post

Jasbeer Singh

(Chief Editor)

Punjab

ਹਰਪ੍ਰੀਤ ਦੀ ਮਾਂ ਨੇ ਪਰਿਵਾਰ ਦੀ ਸੁਰੱਖਿਆ ਲਈ ਹਾਈ ਕੋਰਟ ਨੂੰ ਕੀਤੀ ਅਪੀਲ

post-img

ਹਰਪ੍ਰੀਤ ਦੀ ਮਾਂ ਨੇ ਪਰਿਵਾਰ ਦੀ ਸੁਰੱਖਿਆ ਲਈ ਹਾਈ ਕੋਰਟ ਨੂੰ ਕੀਤੀ ਅਪੀਲ ਪਰਚੇ ’ਚ ਕੁਲਦੀਪ ਸਿੰਘ ਦਾ ਨਾਂ ਨਾ ਜੋੜਨ ਲਈ ਦਿੱਤੀ ਦਲੀਲ ਚੰਡੀਗੜ੍ਹ : ਸ਼ਨੀਵਾਰ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਮਾਰੇ ਗਏ ਆਈ ਏ ਐਸ ਅਧਿਕਾਰੀ ਹਰਪ੍ਰੀਤ ਸਿੰਘ ਦੀ ਮਾਂ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਦੀ ਅਪੀਲ ਕੀਤੀ ਹੈ। ਪਟੀਸ਼ਨ ’ਤੇ ਸੁਣਵਾਈ ਦੌਰਾਨ ਚੰਡੀਗੜ੍ਹ ਅਦਾਲਤ ਨੇ ਗੋਲੀਬਾਰੀ ਮਾਮਲੇ ’ਚ ਕੁਲਦੀਪ ਨੂੰ ਭਲਕੇ ਸੈਕਟਰ 36 ਥਾਣੇ ’ਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਇਲਜ਼ਾਮ ਅਨੁਸਾਰ ਆਈਏਐਸ ਅਧਿਕਾਰੀ ਹਰਪ੍ਰੀਤ ਸਿੰਘ ਦੀ ਉਨ੍ਹਾਂ ਦੇ ਸਹੁਰੇ ਪੰਜਾਬ ਪੁਲਿਸ ਦੇ ਸੇਵਾਮੁਕਤ ਸਹਾਇਕ ਇੰਸਪੈਕਟਰ ਜਨਰਲ (ਏਆਈਜੀ) ਮਾਲਵਿੰਦਰ ਸਿੰਘ ਸਿੱਧੂ ਨੇ ਮਿ੍ਤਕ ਦੇ ਚਾਚੇ ਕੁਲਦੀਪ ਸਿੰਘ ਨਾਲ ਮਿਲ ਕੇ ਸਾਲਸੀ ਦੀ ਕਾਰਵਾਈ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਹਾਈਕੋਰਟ ਨੇ ਕੁਲਦੀਪ ਨੂੰ ਬੁੱਧਵਾਰ ਸਵੇਰੇ 8 ਵਜੇ ਚੰਡੀਗੜ੍ਹ ਦੇ ਸੈਕਟਰ-36 ਸਥਿਤ ਥਾਣੇ 'ਚ ਹਾਜ਼ਰ ਹੋਣ ਲਈ ਕਿਹਾ ਹੈ। ਕੁਲਦੀਪ 'ਤੇ ਪਹਿਲਾਂ ਭ੍ਰਿਸ਼ਟਾਚਾਰ ਅਤੇ ਧੋਖਾਧੜੀ ਦਾ ਮਾਮਲਾ ਦਰਜ ਸੀ ਅਤੇ ਹਾਈ ਕੋਰਟ ਨੇ ਉਸ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਕਿਹਾ ਸੀ ਕਿ ਉਹ ਹਲਫਨਾਮਾ ਦਾਇਰ ਕਰ ਕੇ ਆਪਣੀ ਇਮਾਨਦਾਰੀ ਦਾ ਸਬੂਤ ਦੇਣਾ ਚਾਹੁੰਦਾ ਹੈ।

Related Post