

ਸੂਬੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਤੋਂ ਹਰਿਆਣਾ ਸਰਕਾਰ ਕਿਸਾਨਾਂ ਦੀ ਹਰ ਫ਼ਸਲ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦੇਗੀ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਦੇਸ਼ ਦੀ ਇਕਲੌਤੀ ਸੂਬਾ ਸਰਕਾਰ ਹੋਵੇਗੀ ਜੋ ਕਿਸਾਨਾਂ ਦੀ ਹਰ ਫਸਲ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦੇਗੀ। ਸੂਬਾ ਸਰਕਾਰ ਨੇ ਇਹ ਫੈਸਲਾ ਅਜਿਹੇ ਸਮੇਂ 'ਚ ਲਿਆ ਹੈ ਜਦੋਂ ਕਿਸਾਨ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨ ਬਣਾਉਣ ਦੀ ਮੰਗ 'ਤੇ ਅੜੇ ਹੋਏ ਹਨ। ਇਸ ਦੇ ਲਈ ਦੇਸ਼ ਵਿੱਚ ਕਿਸਾਨਾਂ ਦੇ ਵੱਡੇ ਪੱਧਰ 'ਤੇ ਪ੍ਰਦਰਸ਼ਨ ਪਹਿਲਾਂ ਹੀ ਦੇਖਣ ਨੂੰ ਮਿਲ ਚੁੱਕੇ ਹਨ। ਹੁਣ ਹਰਿਆਣਾ ਸਰਕਾਰ ਨੇ ਹਰ ਫਸਲ ਨੂੰ ਘੱਟੋ-ਘੱਟ ਸਮਰਥਨ ਮੁੱਲ ਰਾਹੀਂ ਖਰੀਦਣ ਦਾ ਫੈਸਲਾ ਕਰਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ।