July 6, 2024 00:46:05
post

Jasbeer Singh

(Chief Editor)

Latest update

Badal on Farmers: PM ਮੋਦੀ ਦੇ ਪ੍ਰੋਗਰਾਮ ਚ ਹਰਸਿਮਰਤ ਕੌਰ ਬਾਦਲ ਨੇ ਚੁੱਕਿਆ ਕਿਸਾਨ ਅੰਦੋਲਨ ਦਾ ਮੁੱਦਾ, BJP ਵਰਕਰਾ

post-img

Badal on Farmers: ਬੀਤੇ ਦਿਨ ਪ੍ਰਧਾਨ ਮੰਤਰ ਨਰੇਂਦਰ ਮੋਦੀ ਵੱਲੋਂ ਪੰਜਾਬ ਨੂੰ 1864.54 ਕਰੋੜ ਰੁਪਏ ਦੀ ਸੌਗ਼ਾਤ ਦਿੱਤੀ ਹੈ। ਇਸ ਸਮਾਗਮ ਬਠਿੰਡਾ ਵਿੱਚ ਰੱਖਿਆ ਗਿਆ ਸੀ। ਜਿੱਥੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੀਡੀਓ ਕਾਨੰਫਰਸਿੰਗ ਜ਼ਰੀਏ ਪ੍ਰੋਗਰਾਮ ਚ ਜੁੜੇ ਸਨ। ਇਸ ਵਿੱਚ ਕੇਂਦਰੀ ਮੰਤਰੀਆਂ ਦੇ ਨਾਲ ਨਾਲ ਅਕਾਲੀ ਦਲ ਦੀ ਸਾਂਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਸਨ।ਵਾਰੀ ਵਾਰੀ ਸਾਰਿਆਂ ਨੇ ਸਟੇਜ ਤੋਂ ਭਾਸ਼ਣ ਦਿੱਤਾ ਤਾਂ ਜਦੋਂ ਹਰਸਿਮਰਤ ਕੌਰ ਬਾਦਲ ਦੀ ਵਾਰੀ ਆਈ ਤਾਂ ਉਹਨਾਂ ਨੇ ਕੇਂਦਰ ਸਰਕਾਰ ਅੱਗੇ ਕਿਸਾਨ ਅੰਦੋਲਨ ਦਾ ਮੁੱਦਾ ਚੁੱਕ ਲਿਆ। ਹਲਾਂਕਿ ਬਾਅਦ ਚ ਹਰਸਿਮਰਤ ਕੌਰ ਬਾਦਲ ਨੂੰ ਇਸ ਤੇ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ ਸੀ। ਹਰਸਿਮਰਤ ਕੌਰ ਬਾਦਲ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਪਿਛਲੇ ਕਿਸਾਨ ਅੰਦੋਲਨ ਚ ਵੀ ਸਾਡੇ ਪੰਜਾਬ ਦੇ 600 ਤੋਂ ਬਾਅਦ ਕਿਸਾਨ ਆਪਣੀਆਂ ਜਾਨਾ ਗੁਆ ਚੁੱਕੇ ਹਨ। ਹੁਣ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਹਨ ਅਤੇ ਹੁਣ ਤੱਕ 5 ਕਿਸਾਨਾਂ ਦੀ ਮੌਤ ਹੋ  ਚੁੱਕੀ ਹੈ। ਪੰਜਾਬ ਦਾ ਕਿਸਾਨ ਪੂਰੇ ਦੇਸ਼ ਦਾ ਡਿੱਢ ਪਾਲਦਾ ਹੈ। ਬਾਦਲ ਨੇ ਪੰਜਾਬ ਦੇ ਰਾਜਪਾਲ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਨੂੰ ਸੜਕਾਂ ਤੇ ਉਤਰਨਾ ਪੈ ਰਿਹਾ ਹੈ। ਜਿਸ ਨਾਲ ਕਿਸਾਨਾਂ ਅਤੇ ਮਜ਼ਦੂਰਾਂ ਦਾ ਨੁਕਸਾਨ ਹੋ ਰਿਹਾ ਹੈ ਅਤੇ ਨਾਲ ਹੀ ਪੰਜਾਬ ਦੀ ਆਰਥਿਕਤਾ ਵੀ ਪ੍ਰਭਾਵਿਤ ਹੋ ਰਹੀ ਹੈ। ਇਸ ਲਈ ਰਾਜਪਾਲ ਜੀ ਤੁਹਾਨੂੰ ਬੇਨਤੀ ਹੈ ਕਿ ਕੇਂਦਰ ਸਰਕਾਰ ਨਾਲ ਗੱਲਬਾਤ ਕਰਕੇ ਕਿਸਾਨਾਂ ਦੇ ਮਸਲੇ ਦਾ ਹੱਲ ਕੀਤਾ ਜਾਵੇ। ਦੂਜੇ ਪਾਸੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਵਰਚੁਅਲ ਭਾਸ਼ਣ ਦਿੰਦੇ ਹੋਏ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸਟੇਜ ਤੋਂ ਭਾਸ਼ਣ ਦਿੰਦੇ ਹੋਏ ਕਿਹਾ ਕਿ ਅਜਿਹਾ ਬਿਆਨ ਮੌਕਾ ਸਮਝ ਕੇ ਅਤੇ ਸਥਾਨ ਦੇਖ ਕੇ ਕੀਤਾ ਜਾਣਾ ਚਾਹੀਦਾ ਹੈ, ਇਹ  ਸਿਆਸੀ ਮੰਚ ਨਹੀਂ।ਮੀਡੀਆ ਨਾਲ ਗੱਲਬਾਤ ਕਰਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਕਿਸਾਨ ਅੰਦੋਲਨ ਬਾਰੇ ਫਿਲਹਾਲ ਗੱਲ ਨਹੀਂ ਕਰਨੀ ਚਾਹੀਦੀ। ਜਿੱਥੋਂ ਤੱਕ ਅਕਾਲੀ ਦਲ ਨਾਲ ਗਠਜੋੜ ਦੀ ਗੱਲ ਹੈ ਤਾਂ ਮੀਡੀਆ ਨੂੰ ਸਭ ਤੋਂ ਪਹਿਲਾਂ ਪਤਾ ਲੱਗੇਗਾ।ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਮੇਜ਼ ਤੇ ਬੈਠ ਕੇ ਗੱਲਬਾਤ ਨਾਲ ਹੀ ਲੱਭਿਆ ਜਾਵੇਗਾ। ਹਰਸਿਮਰਤ ਬਾਦਲ ਦੇ ਭਾਸ਼ਣ ਦੀ ਗੱਲ ਕਰੀਏ ਤਾਂ ਉਨ੍ਹਾਂ ਨੂੰ ਇਸ ਬਾਰੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰਨੀ ਚਾਹੀਦੀ ਸੀ ਨਾ ਕਿ  ਭਾਸ਼ਣ ਦੇਣਾ ਚਾਹੀਦਾ ਸੀ। ਨੌਜਵਾਨਾਂ ਨੂੰ ਉਕਸਾਇਆ ਨਹੀਂ ਜਾਣਾ ਚਾਹੀਦਾ, ਇਸ ਮੁੱਦੇ ਨੂੰ ਸ਼ਾਂਤੀ ਨਾਲ ਹੱਲ ਕੀਤਾ ਜਾ ਸਕਦਾ ਹੈ।

Related Post