 
                                              
                              ਦਿੱਲੀ ਦੇ ਜਲ ਮੰਤਰੀ ਆਤਿਸ਼ੀ ਨੇ ਅੱਜ ਹਰਿਆਣਾ ਸਰਕਾਰ ’ਤੇ ਪਿਛਲੇ ਤਿੰਨ ਦਿਨਾਂ ‘ਚ ਰਾਸ਼ਟਰੀ ਰਾਜਧਾਨੀ ‘ਚ ਆ ਰਹੇ ਪਾਣੀ ਦੇ ਵਹਾਅ ਨੂੰ ਘੱਟ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਦੀ ਇਹ ਟਿੱਪਣੀ ਸੁਪਰੀਮ ਕੋਰਟ ਵੱਲੋਂ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ 137 ਕਿਊਸਿਕ ਵਾਧੂ ਪਾਣੀ ਛੱਡਣ ਦੇ ਨਿਰਦੇਸ਼ ਦਿੱਤੇ ਜਾਣ ਤੋਂ ਇੱਕ ਦਿਨ ਬਾਅਦ ਆਈ ਹੈ। ਸੁਣਵਾਈ ਦੌਰਾਨ ਅਦਾਲਤ ਨੇ ਹਰਿਆਣਾ ਨੂੰ ਪਾਣੀ ਦੇ ਵਹਾਅ ਨੂੰ ਘੱਟ ਸਹੀ ਰੱਖਣ ਲਈ ਕਿਹਾ ਸੀ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਪਾਣੀ ’ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ।

 
                                     
                                                    
                                                    
                                                    
                                                    
                                                    
                                                    
                                                    
                                                    
                                                    
                                                    
                                           
                                           
                                           
                                          
 
                      
                      
                      
                      
                     