ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿਜ ਨੇ ਕੀਤਾ ਇਕ ਅਹਿਮ ਹੁਕਮ ਜਾਰੀ ਹਰਿਆਣਾ, 13 ਅਪ੍ਰੈਲ 2026 : ਹਰਿਆਣਾ ਵਿਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੇ ਕੈਬਨਿਟ ਮੰਤਰੀ ਅਨਿਲ ਵਿਜ ਵਲੋਂ ਇਕ ਹੁਕਮ ਜਾਰੀ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਕੀ ਹੁਕਮ ਜਾਰੀ ਕੀਤਾ ਗਿਆ ਹੈ ਕੈਬਨਿਟ ਮੰਤਰੀ ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿਜ ਨੇ ਆਪਣੇ ਵਿਭਾਗ ਦੇ ਕੰਮ ਕਾਜ ਵਿਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਦੇ ਚਲਦਿਆਂ ਜੋ ਇਕ ਹੁਕਮ ਜਾਰੀ ਕੀਤਾ ਗਿਆ ਹੈ ਵਿਚ ਦਰਸਾਇਆ ਗਿਆ ਹੈ ਕਿ ਉਨ੍ਹਾਂ ਦੇ ਅਧੀਨ ਆਉਂਦੇ ਵਿਭਾਗਾਂ ਵਿੱਚ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦੀ ਬਦਲੀ ਉਦੋਂ ਤੱਕ ਨਹੀਂ ਕੀਤੀ ਜਾਵੇਗੀ, ਜਦੋਂ ਤੱਕ ਇਸ ਬਾਰੇ ਮੰਤਰੀ ਦੀ ਅਗਾਊਂ ਸਹਿਮਤੀ ਨਾ ਲਈ ਗਈ ਹੋਵੇ ।
