post

Jasbeer Singh

(Chief Editor)

Latest update

ਫਿਲਮ ਐਮਰਜੈਂਸੀ ਤੇ ਕੰਗਨਾ ਰਣੌਤ ਦਾ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਫਿਲਮ ਦਾ ਵਿਰੋਧ

post-img

ਫਿਲਮ ਐਮਰਜੈਂਸੀ ਤੇ ਕੰਗਨਾ ਰਣੌਤ ਦਾ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਫਿਲਮ ਦਾ ਵਿਰੋਧ ਬਠਿੰਡਾ : ਸਤੰਬਰ ਦੇ ਸ਼ੁਰੂ ਵਿਚ ਰਿਲੀਜ਼ ਹੋਣ ਜਾ ਰਹੀ ਫਿ਼ਲਮ ਐਮਰਜੈਂਸੀ ਅਤੇ ਉਸ ਵਿਚ ਕੰਮ ਕਰਨ ਵਾਲੀ ਅਦਾਕਾਰਾ ਤੇ ਐਮ. ਪੀ. ਕੰਗਨਾ ਰਣੌਤ ਦਾ ਵਿਰੋਧ ਕਰਦਿਆਂ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਦੀ ਸਮੀਖਿਆ ਕਰਨ ਲਈ ਕਿਹਾ ਗਿਆ ਹੈ। ਫਿਲਮ ਦੇ ਟ੍ਰੇਲਰ `ਤੇ ਪ੍ਰਤੀਕਿਰਿਆ ਦਿੰਦਿਆਂ ਉਨ੍ਹਾਂ ਚਿੰਤਾ ਪ੍ਰਗਟ ਕੀਤੀ ਕਿ ਸਿੱਖ ਕੌਮ ਨੂੰ ਬਦਨਾਮ ਨਾ ਕੀਤਾ ਜਾਵੇ।ਦੱਸਣਯੋਗ ਹੈ ਕਿ ਕੰਗਨਾ ਰਣੌਤ ਇਨ੍ਹੀਂ ਦਿਨੀਂ ਫਿਲਮ `ਐਮਰਜੈਂਸੀ` ਨੂੰ ਲੈ ਕੇ ਸੁਰਖੀਆਂ `ਚ ਹੈ। ਫਿਲਮ ਦਾ ਟ੍ਰੇਲਰ ਹਾਲ ਹੀ `ਚ ਰਿਲੀਜ਼ ਹੋਇਆ ਹੈ। ਜਦੋਂ ਤੋਂ ਫਿਲਮ ਦਾ ਟ੍ਰੇਲਰ ਰਿਲੀਜ਼ ਹੋਇਆ ਹੈ, ਫਿਲਮ ਨੂੰ ਰਿਲੀਜ਼ ਤੋਂ ਪਹਿਲਾਂ ਹੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Related Post