post

Jasbeer Singh

(Chief Editor)

Latest update

ਹਰਸਿਮਰਤ ਕੌਰ ਬਾਦਲ ਨੇ ਸੀ ਐਮ ਭਗਵੰਤ ਮਾਨ ਤੇ ਕੱਸਿਆ ਤੰਜ .....

post-img

ਬਠਿੰਡਾ : ਸਾਬਕਾ ਕੇਂਦਰੀ ਮੰਤਰੀ ਅਤੇ ਹਲਕਾ ਬਠਿੰਡਾ ਤੋਂ ਸੰਸਦ ਹਰਸਿਮਰਤ ਕੌਰ ਬਾਦਲ ਨੇ ਹਲਕਾ ਲੰਬੀ ਦੇ ਪਿੰਡਾਂ ਵਿਚ ਧੰਨਵਾਦੀ ਦੌਰਾ ਕੀਤਾ। ਉਨ੍ਹਾਂ ਪੰਜਾਬ ਸਰਕਾਰ ਉਤੇ ਸ਼ਬਦੀ ਹਮਲੇ ਕਰਦੇ ਹੋਏ ਪੰਜਾਬ ਦੀ ਸਰਕਾਰ ਨੂੰ ਨਿਕੰਮੀ ਸਰਕਾਰ ਦਸਦੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਪੰਜਾਬ ਦੀ ਕੋਈ ਪਰਵਾਹ ਨਹੀਂ, ਅੱਜ ਸੂਬੇ ਅੰਦਰ ਕਨੂੰਨੀ ਵਿਵਸਥਾ ਦਿਨੋ-ਦਿਨ ਵਿਗੜਦੀ ਜਾ ਰਹੀ ਹੈ ਅਤੇ ਗੈਂਗਸਟਰ ਜੇਲ੍ਹਾਂ ਵਿਚੋਂ ਇੰਟਰਵਉ ਦੇ ਰਹੇ ਹਨ।ਲੋਕ ਸਭਾ ਹਲਕਾਂ ਬਠਿੰਡਾ ਤੋ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਅੱਜ ਆਪਣੇ ਹਲਕੇ ਅਧੀਨ ਆਉਂਦੇ ਵਿਧਾਨ ਸਭਾ ਹਲਕਾਂ ਦੇ ਪਿੰਡਾਂ ਵਿਚ ਧੰਨਵਾਦੀ ਦੌਰਾ ਕੀਤਾ। ਉਨ੍ਹਾਂ ਪਿੰਡ ਧੌਲਾ, ਥਰਾਜਵਾਲਾ, ਲਾਲਬਾਈ, ਚੰਨੂੰ , ਬੀਦੋਵਾਲੀ , ਬਾਦਲ ਆਦਿ ਪਿੰਡਾਂ ਦਾ ਦੌਰਾ ਕਰਦੇ ਹੋਏ ਹਲਕੇ ਦਾ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਤੁਸੀਂ ਇਨ੍ਹਾਂ ਵੱਡਾ ਮਾਨ ਬਖਸ਼ਿਆ ਸਾਡਾ ਬਾਦਲ ਪਰਿਵਾਰ ਤੁਹਾਡਾ ਹਮੇਸ਼ਾ ਰਿਣੀ ਰਹੇਗਾ।ਇਸ ਮੌਕੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਸਰਕਾਰ ਉਤੇ ਸ਼ਬਦੀ ਹਮਲੇ ਕਰਦੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਪੰਜਾਬ ਦੀ ਕੋਈ ਪਰਵਾਹ ਨਹੀਂ ਉਹ ਤਾਂ ਸਿਰਫ ਕੇਜਰੀਵਾਲ ਦੀ ਹਾਜ਼ਰੀ ਭਰਨ ਉਤੇ ਲੱਗਿਆ ਹੋਇਆ ਹੈ। ਪੰਜਾਬ ਵਿਚ ਕਨੂੰਨੀ ਵਿਵਸਥਾ ਦਿਨੋ ਦਿਨ ਵਿਗੜਦੀ ਜਾ ਰਹੀ ਹੈ। ਗੈਂਗਸਟਰ ਜੇਲ੍ਹਾਂ ਵਿਚੋਂ ਇੰਟਰਵਉ ਦੇ ਰਹੇ ਹਨ, ਉਧਰ ਪੰਜਾਬ ਵਿਚ ਵੱਧ ਰਹੇ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ਲਗਾਤਾਰ ਹੋ ਰਹੀਆਂ ਹਨ ਅਤੇ ਕਿਸਾਨ ਲਗਾਤਾਰ ਧਰਨਿਆਂ ਉਤੇ ਬੈਠੇ ਹਨ। ਦੂਜੇ ਪਾਸੰ ਪੰਜਾਬ ਦੇ ਹਲਾਤਾਂ ਨੂੰ ਦੇਖਦੇ ਹੋਏ ਕੇਂਦਰ ਨੇ ਪੰਜਾਬ ਦੇ ਵਿਕਾਸ ਦੇ ਕੰਮਾਂ ਉਤੇ ਰੋਕ ਲਾ ਦਿਤੀ ਹੈ। ਮੰਦਰਾਂ ਗੁਰੂਦੁਆਰਿਆਂ ਵਿਚ ਹੋ ਰਹੀਆਂ ਬੇਅਦਬੀਆਂ ਨੇ ਦਿਖਾ ਦਿੱਤਾ ਹੈ ਕਿ ਕਾਨੂੰਨੀ ਵਿਵਸਥਾ ਡਾਵਾਂਡੋਲ ਹੋ ਚੁੱਕੀ ਹੈ। ਇਸ ਤੋਂ ਸਾਬਤ ਹੁੰਦਾ ਹੈ ਕੇ ਮੁੱਖ ਮੰਤਰੀ ਨੂੰ ਪੰਜਾਬ ਦੀ ਕੋਈ ਪਰਵਾਹ ਨਹੀਂ । ਉਨ੍ਹਾਂ ਕਤਰ ਵਿਚ ਸਿੱਖਾਂ ਦੇ ਸਤਿਕਾਰਯੋਗ ਸ੍ਰੀ ਗੁਰੂ ਗ੍ਰੰਥ ਸਾਹਿਬ ਜੋ ਕੇ ਸਰਕਾਰ ਹਵਾਲੇ ਹੈ, ਉਸ ਨੂੰ ਸਤਿਕਾਰ ਸਹਿਤ ਸਿੱਖਾਂ ਦੇ ਹਵਾਲੇ ਕਰਨ ਦੀ ਕੇਂਦਰੀ ਵਦੇਸ਼ ਮੰਤਰੀ ਨੂੰ ਇਕ ਪੱਤਰ ਵੀ ਲਿਖੇ ਜਾਣ ਦੀ ਗੱਲ ਕਹੀ।

Related Post