ਹਰਿਆਣਾ ਦੇ ਮੁੱਖ ਮੰਤਰੀ ਸੈਣੀ ਨੇ ਟੇਕਿਆ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ
- by Jasbeer Singh
- December 25, 2025
ਹਰਿਆਣਾ ਦੇ ਮੁੱਖ ਮੰਤਰੀ ਸੈਣੀ ਨੇ ਟੇਕਿਆ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਚੰਡੀਗੜ੍ਹ, 25 ਦਸੰਬਰ 2025 : ਜਿ਼ਲਾ ਫਤਿਹਗੜ੍ਹ ਸਾਹਿਬ ਵਿਖੇ ਬਣੇੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਸੀਸ ਝੁਕਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ। ਇਸ ਤੋਂ ਬਾਅਦ ਉਨ੍ਹਾਂ ਉਸ ਪਵਿੱਤਰ ਸਥਾਨ ਦਾ ਦੌਰਾ ਕੀਤਾ ਜਿੱਥੇ ਛੋਟੇ ਸਾਹਿਬਜ਼ਾਦਿਆਂ ਨੂੰ ਜ਼ਿੰਦਾ ਇੱਟਾਂ ਦੀ ਦੀਵਾਰ ਚਿਣ ਕੇ ਸ਼ਹੀਦ ਕੀਤਾ ਗਿਆ ਸੀ। ਮੁੱਖ ਮੰਤਰੀ ਸੈਣੀ ਨੇ ਕੀਤੀ ਪੱਤਰਕਾਰਾਂ ਨਾਲ ਗੱਲਬਾਤ ਫੇਰੀ ਤੋਂ ਬਾਅਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਇੱਕ ਮਹਾਨ ਅਤੇ ਸ਼ਾਨਦਾਰ ਇਤਿਹਾਸ ਹੈ। ਫਤਿਹਗੜ੍ਹ ਸਾਹਿਬ ਦੀ ਸ਼ਹਾਦਤ ਦੁਨੀਆ ਵਿੱਚ ਕਿਤੇ ਵੀ ਬੇਮਿਸਾਲ ਹੈ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਕੁਰਬਾਨੀ ਮਨੁੱਖਤਾ ਲਈ ਪ੍ਰੇਰਨਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਭਾਗਸ਼ਾਲੀ ਸਮਝਦੇ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਧਰਤੀ `ਤੇ ਮੱਥਾ ਟੇਕਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਫਤਿਹਗੜ੍ਹ ਸਾਹਿਬ ਦੀ ਧਰਤੀ ਸਾਨੂੰ ਸੱਚ, ਹਿੰਮਤ ਅਤੇ ਕੁਰਬਾਨੀ ਦਾ ਸੰਦੇਸ਼ ਦਿੰਦੀ ਹੈ।
