅੱਪ ਗਰੇਡ ਕਰਕੇ 18 ਫੁੱਟ ਚੌੜਾ ਕੀਤਾ ਜਾਣਾ ਹੈ । ਇਸੇ ਤਰ੍ਹਾਂ ਪਿੰਡ ਢਢਿਆਲ ਤੋਂ ਹਰਿਆਓ (4.25 ਕਿਲੋਮੀਟਰ), ਪਿੰਡ ਢਢਿਆਲ ਤੋਂ ਸ਼ਾਦੀਹਰੀ (3.10 ਕਿਲੋਮੀਟਰ), ਪਿੰਡ ਢਢਿਆਲ ਤੋਂ ਚੁਨਾਗਰਾ (3 ਕਿਲੋਮੀਟਰ) ਅਤੇ ਪਿੰਡ ਖੇਤਲਾ ਤੋਂ ਕਾਕੂਵਾਲਾ (3 ਕਿਲੋਮੀਟਰ) ਨਵੀਆਂ ਸੜਕਾਂ ਬਣਾਈਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਪਿੰਡ ਮੈਦੇਵਾਸ ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਐੱਸ ਸੀ ਭਾਈਚਾਰੇ ਦੀ ਨਵੀਂ ਬਣੀ ਧਰਮਸ਼ਾਲਾ ਦਾ ਲੋਕ ਅਰਪਣ ਕੀਤਾ ਗਿਆ ਹੈ । ਉਹਨਾਂ ਕਿਹਾ ਕਿ ਇਹਨਾਂ ਵਿਕਾਸ ਕਾਰਜਾਂ ਉੱਤੇ 11 ਕਰੋੜ 46 ਲੱਖ 60 ਹਜ਼ਾਰ ਰੁਪਏ ਦੀ ਲਾਗਤ ਆਵੇਗੀ ਅਤੇ ਇਹ ਬਹੁਤ ਜਲਦੀ ਮੁਕੰਮਲ ਹੋ ਜਾਣਗੇ। ਉਹਨਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਇਹਨਾਂ ਪੇਂਡੂ ਸੜਕਾਂ ਦੀ ਅਗਲੇ 5 ਸਾਲ ਸਾਂਭ ਸੰਭਾਲ ਵੀ ਠੇਕੇਦਾਰ ਹੀ ਕਰੇਗਾ । ਸੜਕਾਂ ਦੇ ਨਾਲ ਨਾਲ ਹੋਰ ਸਾਰੇ ਵਿਕਾਸ ਕਾਰਜਾਂ ਵਿੱਚ ਵੀ ਗੁਣਵੱਤਾ ਨਾਲ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ। ਉਹਨਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸਾਰੇ ਵਿਕਾਸ ਕਾਰਜ ਆਪਣੀ ਨਿਗਰਾਨੀ ਵਿੱਚ ਤਸੱਲੀ ਨਾਲ ਕਰਵਾਉਣ। ਇਸ ਮੌਕੇ ਐੱਸ. ਡੀ.. ਐੱਮ. ਦਿੜ੍ਹਬਾ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ, ਪ੍ਰੀਤਮ ਸਿੰਘ ਪੀਤੂ ਚੇਅਰਮੈਨ ਨਗਰ ਸੁਧਾਰ ਟਰੱਸਟ ਸੰਗਰੂਰ, ਤਪਿੰਦਰ ਸਿੰਘ ਸੋਹੀ ਓ ਐਸ ਡੀ ਵਿੱਤ ਮੰਤਰੀ, ਸ਼੍ਰੀਮਤੀ ਜਸਵੀਰ ਕੌਰ ਸ਼ੇਰਗਿੱਲ ਚੇਅਰਪਰਸਨ ਮਾਰਕੀਟ ਕਮੇਟੀ ਦਿੜ੍ਹਬਾ ਅਤੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਹਾਜ਼ਰ ਸਨ ।

Related Post